Punjab News: ਠੰਢ ਤੇ ਧੁੰਦ ਦੇ ਕਹਿਰ ਨੂੰ ਵੇਖਦਿਆਂ ਸਰਕਾਰ ਨੇ ਪੰਜਾਬ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ 8 ਜਨਵਰੀ 2023 ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਨੇ ਇਹ ਫੈਸਲਾ ਛੋਟੇ ਬੱਚਿਆਂ ਨੂੰ ਠੰਢ ਤੋਂ ਬਚਾਉਣ ਲਈ ਲਿਆ ਹੈ। ਆਂਗਣਵਾੜੀ ਕੇਂਦਰ ਹੁਣ 9 ਜਨਵਰੀ 2023 ਨੂੰ ਖੋਲ੍ਹੇ ਜਾਣਗੇ। ਇਸ ਤੋਂ ਪਹਿਲਾਂ ਸਰਕਾਰ ਨੇ ਸਕੂਲ ਵੀ ਵਿੱਚ 8 ਜਨਵਰੀ 2023 ਤੱਕ ਬੰਦ ਕਰ ਦਿੱਤੇ ਹਨ।


ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵਧਦੀ ਠੰਢ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ 2 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਸੀ ਪਰ ਵਧਦੀ ਠੰਢ ਕਾਰਨ ਛੁੱਟੀਆਂ ਦੀ ਸਮਾਂ 9 ਜਨਵਰੀ ਤੱਕ ਵਧਾ ਦਿੱਤਾ ਹੈ।


ਸਰਕਾਰੀ ਸੂਤਰਾਂ ਮੁਤਾਬਕ ਛੁੱਟੀਆਂ ਤੋਂ ਬਾਅਦ, ਸਾਰੇ ਆਂਗਣਵਾੜੀ ਕੇਂਦਰ ਤੇ ਰਾਜ ਦੇ ਸਕੂਲ ਆਪਣੇ ਪਹਿਲਾਂ ਨਿਰਧਾਰਤ ਸਮੇਂ 'ਤੇ ਖੁੱਲ੍ਹਣਗੇ ਤੇ ਬੰਦ ਹੋਣਗੇ। ਰਾਜ ਸਰਕਾਰ ਨੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਤੇ ਮਾਨਤਾ ਪ੍ਰਾਪਤ ਸਕੂਲ ਸਵੇਰੇ 10 ਵਜੇ ਖੋਲ੍ਹਣ ਦਾ ਫੈਸਲਾ ਕੀਤਾ ਸੀ।


ਜ਼ਿਕਰ ਕਰ ਦਈਏ ਕਿ ਪੰਜਾਬ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਤੱਕ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਛਾਈ ਰਹੇਗੀ। ਸੀਤ ਲਹਿਰ ਜਾਰੀ ਰਹੇਗੀ। ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ। ਐਸਬੀਐਸ ਨਗਰ ਦਾ ਘੱਟੋ-ਘੱਟ ਤਾਪਮਾਨ 1.5 ਡਿਗਰੀ ਸੈਲਸੀਅਸ ਅਤੇ ਬਠਿੰਡਾ ਦਾ 1.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਧੁੰਦ ਕਾਰਨ ਸੜਕ 'ਤੇ ਕੁਝ ਫੁੱਟ ਦੂਰ ਤੱਕ ਹੀ ਵਾਹਨ ਦਿਖਾਈ ਦੇ ਰਹੇ ਸਨ। ਵਾਹਨ ਚਾਲਕ ਸੜਕਾਂ 'ਤੇ ਦੌੜਨ ਦੀ ਬਜਾਏ ਰੇਂਗਦੇ ਦੇਖੇ ਗਏ। ਸੜਕਾਂ 'ਤੇ ਵਾਹਨ ਹੈੱਡ ਲਾਈਟਾਂ ਜਗਾ ਕੇ ਮੰਜ਼ਿਲ ਵੱਲ ਜਾਂਦੇ ਦੇਖੇ ਗਏ।  ਲੋਕਾਂ ਨੂੰ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ 6 ਜਨਵਰੀ ਨੂੰ ਹਿੱਸਿਆਂ ਵਿੱਚ ਬੱਦਲ ਛਾਏ ਰਹਿਣ ਦੀ ਵੀ ਸੰਭਾਵਨਾ ਹੈ।


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।