ਬੇਅਦਬੀ ਦੀ ਇਕ ਹੋਰ ਘਟਨਾ, ਫਗਵਾੜਾ 'ਚ ਖਿਲਰੇ ਮਿਲੇ ਸ੍ਰੀ ਗੁਟਕਾ ਸਾਹਿਬ ਦੇ ਅੰਗ
ਫਗਵਾੜਾ ਵਿਖੇ ਸਿਟੀ ਥਾਣੇ ਤੋਂ ਸਿਰਫ਼ 300 ਮੀਟਰ ਦੀ ਦੂਰੀ ’ਤੇ ਪੁਰਾਣੇ ਸਿਵਲ ਹਸਪਤਾਲ ਦੀ ਖੰਡਰ ਬਣੀ ਇਮਾਰਤ ਨੇੜਿਓਂ ਕੱਲ ਸਫ਼ਾਈ ਕਰਮਚਾਰੀਆਂ ਨੂੰ ਸ੍ਰੀ ਗੁਟਕਾ ਸਾਹਿਬ ਦੇ ਅੰਗ ਖਿਲਰੇ ਮਿਲੇ ਹਨ।
ਕਪੂਰਥਲਾ: ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਦੀ ਇਕ ਹੋਰ ਘਟਨਾ ਸਾਹਮਣੇ ਆਈ ਹੈ। ਫਗਵਾੜਾ ਵਿਖੇ ਸਿਟੀ ਥਾਣੇ ਤੋਂ ਸਿਰਫ਼ 300 ਮੀਟਰ ਦੀ ਦੂਰੀ ’ਤੇ ਪੁਰਾਣੇ ਸਿਵਲ ਹਸਪਤਾਲ ਦੀ ਖੰਡਰ ਬਣੀ ਇਮਾਰਤ ਨੇੜਿਓਂ ਕੱਲ ਸਫ਼ਾਈ ਕਰਮਚਾਰੀਆਂ ਨੂੰ ਸ੍ਰੀ ਗੁਟਕਾ ਸਾਹਿਬ ਦੇ ਅੰਗ ਖਿਲਰੇ ਮਿਲੇ ਹਨ। ਬੇਅਦਬੀ ਦੀ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਉਥੇ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਸੁਖਦੇਵ ਸਿੰਘ ਅਤੇ ਹੋਰ ਵੀ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਇਸ ਘਟਨਾ ਦੀ ਨਿੰਦਾ ਕਰਦੇ ਹੋਏ ਇਸ ਘਟਨਾ ਨੂੰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਸਾਜਿਸ਼ ਦੱਸਿਆ ਅਤੇ ਨਾਲ ਹੀ ਪ੍ਰਸ਼ਾਸਨ ਨੂੰ ਸ਼ਨੀਵਾਰ ਤੱਕ ਦਾ ਸਮਾਂ ਦੇ ਕੇ ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰਨ ਦਾ ਅਲਟੀਮੇਟ ਦਿੱਤਾ।
ਬੀਤੇ ਕੱਲ੍ਹ ਪੱਟੀ ਨੇੜਲੇ ਪਿੰਡ ਠੱਕਰਵਾਲ ਵਿਖੇ ਚਰਚ 'ਚ ਵਾਪਰੀ ਬੇਅਦਬੀ ਦੀ ਘਟਨਾ ਮਗਰੋਂ ਈਸਾਈ ਭਾਈਚਾਰੇ 'ਚ ਭਾਰੀ ਰੋਸ ਹੈ।
ਕੈਥੋਲਿਕ ਚਰਚ ਵਿੱਚ ਮੰਗਲਵਾਰ ਦੇਰ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਮੂਰਤੀਆਂ ਦੀ ਭੰਨਤੋੜ ਕਰਕੇ ਬੇਅਦਬੀ ਕੀਤੀ ਗਈ ਹੈ। ਇਸ ਦੌਰਾਨ ਚਰਚ ਅੰਦਰ ਖੜ੍ਹੀ ਇਕ ਕਾਰ ਨੂੰ ਅੱਗ ਲਗਾ ਕੇ ਸਾੜ ਦਿੱਤਾ ਗਿਆ। ਪਿੰਡ ਠੱਕਰਪੁਰ 'ਚ ਚਰਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਇਸਾਈ ਭਾਈਚਾਰੇ ਵੱਲੋਂ ਪੱਟੀ ਚੌਂਕ 'ਚ ਸੜਕ ਬੰਦ ਕਰਕੇ ਧਰਨਾ ਦਿੱਤਾ ਜਾ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕੁੱਝ ਸ਼ਰਾਰਤੀ ਅਨਸਰ ਚਰਚ 'ਚ ਦਾਖਲ ਹੋ ਕੇ ਮਾਂ ਮਰੀਅਮ ਮੂਰਤੀ ਦਾ ਸਿਰ ਤੋੜ ਕੇ ਨਾਲ ਲੈ ਗਏ ਅਤੇ ਪ੍ਰਭੂ ਯਿਸੂ ਮਸੀਹ ਦੀ ਮੂਰਤੀ ਦੀ ਭੰਨਤੋੜ ਕੀਤੀ ਹੈ। ਇਹ ਸਾਰੀ ਘਟਨਾ ਚਰਚ 'ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ 'ਚ ਕੈਦ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਈਸਾਈ ਭਾਈਚਾਰੇ 'ਚ ਕਾਫ਼ੀ ਜ਼ਿਆਦਾ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :