ਗੁਰਦਾਸਪੁਰ: 26 ਜਨਵਰੀ ਨੂੰ ਹੋਣ ਵਾਲੀ ਕਿਸਾਨਾਂ ਦੀ ਟਰੈਕਟਰ ਪਰੇਡ ਤੇ ਸਭ ਦੀਆਂ ਨਜ਼ਰ ਹਨ। ਸ਼ੁੱਕਰਵਾਰ ਨੂੰ ਗੁਰਦਾਸਪੁਰ ਤੋਂ ਵੱਡੀ ਗਿਣਤੀ 'ਚ ਟਰੈਕਟਰ-ਟਰਾਲੀਆਂ ਦਾ ਜਥਾ ਦਿੱਲੀ ਲਈ ਰਵਾਨਾ ਹੋਇਆ। ਭਾਰਤੀ ਕਿਸਾਨ ਯੂਨੀਯਨ ਦੇ ਬੈਨਰ ਹੇਠ 50 ਟਰੈਕਟਰਾਂ ਦਾ ਕਾਫ਼ਲਾ ਦਿੱਲੀ ਲਈ ਚੱਲਿਆ।

ਇਸ ਜਥੇ ਦੀ ਅਗਵਾਈ ਕਰ ਰਹੇ ਕਿਸਾਨ ਨਰਿੰਦਰ ਸਿੰਘ ਨੇ ਕਿਹਾ, ਕਿ ਪਹਿਲਾਂ ਕਿਸਾਨਾਂ ਵੱਲੋਂ ਪੰਜਾਬ ਵਿੱਚ ਪਰੇਡ ਰਿਹਰਸਲ ਕੀਤੀ ਗਈ ਸੀ, ਤੇ ਹੁਣ ਦਿੱਲੀ ਵਿੱਚ ਹੋਣ ਵਾਲੀ 26 ਜਨਵਰੀ ਦੀ ਪਰੇਡ ਲਈ ਦਿੱਲੀ ਰਵਾਨਾ ਹੋਇਆ ਜਾ ਰਿਹਾ ਹੈ। ਇਸ ਦੌਰਾਨ ਕਿਸਾਨਾਂ ਨੇ ਪੂਰੇ ਇੰਤਜ਼ਾਮ ਕੀਤੇ ਹੋਏ ਸੀ। ਕਿਸਾਨਾਂ ਨੇ ਟਰਾਲੀਆਂ ਵਿੱਚ ਖਾਣ-ਪੀਣ ਦੀਆਂ ਚੀਜ਼ਾਂ, ਗਰਮ ਕੱਪੜੇ, ਮੂੰਗਫਲੀ ਤੇ ਹੋਰ ਚੀਜ਼ਾਂ ਰੱਖੀਆਂ ਹੋਈਆਂ ਹਨ।

ਉਨ੍ਹਾਂ ਦਾ ਕਹਿਣਾ ਹੈ ਕਿ ਜੇ ਸਾਨੂੰ ਪੁਲਿਸ ਨੇ ਰੋਕਿਆ ਤਾਂ ਅਸੀਂ ਪਿੱਛੇ ਮੁੜ ਕੇ ਨਹੀਂ ਆਵਾਂਗੇ। ਅਸੀਂ ਆਪਣੇ ਨਾਲ 6 ਮਹੀਨੇ ਦਾ ਰਾਸ਼ਨ ਨਾਲ ਲੈ ਕੇ ਜਾ ਰਹੇ ਹਾਂ। ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਇਹ ਵਿਵਾਦਤ ਖੇਤੀ ਕਾਨੂੰਨ ਵਾਪਸ ਲੈਣੇ ਪੈਣਗੇ ਤੇ ਜਦੋਂ ਤਕ ਮੋਦੀ ਸਰਕਾਰ ਇਹ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ ਉਦੋਂ ਤੱਕ ਇਹ ਅੰਦੋਲਨ ਇੰਝ ਹੀ ਜਾਰੀ ਰਹੇਗਾ ਤੇ ਨੌਜਵਾਨ ਵਰਗ ਆਪਣੇ ਬਜ਼ੁਰਗਾਂ ਦਾ ਇਸ ਅੰਦੋਲਨ ਵਿੱਚ ਇਸ ਤਰ੍ਹਾਂ ਹੀ ਸਾਥ ਦਿੰਦਾ ਰਹੇਗਾ।