ਪਟਿਆਲਾ: ਪੰਜਾਬ ਵਿੱਚ ਇੱਕ ਹੋਰ ਫਾਈਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਰਾਤ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਪੈਟਰੋਲ ਪੰਪ ਦੇ ਪਿੱਛੇ ਦੋ ਗੁੱਟਾਂ ਵਿੱਚ ਫਾਈਰਿੰਗ ਹੋਣ ਨਾਲ ਕਬੱਡੀ ਖਿਡਾਰੀ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਧਰਮਿੰਦਰ ਸਿੰਘ ਪਿੰਡ ਦੌਣ ਕਲਾਂ ਵਜੋਂ ਹੋਈ ਹੈ। ਮਾਮਲਾ CCTV ਫੁਟੇਜ 'ਚ ਕੈਦ ਹੋਇਆ।


ਸਾਹਮਣੇ ਆਈ CCTV ਫੁੱਟੇਜ 'ਚ ਵੇਖਿਆ ਗਿਆ ਹੈ ਕਿ ਘਟਨਾ ਦੌਰਾਨ ਦੋ ਨਕਾਬਪੋਸ਼ ਨੌਜਵਾਨਾਂ ਨੇ ਧਰਮਿੰਦਰ ਸਿੰਘ ਨੂੰ ਗੋਲੀ ਮਾਰ ਦਿੱਤੀ।ਗੋਲੀ ਲੱਗਣ ਕਾਰਨ ਧਰਮਿੰਦਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਬੀਤੀ ਰਾਤ ਤਕਰੀਬਨ 45 ਮਿੰਟ ਤੱਕ ਇਹ ਝਗੜਾ ਚਲਦਾ ਰਿਹਾ, ਜਿਸ ਤੋਂ ਬਾਅਦ ਨਕਾਬਪੋਸ਼ਾਂ ਨੇ ਪਰਮਿੰਦਰ ਸਿੰਘ ਨੂੰ ਗੋਲੀ ਮਾਰ ਦਿੱਤੀ।


 


ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਇਸ ਦੇ ਨਾਲ ਹੀ ਕਤਲ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।