ਫਿਰੋਜ਼ਪੁਰ: ਇੱਕ ਹੋਰ ਕਿਸਾਨ ਨੇ ਅੱਜ ਖੁਦਕੁਸ਼ੀ ਕਰ ਲਈ।ਕਰਜੇ ਤੋਂ ਪਰੇਸ਼ਾਨ ਫਿਰੋਜ਼ਪੁਰ ਦੇ ਇਸ ਕਿਸਾਨ ਨੇ ਅੱਜ ਆਪਣੀ ਜਾਨ ਦੇ ਦਿੱਤੀ।ਜਾਣਕਾਰੀ ਮੁਤਾਬਿਕ ਕਿਸਾਨ ਦੇ ਸਿਰ  'ਤੇ 12-13 ਲੱਖ ਰੁਪਏ ਕਰਜ਼ਾ ਸੀ।ਪੁਲਿਸ ਨੇ CrPC ਦੀ ਧਾਰਾ 174 ਦੀ ਕਾਰਵਾਈ ਸ਼ੁਰੂ ਕਰ ਮਾਮਲਾ ਦਰਜ ਕਰ ਲਿਆ ਹੈ।


ਘਟਨਾ ਫਿਰੋਜ਼ਪੁਰ ਦੇ ਪਿੰਡ ਬਸਤੀ ਨੱਥੂ ਵਾਲੀ ਦੀ ਹੈ। ਜਿਥੋਂ ਦਾ 46 ਸਾਲਾ ਕਿਸਾਨ ਰਛਪਾਲ ਸਿੰਘ ਜੋ ਕਰਜੇ ਕਾਰਨ ਪ੍ਰੇਸ਼ਾਨ ਰਹਿੰਦਾ ਸੀ ਨੇ ਖੁਦਕੁਸ਼ੀ ਕਰ ਲਈ।ਇਸੇ ਪਰੇਸ਼ਾਨੀ ਦੇ ਚਲਦਿਆਂ ਕਿਸਾਨ ਨੇ ਜ਼ਹਿਰੀਲਾ ਪਦਾਰਥ ਨਿਘਲ ਲਿਆ ਅਤੇ ਖੁਦਕੁਸ਼ੀ ਕਰ ਲਈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਰਛਪਾਲ ਸਿੰਘ ਦੇ ਪੁੱਤਰ ਮਹਿਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਿਰ 12 ਤੋਂ 13 ਲੱਖ ਰੁਪਏ ਕਰਜਾ ਸੀ।ਜਿਸਨੂੰ ਲੈਕੇ ਉਸਦੇ ਪਿਤਾ ਅਕਸਰ ਹੀ ਪਰੇਸ਼ਾਨ ਰਹਿੰਦੇ ਸੀ। ਇਸੇ ਪਰੇਸ਼ਾਨੀ ਦੇ ਚਲਦਿਆਂ ਜਦ ਉਹ ਕਿਸੇ ਕੰਮ ਲਈ ਬਾਹਰ ਗਿਆ ਹੋਇਆ ਸੀ ਤਾਂ ਮਗਰੋਂ ਉਸ ਦੇ ਪਿਤਾ ਨੇ ਜ਼ਹਿਰੀਲੀ ਵਸਤੂ ਖਾਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।


 


 


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