ਚੰਡੀਗੜ੍ਹ: ਟਿੱਕਰੀ ਬਾਰਡਰ ਤੇ ਇੱਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।ਸੋਮਵਾਰ ਦੇਰ ਰਾਤ ਨੂੰ ਟਿੱਕਰੀ-ਬਹਾਦੁਰਗੜ੍ਹ ਬਾਰਡਰ ਤੇ ਕਿਸਾਨ ਨੂੰ ਦਿਲ ਦਾ ਦੌਰਾ ਪੈ ਗਿਆ।ਮ੍ਰਿਤਕ ਕਿਸਾਨ ਦੀ ਪਛਾਣ 48 ਸਾਲਾ ਗੁਰਮੀਤ ਸਿੰਘ ਵਾਸੀ ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ।

ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਸਰਹੱਦਾਂ ‘ਤੇ ਨਵੇਂ ਖੇਤ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਨੂੰ ਲਗਦਾ ਹੈ ਕਿ ਨਵੇਂ ਕਾਨੂੰਨ ਉਨ੍ਹਾਂ ਨੂੰ ਕਾਰਪੋਰੇਟ ਦੇ ਰਹਿਮ ‘ਤੇ ਛੱਡ ਦੇਣਗੇ ਜਦੋਂਕਿ ਸਰਕਾਰ ਦਾ ਕਹਿਣਾ ਹੈ ਕਿ ਉਹ ਕਿਸਾਨਾਂ ਦੀ ਬਿਹਤਰੀ ਲਈ ਹਨ।ਉਧਰ ਕਿਸਾਨ ਦੀ ਮੌਤ ਤੇ ਪੰਜਾਬ ਦੇ ਮੁੱਖ ਮੰਤਰੀ ਨੇ ਵੀ ਦੁੱਖ ਜ਼ਾਹਿਰ ਕੀਤਾ ਹੈ।

ਕੈਪਟਨ ਨੇ ਟਵੀਟ ਕਰਕੇ ਕਿਹਾ, "ਮਾਨਸਾ ਦੇ ਰਹਿਣ ਵਾਲੇ ਗੁਰਮੀਤ ਸਿੰਘ ਦੇ ਪਰਿਵਾਰ ਨਾਲ ਤਹਿ ਦਿਲੋਂ ਦੁਖ ਦਾ ਪ੍ਰਗਟਾਵਾ ਕਰਦਾ ਹਾਂ।ਜਿਸਦੀ ਬਦਕਿਸਮਤੀ ਨਾਲ ਅੱਜ ਟਿੱਕਰੀ ਸਰਹੱਦ 'ਤੇ ਮੌਤ ਹੋ ਗਈ। ਉਹ ਗਣਤੰਤਰ ਦਿਵਸ ਦੀ ਟਰੈਕਟਰ ਰੈਲੀ ਵਿਚ ਹਿੱਸਾ ਲੈਣ ਗਿਆ ਸੀ। ਪੰਜਾਬ ਸਰਕਾਰ 5 ਲੱਖ ਰੁਪਏ ਮੁਆਵਜ਼ਾ ਅਤੇ ਰਿਸ਼ਤੇਦਾਰਾਂ ਨੂੰ ਸਰਕਾਰੀ ਨੌਕਰੀ ਦਾ ਐਲਾਨ ਕਰਦੀ ਹੈ।"