ਪੜਚੋਲ ਕਰੋ

Punjab News: ਚੋਣਾਂ ਕਰਕੇ ਰਾਜਸਥਾਨ, ਛੱਤੀਸਗੜ੍ਹ, ਮੱਧ ਪ੍ਰਦੇਸ਼ ਤੇ ਤਿਲੰਗਾਨਾ ਜਾ ਰਹੀ ਡੀਏਪੀ ਖਾਦ? ਪੰਜਾਬ ਦੇ ਕਿਸਾਨਾਂ ਨੂੰ ਵੱਡਾ ਰਗੜਾ

Punjab Farmers Protest: ਪੰਜਾਬ ਦੇ ਕਿਸਾਨਾਂ ਸਾਹਮਣੇ ਇੱਕ ਹੋਰ ਸਮੱਸਿਆ ਆਣ ਖੜ੍ਹੀ ਹੈ। ਸੂਬੇ ਦੇ ਕਈ ਇਲਾਕਿਆਂ ਤੋਂ ਰਿਪੋਰਟਾਂ ਮਿਲੀਆਂ ਹਨ ਕਿ ਕਣਕ ਦੀ ਬਿਜਾਈ ਲਈ ਡੀਏਪੀ ਖਾਦ ਨਹੀਂ ਮਿਲ ਰਹੀ। ਇਸ ਕਰਕੇ ਖਾਦ ਵਪਾਰੀਆਂ ਨੇ ਕਿਸਾਨਾਂ ਦੀ ਲੁੱਟ ਸ਼ੁਰੂ ਕਰ ਦਿੱਤੀ ਹੈ।

Punajb News: ਪੰਜਾਬ ਦੇ ਕਿਸਾਨਾਂ ਸਾਹਮਣੇ ਇੱਕ ਹੋਰ ਸਮੱਸਿਆ ਆਣ ਖੜ੍ਹੀ ਹੈ। ਸੂਬੇ ਦੇ ਕਈ ਇਲਾਕਿਆਂ ਤੋਂ ਰਿਪੋਰਟਾਂ ਮਿਲੀਆਂ ਹਨ ਕਿ ਕਣਕ ਦੀ ਬਿਜਾਈ ਲਈ ਡੀਏਪੀ ਖਾਦ ਨਹੀਂ ਮਿਲ ਰਹੀ। ਇਸ ਕਰਕੇ ਖਾਦ ਵਪਾਰੀਆਂ ਨੇ ਕਿਸਾਨਾਂ ਦੀ ਲੁੱਟ ਸ਼ੁਰੂ ਕਰ ਦਿੱਤੀ ਹੈ। ਕਿਸਾਨਾਂ ਨੂੰ ਮਹਿੰਗੇ ਭਾਅ ਖਾਦ ਦਿੱਤੀ ਜਾ ਰਹੀ ਹੈ। 

ਹਾਸਲ ਜਾਣਕਾਰੀ ਮੁਤਾਬਕ ਇਸ ਵੇਲੇ ਪੰਜਾਬ ਵਿੱਚ ਹਾੜ੍ਹੀ ਦੀ ਮੁੱਖ ਫ਼ਸਲ ਕਣਕ ਦੀ ਬਿਜਾਈ ਸਿਰ ’ਤੇ ਹੈ ਪਰ ਡੀਏਪੀ ਖਾਦ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ ਹੋ ਰਹੇ ਹਨ। ਕਿਸਾਨਾਂ ਨੂੰ ਬਾਜ਼ਾਰ ਵਿੱਚ ਖਾਦ ਨਹੀਂ ਮਿਲ ਰਹੀ ਤੇ ਚੋਰ ਬਾਜ਼ਾਰੀ ਵਿੱਚ ਕਿਸਾਨ ਮਹਿੰਗੇ ਭਾਅ ਦੀ ਖਾਦ ਲੈ ਰਹੇ ਹਨ। 

ਇਸ ਬਾਰੇ ਵਪਾਰੀਆਂ ਦਾ ਕਹਿਣਾ ਹੈ ਕਿ ਰਾਜਸਥਾਨ, ਛੱਤੀਸਗੜ੍ਹ, ਮੱਧ ਪ੍ਰਦੇਸ਼, ਤਿਲੰਗਾਨਾ ਤੇ ਮਿਜ਼ੋਰਮ ਵਿੱਚ ਵਿਧਾਨ ਸਭਾ ਚੋਣਾਂ ਹੋਣ ਕਾਰਨ ਕੇਂਦਰ ਨੇ ਉਸ ਪਾਸੇ ਵੱਧ ਡੀਏਪੀ ਖਾਦ ਭੇਜੀ ਦਿੱਤੀ ਹੈ ਤੇ ਪੰਜਾਬ ਵਿੱਚ ਇਸ ਵਾਰ ਆਮ ਦੇ ਮੁਕਾਬਲੇ ਬਹੁਤ ਘੱਟ ਖਾਦ ਆਈ ਹੈ।

ਦਰਅਸਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਕਣਕ ਦੇ ਚੰਗੇ ਝਾੜ ਲਈ ਬਿਜਾਈ ਦਾ ਢੁੱਕਵਾਂ ਸਮਾਂ ਅਕਤੂਬਰ ਦੇ ਚੌਥੇ ਹਫ਼ਤੇ ਤੋਂ 15 ਨਵੰਬਰ ਤੱਕ ਦੱਸਿਆ ਜਾ ਰਿਹਾ ਹੈ ਪਰ ਡੀਏਪੀ ਨਾ ਮਿਲਣ ਕਾਰਨ ਕਿਸਾਨ ਚਿੰਤਤ ਹਨ। 

ਕਿਸਾਨ ਯੂਨੀਅਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੂੰ ਕਣਕ ਦੀ ਬਿਜਾਈ ਲਈ ਲੋੜੀਂਦੀ ਡੀਏਪੀ ਖਾਦ ਪਹਿਲਾਂ ਹੀ ਮੰਗਵਾਉਣੀ ਚਾਹੀਦੀ ਸੀ। ਵੇਲੇ ਸਿਰ ਕਣਕ ਦੀ ਬਿਜਾਈ ਨਾ ਹੋਣ ਕਾਰਨ ਇਕੱਲਾ ਝਾੜ ਹੀ ਨਹੀਂ ਘੱਟਦਾ, ਸਗੋਂ ਗੁਣਵੱਤਾ ਵਿੱਚ ਵੀ ਭਾਰੀ ਗਿਰਾਵਟ ਆਉਂਦੀ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget