ਇਸ ਸਬੰਧੀ ਪਿੰਡ ਖੈਰਪੁਰ ਦੇ ਵਸਨੀਕ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਹਰਿੰਦਰ ਸਿੰਘ ਉਰਫ ਗੋਲਾ ਜੋ ਕਿ ਕਿਸਾਨ ਅੰਦੋਲਨ ਵਿੱਚ ਲੰਮੇ ਸਮੇਂ ਤੋਂ ਸਿੰਧ ਸਰਹੱਦ ’ਤੇ ਰਿਹਾ ਸੀ। ਇਸ ਦੌਰਾਨ ਉਸਦੀ ਸਿਹਤ ਅਚਾਨਕ ਖ਼ਰਾਬ ਹੋ ਗਈ।
ਇਸ ਤੋਂ ਬਾਅਦ ਉਹ ਆਪਣੇ ਸਾਥੀਆਂ ਨਾਲ ਕੁਰਾਲੀ ਵਾਪਸੀ ਲਈ ਰਵਾਨਾ ਹੋ ਗਿਆ। ਇਸੇ ਦੌਰਾਨ ਰਸਤੇ ਵਿੱਚ ਹਰਿੰਦਰ ਸਿੰਘ ਦੀ ਹਾਲਤ ਵਿਗੜ ਗਈ ਅਤੇ ਉਸਨੂੰ ਬਨੂੜ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਥੋਂ ਦੇ ਹਸਪਤਾਲ ਵਿਚ ਇਲਾਜ ਤੋਂ ਬਾਅਦ ਉਸ ਨੂੰ ਘਰ ਭੇਜ ਦਿੱਤਾ ਗਿਆ। ਪਰ ਘਰ ਪਹੁੰਚਣ 'ਤੇ ਸਿਹਤ ਵਿਗੜਨ ਕਾਰਨ ਹਰਿੰਦਰ ਸਿੰਘ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਗਣਤੰਤਰ ਦਿਵਸ ਪਰੇਡ 'ਚ ਇਸ ਵਾਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨੂੰ ਸਮਰਪਿਤ ਹੋਵੇਗੀ ਪੰਜਾਬ ਦੀ ਝਾਂਕੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904