ਅੰਮ੍ਰਿਤਸਰ: ਇੱਕ ਵਾਰ ਫੇਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦਿੱਲੀ ਵਿੱਚ ਕਿਸਾਨ ਅੰਦੋਲਨ ਕਰਨ ਗਏ ਨੌਜਵਾਨਾਂ ਖ਼ਿਲਾਫ਼ ਦਿੱਲੀ ਪੁਲਿਸ ਵੱਲੋਂ ਦਾਇਰ ਕੀਤੇ ਕੇਸ ਰੱਦ ਕੀਤੇ ਜਾਣੇ ਚਾਹਿਦੇ ਹਨ। ਦੱਸਣਯੋਗ ਹੈ ਕਿ 26 ਜਨਵਰੀ ਨੂੰ ਕਿਸਾਨਾਂ ਵੱਲੋਂ ਕੱਢੇ ਟ੍ਰੈਕਟਰ ਮਾਰਚ ਵਿਚ ਦਿੱਲੀ ਵਿਚ ਕੁਝ ਨੌਜਵਾਨਾਂ ਨੇ ਲਾਲ ਕਿਲ੍ਹੇ ਵਿਖੇ ਖਾਲਸਾਈ ਝੰਡਾ ਲਹਿਰਾਇਆ ਸੀ।



ਘਟਨਾ ਤੋਂ ਬਾਅਦ ਦਿੱਲੀ ਪੁਲਿਸ ਵਲੋਂ ਨੌਜਵਾਨਾਂ 'ਤੇ ਕੇਸ ਦਰਜ ਕੀਤੇ ਗਏ। ਨਾਲ ਹੀ ਇਨ੍ਹਾਂ ਮਾਮਲਿਆਂ 'ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੇ ਆਪਣੀ ਪ੍ਰਤੀਕਿਰਿਆ ਦਿੰਦਿਆ ਕਿਹਾ ਕਿ ਸੰਘਰਸ਼ ਕਰ ਰਹੇ ਨੌਜਵਾਨਾਂ 'ਤੇ ਕੇਸ ਰੱਦ ਕਰਨੇ ਚਾਹੀਦੇ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਲਾਲ ਕਿਲ੍ਹੇ 'ਤੇ ਖਾਲਸਾਈ ਝੰਡਾ ਲਹਿਰਾਉਣਾ ਕੋਈ ਮੁੱਦਾ ਨਹੀਂ ਹੈ, ਇਸ ਮਾਮਲੇ ਨੂੰ ਬਸ ਉਲਝਿਆ ਜਾ ਰਿਹਾ ਹੈ।

ਇਹ ਵੀ ਪੜ੍ਹੋਜੰਮੂ ਤੋਂ ਲਸ਼ਕਰ-ਏ-ਮੁਸਤਫਾ ਦਾ ਅੱਤਵਾਦੀ ਗ੍ਰਿਫ਼ਤਾਰ, ਅਗਲੀ ਜਾਂਚ ਚ ਜੁਟੀ ਪੁਲਿਸ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904