Punjab News: ਕਰੀਬ ਛੇ ਸਾਲ ਪਹਿਲਾਂ ਫ਼ੌਜ 'ਚ ਭਰਤੀ ਹੋਏ ਫ਼ਰੀਦਕੋਟ ਦੇ ਪਿੰਡ ਭਾਗਥਲਾਂ ਦੇ ਜਵਾਨ ਧਰਮਪ੍ਰੀਤ ਸਿੰਘ ਦੀ ਲਾਸ਼ ਅੱਜ ਤਿਰੰਗੇ ਵਿਚ ਲਪੇਟੀ ਉਸਦੇ ਜੱਦੀ ਪਿੰਡ ਪੁੱਜੀ,ਜਿਸ ਨੂੰ ਦੇਖ ਹਰ ਇੱਕ ਅੱਖ ਨਮ ਹੋ ਗਈ। 


ਦੱਸ ਦਈਏ ਕਿ ਧਰਮਪ੍ਰੀਤ ਸਿੰਘ ਉੱਤਰ ਪ੍ਰਦੇਸ਼ ਦੇ ਫ਼ਤਿਹਗੜ੍ਹ ਵਿਖੇ ਤੈਨਾਤ ਸੀ ਜਿੱਥੇ ਉਸ ਦੀ ਡਿਊਟੀ ਦੌਰਾਨ ਅਚਾਨਕ ਤਬੀਅਤ ਖ਼ਰਾਬ ਹੋ ਗਈ ਜਿਸਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ ਪਰ ਕੁਝ ਦੇਰ ਬਾਅਦ ਹੀ ਉਸਦੀ ਮੌਤ ਹੋ ਗਈ ਜਿਸ ਦੀ ਲਾਸ਼ ਅੱਜ ਉਸਦੇ ਪਿੰਡ ਪੁੱਜੀ ਜਿਸਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ।ਇਸ ਮੌਕੇ ਵੱਡੀ ਗਿਣਤੀ 'ਚ ਪਿੰਡ ਵਾਸੀ ਪੁੱਜੇ, ਉਥੇ ਇਲਾਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੀ ਪੁੱਜੇ ਜਿਨ੍ਹਾਂ ਨੇ ਪਰਿਵਾਰ ਨੂੰ ਦਿਲਾਸਾ ਦਿੱਤਾ।


ਇਸ ਦੌਰਾਨ ਧਰਮਪ੍ਰੀਤ ਸਿੰਘ ਦੇ ਪਿਤਾ ਨੇ ਦੱਸਿਆ ਕਿ ਧਰਮਪ੍ਰੀਤ ਇੱਕ ਹੋਣਹਾਰ ਦੇਸ਼ ਦਾ ਸਿਪਾਹੀ ਸੀ ਜੋ ਯੂਪੀ ਦੇ ਫਤਹਿਗੜ ਸੈਂਟਰ 'ਤੇ ਤੈਨਾਤ ਸੀ । ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਧਰਮਪ੍ਰੀਤ ਦੀ ਅਚਾਨਕ ਸਿਹਤ ਵਿਗੜਨ ਕਾਰਨ ਉਹ ਐਮਰਜੈਂਸੀ 'ਚ ਦਾਖ਼ਲ ਹੈ ਪਰ ਕੁਝ ਦੇਰ ਬਾਅਦ ਹੀ ਉਨ੍ਹਾਂ ਨੂੰ ਧਰਮਪ੍ਰੀਤ ਦੀ ਮੌਤ ਦੀ ਸੂਚਨਾ ਆ ਗਈ। ਉਨ੍ਹਾਂ ਦੱਸਿਆ ਕਿ ਧਰਮਪ੍ਰੀਤ ਦੀ ਪਤਨੀ ਗਰਭਵਤੀ ਹੈ।


ਉਧਰ ਵਿਧਾਇਕ ਗੁਰਦਿੱਤ ਸਿੰਘ ਵੱਲੋਂ ਵੀ ਇਸ ਘਟਨਾ ਤੇ ਦੁੱਖ ਜਾਹਰ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖੜੀ ਹੈ ਤੇ ਜੋ ਆਪਣੇ ਪੱਧਰ 'ਤੇ ਸਰਕਾਰ ਸ਼ਹੀਦ ਪਰਿਵਾਰ ਦੀ ਆਰਥਿਕ ਮਦਦ ਕਰਦੀ ਹੈ ਉਹ ਤਾਂ ਕਰੇਗੀ ਤੇ ਜੇਕਰ ਪਰਿਵਾਰ ਨੂੰ ਕਿਸੇ ਹੋਰ ਤਰਾਂ ਦੀ ਮਦਦ ਦੀ ਲੋੜ ਹੋਈ ਤਾਂ ਉਹ ਵੀ ਕੀਤੀ ਜਾਵੇਗੀ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।