'ਆਪ' ਸਰਕਾਰ ਵੱਲੋਂ ਇੱਕ ਹੋਰ ਵਾਅਦਾ ਪੂਰਾ, 75 ਮੁਹੱਲਾ ਕਲੀਨਿਕ ਖੁੱਲ੍ਹੇ, 41 ਤਰ੍ਹਾਂ ਦੇ ਹੋਣਗੇ ਟੈਸਟ
CM ਭਗਵੰਤ ਮਾਨ ਅੱਜ ਆਜ਼ਾਦੀ ਦਿਹਾੜੇ ਮੌਕੇ 75 ‘ਆਮ ਆਦਮੀ ਕਲੀਨਿਕ’ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰ ਰਹੇ ਹਨ। ਮੁੱਖ ਮੰਤਰੀ ਕਿਹਾ ਹੈ ਕਿ ‘ਚੋਣਾਂ ਦੌਰਾਨ ਅਸੀਂ ਪੰਜਾਬੀਆਂ ਨੂੰ ਇੱਕ ਗਾਰੰਟੀ ਦਿੱਤੀ ਸੀ ਕਿ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਅੱਜ ਆਜ਼ਾਦੀ ਦਿਹਾੜੇ ਮੌਕੇ 75 ‘ਆਮ ਆਦਮੀ ਕਲੀਨਿਕ’ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰ ਰਹੇ ਹਨ। ਮੁੱਖ ਮੰਤਰੀ ਕਿਹਾ ਹੈ ਕਿ ‘ਚੋਣਾਂ ਦੌਰਾਨ ਅਸੀਂ ਪੰਜਾਬੀਆਂ ਨੂੰ ਇੱਕ ਗਾਰੰਟੀ ਦਿੱਤੀ ਸੀ ਕਿ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਇਹ ਗਾਰੰਟੀ ਹੁਣ ਪੂਰੀ ਹੋਣ ਜਾ ਰਹੀ ਹੈ। ਪੰਜਾਬ ਵਿੱਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਹੋ ਚੁੱਕੀ ਹੈ।’
ਚੋਣਾਂ ਦੌਰਾਨ ਅਸੀਂ ਪੰਜਾਬੀਆਂ ਨੂੰ ਇੱਕ ਵੱਡੀ ਗਾਰੰਟੀ ਦਿੱਤੀ ਸੀ ਕਿ ਹਰ ਪਿੰਡ ਵਿੱਚ ਇੱਕ ਆਮ ਆਦਮੀ ਕਲੀਨਿਕ ਖੋਲ੍ਹਾਂਗੇ…
— Bhagwant Mann (@BhagwantMann) August 14, 2022
ਇਹ ਗਾਰੰਟੀ ਵੀ ਬਸ ਕੁਝ ਘੰਟਿਆਂ ਵਿੱਚ ਪੂਰੀ ਹੋਣ ਜਾ ਰਹੀ ਹੈ…
ਪੰਜਾਬ ਵਿੱਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਹੋ ਚੁੱਕੀ ਹੈ…ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ…! #AamAadmiClinics pic.twitter.com/Z7h2seKVVn
ਆਮ ਆਦਮੀ ਪਾਰਟੀ ਦਿੱਲੀ ਦੇ ‘ਮੁਹੱਲਾ ਕਲੀਨਿਕਾਂ’ ਦੀ ਤਰਜ਼ ’ਤੇ ਪੰਜਾਬ ਵਿੱਚ ਇਹ ‘ਆਮ ਆਦਮੀ ਕਲੀਨਿਕ’ ਖੋਲ੍ਹਣ ਜਾ ਰਹੀ ਹੈ। ਵਿਰੋਧੀ ਧਿਰਾਂ ਵੱਲੋਂ ਇਨ੍ਹਾਂ ਆਮ ਆਦਮੀ ਕਲੀਨਿਕਾਂ ਦੀ ਨੁਕਤਾਚੀਨੀ ਵੀ ਕੀਤੀ ਹੈ ਤੇ ਇਨ੍ਹਾਂ ਦੇ ਰੰਗ-ਰੋਗਨ ’ਤੇ ਆਏ ਖ਼ਰਚੇ ’ਤੇ ਉਂਗਲ ਵੀ ਚੁੱਕੀ ਗਈ ਹੈ।
‘ਆਪ’ ਸਰਕਾਰ ਵੱਲੋਂ ਇਨ੍ਹਾਂ ਕਲੀਨਿਕਾਂ ਦੇ ਜ਼ਿਲ੍ਹਾਵਾਰ ਵੇਰਵੇ ਨਹੀਂ ਦਿੱਤੇ ਗਏ ਹਨ ਤੇ ਨਾ ਹੀ ਸਟਾਫ਼ ਦੀ ਗਿਣਤੀ ਬਾਰੇ ਦੱਸਿਆ ਗਿਆ ਹੈ। ਡਾਕਟਰਾਂ ਨੂੰ ਪ੍ਰਤੀ ਮਰੀਜ਼ ਦੇ ਹਿਸਾਬ ਨਾਲ ਖ਼ਰਚਾ ਦਿੱਤਾ ਜਾਵੇਗਾ। ਮਰੀਜ਼ਾਂ ਦਾ ਵੇਰਵਾ ਵੀ ਡਿਜੀਟਲ ਰੂਪ ਵਿਚ ਰੱਖਿਆ ਜਾਵੇਗਾ। ਅਕਾਲੀ ਦਲ ਮੁਤਾਬਕ ‘ਆਪ’ ਸਰਕਾਰ ਵੱਲੋਂ ਗੱਠਜੋੜ ਸਰਕਾਰ ਵੇਲੇ ਬਣੇ ਸੇਵਾ ਕੇਂਦਰਾਂ ਵਿੱਚ ਹੀ ਇਹ ਕਲੀਨਿਕ ਖੋਲ੍ਹੇ ਜਾ ਰਹੇ ਹਨ।