ਡਰੱਗ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਕਾਂਗਰਸ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਲਾਂ ਆਉਣ ਵਾਲੇ ਸਮੇਂ ਵਿੱਚ ਵੱਧ ਸਕਦੀਆਂ ਹਨ। ਜਲਾਲਾਬਾਦ ਪੁਲਿਸ ਸੁਖਪਾਲ ਖਹਿਰਾ ਦਾ ਮੁੜ ਰਿਮਾਂਡ ਹਾਸਲ ਕਰਨ ਦੀ ਤਿਆਰੀ ਵਿੱਚ ਹੈ। ਪੁਲਿਸ ਵੱਲੋਂ ਫਾਜ਼ੀਲਕਾ ਅਦਾਲਤ ਵਿੱਚ ਇੱਕ ਰੀਵਿਜ਼ਨ ਪਟੀਸ਼ਨ ਦਾਇਰ ਕੀਤੀ ਗਈ ਹੈ।


ਇਸ ਪਟੀਸ਼ਨ 'ਤੇ ਅੱਜ ਅਦਾਲਤ ਵਿੱਚ ਸੁਣਵਾਈ ਹੋਵੇਗੀ। ਸੂਤਰਾਂ ਅਨੁਸਾਰ ਸਥਾਨਕ ਅਦਾਲਤ ਨੇ ਨਾਭਾ ਜੇਲ੍ਹ ਨੂੰ ਈ-ਮੇਲ ਰਾਹੀਂ ਸੂਚਿਤ ਕੀਤਾ ਸੀ, ਜਿਸ ਸਬੰਧੀ ਨਾਭਾ ਜੇਲ੍ਹ ਵਿੱਚ ਬੰਦ ਖਹਿਰਾ ਨੇ ਆਪਣੇ ਵਕੀਲ ਨਾਲ ਗੱਲ ਕਰਨ ਦੀ ਇਜਾਜ਼ਤ ਮੰਗੀ ਹੈ।


ਵਿਧਾਇਕ ਸੁਖਪਾਲ ਸਿੰਘ ਖਹਿਰਾ ਸ਼ਨੀਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੇ ਵਕੀਲ ਦੀ ਮੌਜੂਦਗੀ ਵਿੱਚ ਉਕਤ ਸੋਧ ਦਾ ਜਵਾਬ ਦੇ ਸਕਦੇ ਹਨ। ਇਸ ਦੇ ਨਾਲ ਹੀ ਸ਼ਨੀਵਾਰ ਨੂੰ ਖਹਿਰਾ ਦੇ ਵਕੀਲ ਸੰਜੀਵ ਕੰਬੋਜ, ਪੀਏ ਮਨੀਸ਼ ਕੁਮਾਰ ਅਤੇ ਪੀਐਸਓ ਜੋਗਾ ਸਿੰਘ ਅਗਾਊਂ ਜ਼ਮਾਨਤ ਲਈ ਪੇਸ਼ ਹੋਣਗੇ।


ਦੇਖਣਾ ਹੋਵੇਗਾ ਕਿ ਕੀ ਅਦਾਲਤ ਪੰਜਾਬ ਪੁਲਿਸ ਨੂੰ ਸੁਖਪਾਲ ਖਹਿਰਾ ਦਾ ਮੁੜ ਰਿਮਾਂਡ ਦਿੰਦੀ ਹੈ। ਪੰਜਾਬ ਪੁਲਿਸ ਰਿਮਾਂਡ ਸਬੰਧੀ ਕੀ ਗ੍ਰਾਉਂਡ ਤਿਆਰ ਕਰਕੇ ਅਦਾਲਤ 'ਚ ਪੇਸ਼ ਕਰਦੀ ਹੈ ਇਹ ਉਸ 'ਤੇ ਹੀ ਨਿਰਭਰ ਕਰੇਗਾ ਰਿਮਾਂਡ ਦੇਣਾ ਹੈ ਜਾਂ ਨਹੀਂ।


ਸੁਖਪਾਲ ਸਿੰਘ ਖਹਿਰਾ ਵੀ ਹਾਈਕੋਰਟ ਪਹੁੰਚ ਗਏ ਹਨ। ਖਹਿਰਾ ਨੇ ਵਕੀਲ ਰਹੀਂ ਆਪਣੇ ਖਿਲਾਫ਼ ਹੋਈ ਕਾਰਵਾਈ ਨੂੰ ਗਲ਼ਤ ਕਰਾਰ ਦਿੱਤਾ ਹੈ। ਖਹਿਰਾ ਨੇ ਪਟੀਸ਼ਨ ਵਿਚ ਦੱਸਿਆ ਕਿ ਇਸ ਮਾਮਲੇ ਵਿਚ ਪਟੀਸ਼ਨਰ ਨੂੰ ਵੱਖ-ਵੱਖ ਪੱਧਰਾਂ ’ਤੇ ਰਾਹਤ ਦੇ ਬਾਵਜੂਦ ਪੰਜਾਬ ਪੁਲਿਸ ਉਨ੍ਹਾਂ ਖਿਲਾਫ ਕਾਨੂੰਨ ਦੇ ਵਿਰੁੱਧ ਜਾ ਕੇ ਕਾਰਵਾਈ ਕਰ ਰਹੀ ਹੈ।


ਉਹ ਪਹਿਲਾਂ ਆਮ ਆਦਮੀ ਪਾਰਟੀ ਵਿਚ ਸਨ ਤੇ ਬਾਅਦ ਵਿਚ ਉਹ ਕਾਂਗਰਸ ’ਚ ਸ਼ਾਮਿਲ ਹੋ ਗਏ। ਇਸ ਦੇ ਚਲਦਿਆਂ ਉਨ੍ਹਾਂ ਖਿਲਾਫ ਸਿਆਸੀ ਬਦਲਾਖੋਰੀ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਖਹਿਰਾ ਨੇ ਪਟੀਸ਼ਨ ਵਿਚ ਗਿ੍ਰਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ ਇਸ ਕਾਰਵਾਈ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।


ਇਸ ਦੇ ਨਾਲ ਹੀ ਉਨ੍ਹਾਂ ਨੇ ਨਿਆਂਇਕ ਹਿਰਾਸਤ ਵਿਚ ਭੇਜਣ ਦੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਵੀ ਰੱਦ ਕਰਨ ਦੀ ਮੰਗ ਕੀਤੀ ਹੈ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial