ਪੜਚੋਲ ਕਰੋ
Advertisement
ਨੌਜਵਾਨਾਂ ਖ਼ਿਲਾਫ਼ ਦਿੱਲੀ ਪੁਲਿਸ ਵੱਲੋਂ ਦਾਇਰ ਕੇਸਾਂ 'ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਇੱਕ ਹੋਰ ਬਿਆਨ
ਇੱਕ ਵਾਰ ਫੇਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦਿੱਲੀ ਵਿੱਚ ਕਿਸਾਨ ਅੰਦੋਲਨ ਕਰਨ ਗਏ ਨੌਜਵਾਨਾਂ ਖ਼ਿਲਾਫ਼ ਦਿੱਲੀ ਪੁਲਿਸ ਵੱਲੋਂ ਦਾਇਰ ਕੀਤੇ ਕੇਸ ਰੱਦ ਕੀਤੇ ਜਾਣੇ ਚਾਹਿਦੇ ਹਨ।
ਅੰਮ੍ਰਿਤਸਰ: ਇੱਕ ਵਾਰ ਫੇਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦਿੱਲੀ ਵਿੱਚ ਕਿਸਾਨ ਅੰਦੋਲਨ ਕਰਨ ਗਏ ਨੌਜਵਾਨਾਂ ਖ਼ਿਲਾਫ਼ ਦਿੱਲੀ ਪੁਲਿਸ ਵੱਲੋਂ ਦਾਇਰ ਕੀਤੇ ਕੇਸ ਰੱਦ ਕੀਤੇ ਜਾਣੇ ਚਾਹਿਦੇ ਹਨ। ਦੱਸਣਯੋਗ ਹੈ ਕਿ 26 ਜਨਵਰੀ ਨੂੰ ਕਿਸਾਨਾਂ ਵੱਲੋਂ ਕੱਢੇ ਟ੍ਰੈਕਟਰ ਮਾਰਚ ਵਿਚ ਦਿੱਲੀ ਵਿਚ ਕੁਝ ਨੌਜਵਾਨਾਂ ਨੇ ਲਾਲ ਕਿਲ੍ਹੇ ਵਿਖੇ ਖਾਲਸਾਈ ਝੰਡਾ ਲਹਿਰਾਇਆ ਸੀ।
ਇਸ ਘਟਨਾ ਤੋਂ ਬਾਅਦ ਦਿੱਲੀ ਪੁਲਿਸ ਵਲੋਂ ਨੌਜਵਾਨਾਂ 'ਤੇ ਕੇਸ ਦਰਜ ਕੀਤੇ ਗਏ। ਨਾਲ ਹੀ ਇਨ੍ਹਾਂ ਮਾਮਲਿਆਂ 'ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੇ ਆਪਣੀ ਪ੍ਰਤੀਕਿਰਿਆ ਦਿੰਦਿਆ ਕਿਹਾ ਕਿ ਸੰਘਰਸ਼ ਕਰ ਰਹੇ ਨੌਜਵਾਨਾਂ 'ਤੇ ਕੇਸ ਰੱਦ ਕਰਨੇ ਚਾਹੀਦੇ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਲਾਲ ਕਿਲ੍ਹੇ 'ਤੇ ਖਾਲਸਾਈ ਝੰਡਾ ਲਹਿਰਾਉਣਾ ਕੋਈ ਮੁੱਦਾ ਨਹੀਂ ਹੈ, ਇਸ ਮਾਮਲੇ ਨੂੰ ਬਸ ਉਲਝਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਜੰਮੂ ਤੋਂ ਲਸ਼ਕਰ-ਏ-ਮੁਸਤਫਾ ਦਾ ਅੱਤਵਾਦੀ ਗ੍ਰਿਫ਼ਤਾਰ, ਅਗਲੀ ਜਾਂਚ ਚ ਜੁਟੀ ਪੁਲਿਸ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕਾਰੋਬਾਰ
ਪੰਜਾਬ
Advertisement