ਸੰਦੀਪ ਨੰਗਲ ਅੰਬੀਆਂ ਦੇ ਕਤਲ ਮਗਰੋਂ ਇਕ ਹੋਰ ਕਾਂਡ, ਚੱਲਦੇ ਕਬੱਡੀ ਟੂਰਨਾਮੈਂਟ 'ਚ ਹੋਈ ਫਾਈਰਿੰਗ
ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਗਰੋਂ ਬਠਿੰਡਾ ਦੇ ਪਿੰਡ ਕੋਠੇ ਗੁਰੂ ਤੋਂ ਇੱਕ ਹੋਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਬੀਤੇ ਕੱਲ੍ਹ ਪਿੰਡ ਕੋਠੇ ਗੁਰੂ 'ਚ ਕਬੱਡੀ ਟੂਰਨਾਮੈਂਟ ਦੌਰਾਨ ਫਾਈਰਿੰਗ ਹੋਈ।
ਬਠਿੰਡਾ: ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਗਰੋਂ ਬਠਿੰਡਾ ਦੇ ਪਿੰਡ ਕੋਠੇ ਗੁਰੂ ਤੋਂ ਇੱਕ ਹੋਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਬੀਤੇ ਕੱਲ੍ਹ ਪਿੰਡ ਕੋਠੇ ਗੁਰੂ 'ਚ ਕਬੱਡੀ ਟੂਰਨਾਮੈਂਟ ਦੌਰਾਨ ਫਾਈਰਿੰਗ ਹੋਈ।ਕੁੱਝ ਅਣਪਛਾਤਿਆਂ ਨੇ ਚੱਲਦੇ ਟੂਰਨਾਮੈਂਟ ਵਿੱਚ ਤਾਬੜ ਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।ਜਾਣਕਾਰੀ ਮੁਤਾਬਿਕ ਇਹ ਟੂਰਨਾਮੈਂਟ ਭਗਤਾ ਭਾਈਕੇ ਦੇ ਨਜ਼ਦੀਕ ਕਰਵਾਇਆ ਜਾ ਰਿਹਾ ਸੀ।ਫਾਈਰਿੰਗ 'ਚ ਦੋ ਨੌਜਵਾਨ ਜ਼ਖਮੀ ਹੋਏ ਹਨ।ਪੁਲਿਸ ਮਾਮਲੇ ਦੀ ਜਾਂਚ 'ਚ ਲੱਗੀ ਹੈ।
ਦੱਸ ਦੇਈਏ ਕਿ ਮਾਰਚ ਨਹੀਂ ਵਿੱਚ ਹੀ ਕਬੱਡੀ ਟੂਰਨਾਮੈਂਟ ਦੌਰਾਨ ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪਿੰਡ ਮੱਲ੍ਹੀਆਂ ਖੁਰਦ ’ਚ ਇਕ ਚੱਲਦੇ ਕਬੱਡੀ ਟੂਰਨਾਮੈਂਟ ਦੌਰਾਨ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।ਨਕੋਦਰ ਦੇ ਪਿੰਡ ਮੱਲ੍ਹੀਆਂ ’ਚ ਕਬੱਡੀ ਟੂਰਨਾਮੈਂਟ ਚੱਲ ਰਿਹਾ ਸੀ, ਇਸ ਦੌਰਾਨ 4-5 ਅਣਪਛਾਤੇ ਵਿਅਕਤੀ ਗੱਡੀ ’ਚ ਆਏ ਤੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ’ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ’ਚ ਨਕੋਦਰ ਦੇ ਇਕ ਪ੍ਰਾਈਵੇਟ ਹਸਪਤਾਲ ’ਚ ਲਿਜਾਇਆ ਗਿਆ, ਜਿਥੇ ਉਸ ਨੇ ਦਮ ਤੋੜ ਦਿੱਤਾ।
