ਮੋਗਾ: ਜ਼ਿਲ੍ਹਾ ਮੋਗਾ 'ਚ ਕੋਰੋਨਾਵਾਇਰਸ ਨੇ ਇੱਕ ਵਾਰ ਫਿਰ ਦਸਤਕ ਦੇ ਦਿੱਤੀ ਹੈ। ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਤੋਂ ਪਰਤੇ 60 ਸਾਲਾ ਦਰਸ਼ਨ ਸਿੰਘ ਕੋਰੋਨਾਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ।


ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੋਗਾ ਦੇ ਮੁਸਲਿਮ ਭਾਈਚਾਰੇ ਦੇ ਚਾਰ ਲੋਕਾਂ ਨੂੰ ਕੋਰੋਨਾਵਾਇਰਸ ਨਾਲ ਸੰਕਰਮਿਤ ਪਾਇਆ ਗਿਆ ਸੀ ਪਰ ਉਸ ਤੋਂ ਬਾਅਦ ਉਨ੍ਹਾਂ ਦੀ ਕੋਰੋਨਾਵਾਇਰਸ ਰਿਪੋਰਟ ਨੈਗੇਟਿਵ ਆ ਗਈ ਸੀ। ਫਿਲਹਾਲ ਮੋਗਾ 'ਚ ਕੋਈ ਵੀ ਕੋਰੋਨਾਵਾਇਰਸ ਦਾ ਮਰੀਜ਼ ਨਹੀਂ ਸੀ।

ਮੋਗਾ ਦੇ ਪਿੰਡ ਗਲੌਟੀ ਦੇ ਰਹਿਣ ਵਾਲੇ ਦਰਸ਼ਨ ਸਿੰਘ 26 ਤਾਰੀਖ ਨੂੰ ਮੋਗਾ ਤੋਂ ਵਾਪਸ ਆਏ ਸਨ। ਅੱਜ ਉਨ੍ਹਾਂ ਦੀ ਰਿਪੋਰਟ ਪੌਜ਼ੇਟਿਵ ਆਈ ਹੈ। ਇਸ ਗੱਲ ਦੀ ਪੁਸ਼ਟੀ ਕੋਟ ਇਸੇ ਖਾਂ ਦੇ ਐਸਐਮਓ ਡਾ ਰਾਕੇਸ਼ ਨੇ ਕੀਤੀ ਹੈ।

ਉਨ੍ਹਾਂ ਨੇ ਦੱਸਿਆ ਕਿ ਦਰਸ਼ਨ ਸਿੰਘ ਦੇ ਸੰਪਰਕ 'ਚ ਆਏ 40 ਲੋਕਾਂ ਦੇ ਸੈਂਪਲ ਲਏ ਗਏ ਹਨ ਤੇ ਰਿਪੋਰਟ ਉਡੀਕੀ ਜਾ ਰਹੀ ਹੈ। ਫਿਲਹਾਲ ਦਰਸ਼ਨ ਸਿੰਘ ਨੂੰ ਮੋਗਾ ਦੇ ਸਿਵਲ ਹਸਪਤਾਲ 'ਚ ਦਾਖਲ ਕੀਤਾ ਗਿਆ ਹੈ।