ਪੜਚੋਲ ਕਰੋ
ਪੰਜਾਬ ਦੇ ਇੱਕ ਹੋਰ ਕਿਸਾਨ ਦੀ ਮੌਤ, ਸਿਹਤ ਖ਼ਰਾਬ ਹੋਣ ਕਰਕੇ ਕੀਤੀ ਸੀ ਘਰ ਵਾਪਸੀ
ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਸਰਹੱਦ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨਕਾਰੀ ਕਿਸਾਨਾਂ ਅਤੇ ਕੇਂਦਰ ਦਰਮਿਆਨ ਹੋਈ 11 ਗੇੜ ਦੀ ਗੱਲਬਾਤ ਦੇ ਕਾਰਨ ਕੁਝ ਠੋਸ ਨਹੀਂ ਹੋਇਆ।

ਸੰਕੇਤਕ ਤਸਵੀਰ
ਮੋਹਾਲੀ: ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੇ ਪਿੰਡ ਖੈਰਪੁਰ ਦੇ ਇੱਕ ਕਿਸਾਨ ਦੀ ਦਿੱਲੀ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਸਿਹਤ ਖਰਾਬ ਹੋ ਗਈ, ਜਿਸ ਤੋਂ ਬਾਅਦ ਉਹ ਆਪਣੇ ਘਰ ਆ ਗਿਆ, ਪਰ ਘਰ ਪਹੁੰਚਣ 'ਤੇ ਕਿਸਾਨ ਦੀ ਮੌਤ ਹੋ ਗਈ। ਇਸ ਸਬੰਧੀ ਪਿੰਡ ਖੈਰਪੁਰ ਦੇ ਵਸਨੀਕ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਹਰਿੰਦਰ ਸਿੰਘ ਉਰਫ ਗੋਲਾ ਜੋ ਕਿ ਕਿਸਾਨ ਅੰਦੋਲਨ ਵਿੱਚ ਲੰਮੇ ਸਮੇਂ ਤੋਂ ਸਿੰਧ ਸਰਹੱਦ ’ਤੇ ਰਿਹਾ ਸੀ। ਇਸ ਦੌਰਾਨ ਉਸਦੀ ਸਿਹਤ ਅਚਾਨਕ ਖ਼ਰਾਬ ਹੋ ਗਈ। ਇਸ ਤੋਂ ਬਾਅਦ ਉਹ ਆਪਣੇ ਸਾਥੀਆਂ ਨਾਲ ਕੁਰਾਲੀ ਵਾਪਸੀ ਲਈ ਰਵਾਨਾ ਹੋ ਗਿਆ। ਇਸੇ ਦੌਰਾਨ ਰਸਤੇ ਵਿੱਚ ਹਰਿੰਦਰ ਸਿੰਘ ਦੀ ਹਾਲਤ ਵਿਗੜ ਗਈ ਅਤੇ ਉਸਨੂੰ ਬਨੂੜ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਥੋਂ ਦੇ ਹਸਪਤਾਲ ਵਿਚ ਇਲਾਜ ਤੋਂ ਬਾਅਦ ਉਸ ਨੂੰ ਘਰ ਭੇਜ ਦਿੱਤਾ ਗਿਆ। ਪਰ ਘਰ ਪਹੁੰਚਣ 'ਤੇ ਸਿਹਤ ਵਿਗੜਨ ਕਾਰਨ ਹਰਿੰਦਰ ਸਿੰਘ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਗਣਤੰਤਰ ਦਿਵਸ ਪਰੇਡ 'ਚ ਇਸ ਵਾਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨੂੰ ਸਮਰਪਿਤ ਹੋਵੇਗੀ ਪੰਜਾਬ ਦੀ ਝਾਂਕੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
Before You Go
ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਟ੍ਰੈਂਡਿੰਗ ਟੌਪਿਕ






















