ਪੰਜਾਬ 'ਚ ਮੁੜ ਆ ਗਈ ਇੱਕ ਹੋਰ ਛੁੱਟੀ, ਇਸ ਵਜ੍ਹਾ ਕਰਕੇ ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ
ਪੰਜਾਬੀਆਂ ਦੇ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਬੱਚਿਆਂ ਦੇ ਸਣੇ ਸਰਕਾਰੀ ਮੁਲਾਜ਼ਮਾਂ ਦੀ ਮੌਜਾਂ....

ਅਕਤੂਬਰ ਮਹੀਨਾ ਸ਼ੁਰੂ ਹੋ ਚੁੱਕਾ ਹੈ ਅਤੇ ਦੁਸ਼ਹਿਰੇ ਤੋਂ ਲੈ ਕੇ ਦੀਵਾਲੀ ਸਣੇ ਕਈ ਤਿਉਹਾਰ ਇਸੇ ਮਹੀਨੇ ਹਨ। ਜਿਵੇਂ ਕਿ ਅੱਜ 2 ਅਕਤੂਬਰ ਨੂੰ ਦੁਸਹਿਰੇ ਅਤੇ ਗਾਂਧੀ ਯਜੰਤੀ ਦੀ ਛੁੱਟੀ ਸੀ। ਹੁਣ ਦੋ ਦਿਨ ਦਫਤਰ ਤੇ ਸਕੂਲ ਜਾਣਗੇ ਫਿਰ ਐਤਵਾਰ ਦੀ ਹਫਤੇਵਾਰ ਛੁੱਟੀ ਆ ਜਾਏਗੀ।
ਇਸ ਮਹੀਨੇ ਪੰਜਾਬ ਵਿੱਚ ਕਈ ਤਿਉਹਾਰ ਅਤੇ ਸਰਕਾਰੀ ਛੁੱਟੀਆਂ ਹੋਣ ਵਾਲੀਆਂ ਹਨ। ਗਾਂਧੀ ਜਯੰਤੀ, ਦੁਸ਼ਹਿਰਾ, ਦੀਵਾਲੀ ਅਤੇ ਵਿਸ਼ਵਕਰਮਾ ਦਿਵਸ ਦੇ ਨਾਲ-ਨਾਲ ਅਗਲੇ ਹਫ਼ਤੇ ਇੱਕ ਹੋਰ ਸਰਕਾਰੀ ਛੁੱਟੀ ਪੰਜਾਬ ਵਿੱਚ ਰਹਿਣ ਵਾਲੇ ਲੋਕਾਂ ਲਈ ਨਿਰਧਾਰਿਤ ਕੀਤੀ ਗਈ ਹੈ।
7 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਅਸਲ ਵਿੱਚ, 7 ਅਕਤੂਬਰ ਨੂੰ ਮਹਾਰਿਸ਼ੀ ਭਗਵਾਨ ਵਾਲਮੀਕੀ ਜੀ ਦੇ ਪ੍ਰਕਾਸ਼ ਉਤਸਵ ਦੇ ਮੌਕੇ 'ਤੇ ਪੰਜਾਬ ਸਰਕਾਰ ਨੇ ਸਰਕਾਰੀ ਛੁੱਟੀ ਐਲਾਨ ਕੀਤੀ ਹੈ। ਸਰਕਾਰ ਨੇ ਇਸ ਸਬੰਧ ਵਿੱਚ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ।
ਤਿਉਹਾਰਾਂ ਦੇ ਸੀਜ਼ਨ ਦੇ ਚਲਦਿਆਂ, ਅਕਤੂਬਰ ਮਹੀਨੇ ਵਿੱਚ ਪੰਜਾਬ ਵਾਸੀਆਂ ਲਈ ਕਈ ਛੁੱਟੀਆਂ ਰਹਿਣਗੀਆਂ। ਮਹਾਰਿਸ਼ੀ ਵਾਲਮੀਕੀ ਜੀ ਦੇ ਪ੍ਰਕਾਸ਼ ਉਤਸਵ ਤੋਂ ਬਾਅਦ 20 ਅਕਤੂਬਰ ਨੂੰ ਦੀਵਾਲੀ ਅਤੇ 21 ਅਕਤੂਬਰ ਨੂੰ ਵਿਸ਼ਵਕਰਮਾ ਪੂਜਾ ਮਨਾਈ ਜਾਵੇਗੀ, ਜਿਸ ਕਾਰਨ ਸੂਬੇ ਵਿੱਚ ਸਰਕਾਰੀ ਛੁੱਟੀ ਹੋਵੇਗੀ। ਛੁੱਟੀਆਂ ਦੇ ਪੱਖ ਤੋਂ ਅਕਤੂਬਰ ਮਹੀਨਾ ਕਾਫੀ ਖਾਸ ਰਹਿਣ ਵਾਲਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















