ਸੰਗਰੂਰ: ਜ਼ਿਲ੍ਹਾ ਸੰਗਰੂਰ ਦੇ ਪਿੰਡ ਕੰਮੋਮਾਜਰਾ ਕਲਾਂ ਵਿੱਚ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਆਤਮ ਹੱਤਿਆ ਕਰ ਲਈ ਹੈ। ਉਸ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕੀਤੀ ਹੈ। ਮ੍ਰਿਤਕ ਕਿਸਾਨ ਨੇ ਵਿਦੇਸ਼ ਵਿੱਚ ਜਾ ਕੇ ਵੱਸਣ ਦੀ ਵੀ ਕੋਸ਼ਿਸ਼ ਕੀਤੀ ਸੀ ਪਰ ਜਦੋਂ ਗੱਲ ਨਾ ਬਣੀ ਤਾਂ ਪੰਜਾਬ ਵਿੱਚ ਖੇਤੀ ਸ਼ੁਰੂ ਕਰ ਦਿੱਤੀ ਸੀ।
ਖੇਤੀ ਕਰਨ ਦੌਰਾਨ ਉਸ ਦੀ ਆਰਥਿਕ ਹਾਲਤ ਬਹੁਤ ਖਰਾਬ ਹੋ ਗਈ। ਉਸ 'ਤੇ ਕਰਜ਼ਾ ਬਹੁਤ ਵਧ ਗਿਆ। ਇਸ ਦੇ ਚੱਲਦੇ ਉਸ ਨੂੰ ਸਾਰੀ ਜ਼ਮੀਨ ਗਹਿਣੇ ਰੱਖਣੀ ਪਈ ਸੀ। ਉਸ ਕੋਲ ਇੰਨਾ ਪੈਸਾ ਵੀ ਨਹੀਂ ਸੀ ਕਿ ਉਹ ਆਪਣੇ ਜ਼ਖਮੀ ਪਿਤਾ ਦਾ ਇਲਾਜ ਕਰਵਾ ਸਕੇ। ਇਸ ਕਾਰਨ ਹੀ ਉਸ ਨੇ ਆਤਮ ਹੱਤਿਆ ਕਰ ਆਪਣੀ ਜਾਨ ਦੇ ਦਿੱਤੀ ਸੀ।
ਗੁਰਦੀਪ ਦੇ ਚਾਚੇ ਦੇ ਪੁੱਤਰ ਬਲਜੀਤ ਸਿੰਘ ਨੇ ਦੱਸਿਆ ਕਿ ਕਰਜ਼ੇ ਕਾਰਨ ਉਹ ਹਮੇਸ਼ਾ ਪ੍ਰੇਸ਼ਾਨ ਰਹਿੰਦਾ ਸੀ। ਇਸ ਤੋਂ ਤੰਗ ਆ ਕੇ ਹੀ ਉਸ ਨੇ ਆਪਣੀ ਜੀਵਨ ਲੀਲਾ ਖ਼ਤਮ ਕੀਤੀ ਹੈ। ਦੂਜੇ ਪਾਸੇ ਪੁਲਿਸ ਦੇ ਜਾਂਚ ਅਫਸਰਾਂ ਨੇ ਵੀ ਕਿਹਾ ਕਿ ਕਿਸਾਨ ਨੇ ਕਰਜ਼ੇ ਤੇ ਆਰਥਿਕ ਤੰਗੀ ਦੇ ਕਾਰਨ ਹੀ ਆਤਮਹੱਤਿਆ ਕੀਤੀ ਹੈ।