ਪੜਚੋਲ ਕਰੋ
Advertisement
ਪਾਕਿਸਤਾਨੀ ਗੋਲੀਬਾਰੀ 'ਚ ਪੰਜਾਬ ਦਾ ਇੱਕ ਹੋਰ ਜਵਾਨ ਸ਼ਹੀਦ
ਸਰਹੱਦ ਉਪਰ ਭਾਰਤ-ਪਾਕਿ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਸ਼ੁਕਰਵਾਰ ਨੂੰ ਪਾਕਿਸਤਾਨ ਵੱਲੋਂ ਕੀਤੀ ਗਈ ਫਾਇਰਿੰਗ ਵਿੱਚ ਰਾਜੌਰੀ ਸੈਕਟਰ 'ਚ ਪੰਜਾਬ ਦਾ ਇੱਕ ਹੋਰ ਜਵਾਨ ਸ਼ਹੀਦ ਹੋ ਗਿਆ।
ਚੰਡੀਗੜ੍ਹ: ਸਰਹੱਦ ਉਪਰ ਭਾਰਤ-ਪਾਕਿ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਸ਼ੁਕਰਵਾਰ ਨੂੰ ਪਾਕਿਸਤਾਨ ਵੱਲੋਂ ਕੀਤੀ ਗਈ ਫਾਇਰਿੰਗ ਵਿੱਚ ਰਾਜੌਰੀ ਸੈਕਟਰ 'ਚ ਪੰਜਾਬ ਦਾ ਇੱਕ ਹੋਰ ਜਵਾਨ ਸ਼ਹੀਦ ਹੋ ਗਿਆ। ਖਵਾਸਪੁਰ ਦੇ ਇਸ 22 ਸਾਲਾ ਨੌਜਵਾਨ ਸੁਖਬੀਰ ਸਿੰਘ ਦੇ ਸ਼ਹੀਦ ਹੋਣ ਦੀ ਖ਼ਬਰ ਜਦੋਂ ਪਿੰਡ ਪੁੱਜੀ ਤਾਂ ਸਾਰੇ ਇਲਾਕੇ ਵਿੱਚ ਸੋਗ ਫੈਲ ਗਿਆ।
ਦੂਜੇ ਸ਼ਹੀਦ ਜਵਾਨਾਂ ਦੀ ਪਛਾਣ ਨਾਇਕ ਪ੍ਰੇਮ ਬਹਾਦੁਰ ਖੱਤਰੀ ਵਜੋਂ ਹੋਈ ਹੈ। ਵੀਰਵਾਰ ਨੂੰ ਕੰਟਰੋਲ ਰੇਖਾ ਦੇ ਕਿਰਨੀ ਕਸਬਾ ਸੈਕਟਰਾਂ ਵਿੱਚ ਪਾਕਿਤਸਤਾਨ ਗੋਲੀਬਾਰੀ ਵਿੱਚ ਸੂਬੇਦਾਰ ਸਵਤੰਤਰ ਸਿੰਘ ਵੀ ਸ਼ਹੀਦ ਹੋ ਗਿਆ ਸੀ।
ਫ਼ੌਜ ਵਿੱਚ ਭਰਤੀ ਹੋਣ ਤੋਂ ਬਾਅਦ ਸੁਖਬੀਰ ਦੀ ਪਹਿਲੀ ਪੋਸਟਿੰਗ ਜੰਮੂ ਕਸ਼ਮੀਰ ਦੇ ਰਾਜੌਰੀ ਸੈਕਟਰ ਵਿੱਚ ਹੋਈ ਸੀ, ਜਿਸ ਨੇ ਹੁਣ ਜਨਵਰੀ ਮਹੀਨੇ ਛੁੱਟੀ ’ਤੇ ਆਉਣਾ ਸੀ।ਪ੍ਰਾਪਤ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਦੋ ਸਾਲ ਪਹਿਲਾਂ ਫ਼ੌਜ ਵਿੱਚ ਭਰਤੀ ਹੋਇਆ ਸੀ। ਸੁਖਬੀਰ ਚਾਰ ਭੈਣ-ਭਰਾਵਾਂ ’ਚੋਂ ਸਭ ਤੋਂ ਛੋਟਾ ਸੀ। ਉਹ ਚਾਰ ਮਹੀਨੇ ਪਹਿਲਾਂ ਵੱਡੀ ਭੈਣ ਦਾ ਵਿਆਹ ਕਰਕੇ ਵਾਪਸ ਡਿਊਟੀ ’ਤੇ ਗਿਆ ਸੀ। ਸੁਖਬੀਰ ਸਿੰਘ ਦੀ ਸ਼ਹਾਦਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਵਾਸੀ ਸ਼ਹੀਦ ਦੇ ਪਿਤਾ ਕੁਲਵੰਤ ਸਿੰਘ ਨਾਲ ਦੁੱਖ ਸਾਂਝਾ ਕਰਨ ਪੁੱਜਣੇ ਸ਼ੁਰੂ ਹੋ ਗਏ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕਰਕੇ ਦੁੱਖ ਜ਼ਾਹਿਰ ਕੀਤਾ ਹੈ।
Anguished to learn of the tragic demise of Sepoy Sukhbir Singh in Rajouri Sector today. Have announced ex-gratia of Rs. 50 lakh & a job to a dependent family member. My condolences to the bereaved family. Nation will always remain indebted for his supreme sacrifice. Jai Hind! 🇮🇳 pic.twitter.com/WGUkiDxPKf
— Capt.Amarinder Singh (@capt_amarinder) November 27, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਤਕਨਾਲੌਜੀ
Advertisement