ਪੜਚੋਲ ਕਰੋ

ਸਿੱਧੂ ਦੇ ਸਮਰਥਨ 'ਚ ਇੱਕ ਹੋਰ ਅਸਤੀਫ਼ਾ, ਜਨਰਲ ਸਕੱਤਰ ਨੇ ਛੱਡਿਆ ਅਹੁਦਾ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਰਨਲ ਸਕੱਤਰ ਯੋਗਿੰਦਰ ਢਿੰਗਰਾ ਨੇ ਵੀ ਅਹੁੱਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਆਪਣੇ ਅਹੁਦੇ ਤੋਂ ਅਚਾਨਕ ਅਸਤੀਫਾ ਦੇ ਦਿੱਤਾ ਹੈ। ਸਿੱਧੂ ਦੇ ਅਸਤੀਫ਼ੇ ਮਗਰੋਂ ਪੰਜਾਬ ਦੀ ਸਿਆਸਤ 'ਚ ਭੂਚਾਲ ਆ ਗਿਆ ਹੈ।ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਰਨਲ ਸਕੱਤਰ ਯੋਗਿੰਦਰ ਢਿੰਗਰਾ ਨੇ ਵੀ ਅਹੁੱਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।ਪਰ ਉਹ ਕਾਂਗਰਸ ਵਿੱਚ ਕੰਮ ਕਰਦੇ ਰਹਿਣਗੇ।

ਸਿੱਧੂ ਦੇ ਸਮਰਥਨ 'ਚ ਇੱਕ ਹੋਰ ਅਸਤੀਫ਼ਾ, ਜਨਰਲ ਸਕੱਤਰ ਨੇ ਛੱਡਿਆ ਅਹੁਦਾ

ਸਿੱਧੂ ਦੇ ਸਮਰਥਨ 'ਚ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ, ਖਜਾਨਚੀ ਗੁਲਜ਼ਾਰ ਇੰਦਰ ਚਾਹਲ, ਅਤੇ ਜਨਰਲ ਸਕੱਤਰ ਯੋਗਿੰਦਰ ਢੀਂਗਰਾ ਨੇ ਵੀ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫ਼ਿਆਂ ਦੀ ਝੜੀ ਮਗਰੋਂ ਸਿੱਧੂ ਦੀ ਪਟਿਆਲਾ ਰਿਹਾਇਸ਼ ਦੇ ਹਲਚੱਲ ਤੇਜ਼ ਹੋ ਗਈ ਅਤੇ ਤਮਾਮ ਕਾਂਗਰਸੀ ਲੀਡਰ ਸਿੱਧੂ ਨੂੰ ਮਿਲਣ ਲਈ ਪਹੁੰਚ ਗਏ।ਫਿਲਹਾਲ ਸਿੱਧੂ ਦੇ ਘਰ ਕਈ ਲੀਡਰ ਇਕੱਠੇ ਹੋਏ ਹਨ।

ਨਵਜੋਤ ਸਿੰਘ ਸਿੱਧੂ ਦੇ ਅਸਤੀਫੇ 'ਤੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਇਸ ਬਾਰੇ ਜਾਣਕਾਰੀ ਨਹੀਂ ਹੈ। ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਤੋਂ ਸਿੱਧੂ ਦੇ ਅਸਤੀਫੇ ਬਾਰੇ ਸਵਾਲ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਜੇਕਰ ਸਿੱਧੂ ਨਾਰਾਜ਼ ਹਨ ਤਾਂ ਉਨ੍ਹਾਂ ਨਾਲ ਗੱਲ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ, "ਸਿੱਧੂ ਸਾਡੇ ਪ੍ਰਧਾਨ ਹਨ ਅਤੇ ਉਹ ਇੱਕ ਚੰਗੇ ਨੇਤਾ ਹਨ। ਮੈਨੂੰ ਉਨ੍ਹਾਂ ਨਾਲ ਕੋਈ ਨਾਰਾਜ਼ਗੀ ਨਹੀਂ ਹੈ।"