ਇਸ ਕਤਲ ਮਗਰੋਂ ਦਵਿੰਦਰ ਬੰਬੀਹਾ ਗਰੁੱਪ ਨੇ ਇਸ ਕਤਲ ਕਾਂਡ ਦੀ ਜ਼ਿੰਮੇਵਾਰੀ ਲਈ ਹੈ। ਇਸ ਦੇ ਨਾਲ ਹੀ ਦਵਿੰਦਰ ਬੰਬੀਹਾ ਗਰੁੱਪ ਨੇ ਆਪਣੇ ਵਿਰੋਧੀ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਨੂੰ ਧਮਕੀ ਵੀ ਦਿੱਤੀ ਹੈ। ਦਵਿੰਦਰ ਬੰਬੀਹਾ ਗਰੁੱਪ ਨੇ ਫੇਸਬੁਕ ਆਈ.ਡੀ. ’ਤੇ ਲਿਖਿਆ ; ਬੀਤੇ ਦਿਨੀਂ ਜਿਹੜਾ ਸੰਦੀਪ ਨੰਗਲ ਅੰਬੀਆਂ ਦਾ ਕਤਲ ਹੋਇਆ ਸੀ, ਉਸ ਦੀ ਜ਼ਿੰਮੇਵਾਰੀ ਕੌਸ਼ਰ ਚੌਧਰੀ ਗੁੜਗਾਓਂ, ਫਤਿਹ ਨਗਰੀ ਬੰਬੀਹਾ ਗਰੁੱਪ ਚੁੱਕ ਰਹੇ ਹਨ।
ਉਨ੍ਹਾਂ ਲਿਖਿਆ ਇਹ ਕਬੱਡੀ ਖਿਡਾਰੀਆਂ ਨੂੰ ਜ਼ਬਰਦਸਤੀ ਨਸ਼ੇ ਦੇ ਟੀਕੇ ਲਗਾ ਕੇ ਖਿਡਾਉਂਦਾ ਸੀ ਤੇ ਉਨ੍ਹਾਂ ਨੂੰ ਧੱਕੇ ਨਾਲ ਖੇਡਣ ਲਈ ਮਜ਼ਬੂਰ ਕਰਦਾ ਸੀ। ਇਹ ਜੱਗੂ ਦਾ ਸਾਥੀ ਸੀ। ਇਸ ਨੂੰ ਸਮਝਾਇਆ ਵੀ ਸੀ ਪਰ ਇਹ ਨਹੀਂ ਹਟਿਆ। ਉਨ੍ਹਾਂ ਲਿਖਿਆ ਜੱਗੂ ਨੇ ਆਪਣੀ ਪੋਸਟ ਵਿਚ ਮੰਨਿਆ ਵੀ ਹੈ ਕਿ ਇਹ ਉਸ ਦਾ ਭਰਾ ਸੀ ,ਉਹ ਕਬੱਡੀ ਨੂੰ ਪ੍ਰਮੋਟ ਕਰਦਾ ਹੈ। ਇਹ ਉਸ ਦਾ ਸਾਥੀ ਸੀ, ਇਸ ਲਈ ਮਾਰਿਆ ਗਿਆ। ਇਸ ਪੋਸਟ ਵਿਚ ਲਾਰੈਂਸ ਬਿਸ਼ਨੋਈ ਨੂੰ ਨਤੀਜੇ ਭੁਗਤਣ ਦੀ ਧਮਕੀ ਵੀ ਦਿੱਤੀ ਗਈ ਹੈ।
ਓਧਰ ਲਾਰੈਂਸ ਬਿਸ਼ਨੋਈ ਗਰੁੱਪ ਵੱਲੋਂ ਇਸ ਕਤਲ ਦੀ ਜ਼ਿੰਮੇਵਾਰੀ ਲੈਣ ਦੀ ਸੋਸ਼ਲ ਮੀਡੀਆ ’ਤੇ ਪੋਸਟ ਵਾਇਰਲ ਹੋਣ ਤੋਂ ਬਾਅਦ ਗੈਂਗਸਟਰ ਗਰੁੱਪ ਜੱਗੂ ਭਗਵਾਨਪੁਰੀਆ ਨੇ ਵੀ ਇਕ ਪੋਸਟ ਸਾਂਝੀ ਕੀਤੀ ਹੈ। ਜਿਸ ਵਿਚ ਭਗਵਾਨਪੁਰੀਆ ਗਰੁੱਪ ਨੇ ਇਸ ਪੋਸਟ ਨੂੰ ਫਰਜ਼ੀ ਦੱਸਿਆ ਹੈ। ਜੱਗੂ ਭਗਵਾਨਪੁਰੀਆ ਨਾਂ ਦੀ ਫੇਸਬੁੱਕ ਆਈ. ਡੀ. ’ਤੇ ਲਿਖਿਆ ਗਿਆ ਹੈ ਕਿ ਸੰਦੀਪ ਨੰਗਲ ਅੰਬੀਆਂ ਸਾਡਾ ਭਰਾ ਸੀ ਅਤੇ ਹਮੇਸ਼ਾ ਰਹੇਗਾ। ਬਹੁਤ ਦੁੱਖ ਹੈ ਉਸ ਦੇ ਚਲੇ ਜਾਣ ਦਾ। ਰੋਜ਼-ਰੋਜ਼ ਅਜਿਹੇ ਪੁੱਤ ਨਹੀਂ ਜੰਮਦੇ। ਅਸੀਂ ਕਬੱਡੀ ਨੂੰ ਪਰਮੋਟ ਕਰਦੇ ਹਾਂ।