Punjab News: ਜੰਮੂ-ਕਸ਼ਮੀਰ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜੰਮੂ-ਕਸ਼ਮੀਰ ਦੇ ਉੱਧਮਪੁਰ 'ਚ ਪੰਜਾਬ ਦਾ ਜਵਾਨ ਸ਼ਹੀਦ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਜਵਾਨ ਦੀ ਮੌਤ ਡਿਊਟੀ ਦੌਰਾਨ ਹੋਈ। ਦੱਸਿਆ ਜਾ ਰਿਹਾ ਹੈ ਕਿ ਪੈਟਰੋਲਿੰਗ ਦੌਰਾਨ ਦਰਦਨਾਕ ਹਾਦਸਾ ਵਾਪਰਿਆ, ਖੱਡ ਵਿਚ ਜਵਾਨ ਸਤਨਾਮ ਸਿੰਘ ਦੀ ਗੱਡੀ ਡਿੱਗ ਗਈ।
ਹੋਰ ਪੜ੍ਹੋ : Punjab News: ਕੈਨੇਡਾ ਤੋਂ ਆਈ ਮਾੜੀ ਖਬਰ! ਮਾਪਿਆਂ ਦਾ ਇਕਲੌਤੇ ਪੁੱਤ ਦੀ ਹੋਈ ਮੌ*ਤ, ਪਰਿਵਾਰ 'ਚ ਸੋਗ
ਪਰਿਵਾਰ ਨੂੰ ਸਤਨਾਮ ਸਿੰਘ ਦੇ ਸ਼ਹੀਦ ਹੋਣ ਦੀ ਖਬਰ ਫੋਨ 'ਤੇ ਮਿਲੀ
ਜਵਾਨ ਸਤਨਾਮ ਸਿੰਘ ਗੁਰਦਾਸਪੁਰ ਦੇ ਕਲਾਨੌਰ ਦਾ ਰਹਿਣ ਵਾਲਾ ਸੀ, ਜੋਕਿ ਉੱਧਮਪੁਰ ਵਿਖੇ ਡਿਊਟੀ ਨਿਭਾਅ ਰਿਹਾ ਸੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਤਨਾਮ ਸਿੰਘ ਦੇ ਸ਼ਹੀਦ ਹੋਣ ਦੀ ਜਾਣਕਾਰੀ ਫੋਨ ਜ਼ਰੀਏ ਮਿਲੀ। ਜਿਵੇਂ ਹੀ ਜਵਾਨ ਦੇ ਸ਼ਹੀਦ ਹੋਣ ਦੀ ਖ਼ਬਰ ਪਰਿਵਾਰ ਨੂੰ ਮਿਲੀ ਤਾਂ ਪਰਿਵਾਰ ਵਿਚ ਮਾਤਮ ਛਾ ਗਿਆ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਪਈ। ਦੱਸਿਆ ਜਾ ਰਿਹਾ ਹੈ ਕਿ ਉਕਤ ਜਵਾਨ ਦੀ ਮ੍ਰਿਤਕ ਦੇਹ ਐਤਵਾਰ ਨੂੰ ਪਿੰਡ ਪਹੁੰਚੇਗੀ, ਜਿੱਥੇ ਸਰਕਾਰੀ ਸਨਾਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ।
AAP ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਵੱਲੋਂ ਵੀ ਹੌਲਦਾਰ ਮਲਕੀਤ ਸਿੰਘ ਦੇ ਸ਼ਹੀਦ ਹੋਣ ‘ਤੇ ਦੁੱਖ ਪ੍ਰਗਟਾਇਆ। ਉਨ੍ਹਾਂ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਲਿਖਿਆ- “ਕਲਾਨੌਰ ਦੇ 31 ਸਾਲਾ ਬਹਾਦਰ ਹੌਲਦਾਰ ਮਲਕੀਤ ਸਿੰਘ, ਜੋ ਕਿ ਜੰਮੂ-ਕਸ਼ਮੀਰ ਦੇ ਊਧਮਪੁਰ ਵਿੱਚ ਫੌਜ ਦੀ ਪਹਿਲੀ ਐਫਓਡੀ ਯੂਨਿਟ ਵਿੱਚ ਤਾਇਨਾਤ ਸਨ, ਡਿਊਟੀ ਦੌਰਾਨ ਗਸ਼ਤ ਕਰਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਏ ਅਤੇ ਦੇਸ਼ ਲਈ ਸ਼ਹੀਦ ਹੋ ਗਏ। ਉਸ ਦੀ ਕੁਰਬਾਨੀ ਦੀ ਖ਼ਬਰ ਸੁਣਦਿਆਂ ਹੀ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।
ਮੈਂ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਦੁੱਖ ਵੰਡਾਉਂਦਾ ਹਾਂ। ਸ਼ਹੀਦ ਹੌਲਦਾਰ ਮਲਕੀਤ ਸਿੰਘ ਦੀ ਸ਼ਹਾਦਤ ਨੂੰ ਕੋਟਿਨ ਕੋਟਿਨ ਪ੍ਰਣਾਮ।""
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।