ਦਸ ਦਈਏ ਕਿ ਸਿੱਧੂ ਨੇ 18 ਜੁਲਾਈ ਨੂੰ ਹੀ ਨਵਜੋਤ ਸਿੱਧੂ ਨੇ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ ਸੀ। ਸਿੱਧੂ ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ 'ਚ ਕਿਹਾ ਕਿ "ਮੈਂ ਪੰਜਾਬ ਦੇ ਭਵਿੱਖ ਨਾਲ ਸਮਝੌਤਾ ਨਹੀਂ ਕਰ ਸਕਦਾ।" ਸਿੱਧੂ ਦੇ ਅਸਤੀਫ਼ੇ ਮਗਰੋਂ ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫੇਰ ਹਲਚੱਲ ਪੈਦਾ ਹੋ ਗਈ ਹੈ। ਹਾਲਾਂਕਿ ਸਿੱਧੂ ਨੇ ਕਿਹਾ ਹੈ ਕਿ ਉਹ ਕਾਂਗਰਸ ਵਿੱਚ ਹੀ ਰਹਿਣਗੇ। ਸਿੱਧੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਮੈਂਬਰ ਬਣੇ ਰਹਿਣਗੇ। 

ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ "ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਇਸ ਲਈ ਦਿੱਤਾ ਕਿਉਂਕਿ ਉਹ ‘ਇਹ ਬਰਦਾਸ਼ਤ ਨਹੀਂ ਕਰ ਸਕਦੇ’ ਕਿ ਇੱਕ ਦਲਿਤ ਨੂੰ ਸੂਬੇ ਦਾ ਮੁੱਖ ਮੰਤਰੀ ਬਣਾਇਆ ਗਿਆ ਹੈ।"

ਸੋਨੀਆ ਗਾਂਧੀ ਨੂੰ ਲਿਖੇ ਆਪਣੇ ਪੱਤਰ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ, "ਮਨੁੱਖ ਦੇ ਚਰਿੱਤਰ ਦਾ ਪਤਨ ਸਮਝੌਤਿਆਂ ਤੋਂ ਹੁੰਦਾ ਹੈ। ਪੰਜਾਬ ਦੇ ਭਵਿੱਖ ਤੇ ਪੰਜਾਬ ਦੇ ਭਲੇ ਦੇ ਏਜੰਡੇ ਨਾਲ ਕਦੇ ਵੀ ਸਮਝੌਤਾ ਨਹੀਂ ਕੀਤਾ ਜਾ ਸਕਦਾ।" ਉਨ੍ਹਾਂ ਕਿਹਾ, "ਇਸ ਲਈ, ਮੈਂ ਇਸ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੰਦਾ ਹਾਂ ਪਰ ਕਾਂਗਰਸ ਦੀ ਸੇਵਾ ਜਾਰੀ ਰੱਖਾਂਗਾ।"

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਾਲ ਹੀ ਵਿੱਚ ਬਣੇ ਮੰਤਰੀ ਮੰਡਲ ਵਿੱਚ ਵਿਧਾਨ ਸਭਾ ਦੇ ਕੁਝ ਮੈਂਬਰਾਂ ਨੂੰ ਸ਼ਾਮਲ ਨਾ ਕੀਤੇ ਜਾਣ ਤੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ, ਅਮਰਪ੍ਰੀਤ ਸਿੰਘ ਦਿਓਲ ਦੀ ਨਿਯੁਕਤੀ ਨੂੰ ਲੈ ਕੇ ਸਿੱਧੂ ਸੂਬੇ ਵਿੱਚ ਹਾਲੀਆ ਘਟਨਾਕ੍ਰਮ ਤੋਂ ਨਾਰਾਜ਼ ਮੰਨੇ ਜਾਂਦੇ ਹਨ। 

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget