ਫਰੀਦਕੋਟ: ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿੱਚ ਹੁਣ ਇਕ ਨਵਾਂ ਮੋੜ ਆ ਗਿਆ ਹੈ। ਇਸ ਗੋਲੀਕਾਂਡ ਵਿੱਚ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਸਰਾਂਵਾਂ ਦੇ ਪਰਿਵਾਰਾਂ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਲਾ ਲਿਆ ਗਿਆ ਹੈ।ਸੁਖਰਾਜ ਸਿੰਘ ਨਿਆਮੀਂ ਵਾਲਾ ਅਤੇ ਸਾਧੂ ਸਿੰਘ ਨੇ ਬਹਿਬਲਕਲਾਂ ਗੋਲੀਕਾਂਡ ਵਾਲੇ ਘਟਨਾ ਸਥਲ 'ਤੇ ਇਹ ਧਰਨਾ ਸ਼ੁਰੂ ਕੀਤਾ ਗਿਆ ਹੈ।
ਬਰਗਾੜੀ ਵਿਖੇ ਹੋਈ ਸ੍ਰੀ ਗੁਰੁ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸੰਬੰਧਿਤ ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿਚ ਅੱਜ ਉਸ ਵਕਤ ਨਵਾਂ ਮੋੜ ਆਇਆ ਜਦੋਂ ਬਹਿਬਲਕਲਾਂ ਗੋਲੀਕਾਂਡ ਦੇ ਵਿਚ ਮਾਰੇ ਗਏ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਇਨਸਾਫ ਦੀ ਮੰਗ ਨੂੰ ਲੈ ਕੇ ਉਸੇ ਸਥਾਨ ਤੇ ਅਣਮਿਥੇ ਸਮੇਂ ਲਈ ਧਰਨਾਂ ਸੁਰੂ ਕਰ ਦਿੱਤਾ ਗਿਆ।ਇਸ ਥਾਂ ਵਾਪਰੇ ਗੋਲੀਕਾਂਡ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋਈ ਸੀ।
14 ਅਕਤੂਬਰ 2015 ਨੂੰ ਬਹਿਬਲਕਲਾਂ ਵਿਚ ਵਾਪਰੇ ਗੋਲੀਕਾਂਡ ਵਿਚ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਸ਼ਰਾਵਾਂ ਦੀ ਮੌਤ ਦਾ ਇਨਸਾਫ ਨਾਂ ਮਿਲਣ ਦੇ ਚਲਦੇ ਪੀੜਤ ਪਰਿਵਾਰਾਂ ਵੱਲੋਂ ਅੱਜ ਵੱਡਾ ਕਦਮ ਚੁਕਦਿਆ ਇਨਸਾਫ ਲੈਣ ਲਈ ਅਣਮਿਥੇ ਸਮੇਂ ਤੱਕ ਧਰਨਾਂ ਸੁਰੂ ਕਰ ਦਿੱਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਧਰਨੇ 'ਤੇ ਬੈਠੇ ਸੁਖਰਾਜ ਸਿੰਘ ਸਰਾਵਾਂ ਨੇ ਕਿਹਾ ਕਿ 6 ਸਾਲ ਤੋਂ ਉਪਰ ਦਾ ਸਮਾਂ ਬੀਤ ਗਿਆ ਹੈ, 2 ਮੁੱਖ ਮੰਤਰੀ ਇਸੇ ਮੁੱਦੇ ਤੇ ਬਦਲ ਗਏ ਹਨ ਪਰ ਅੱਜ ਤੱਕ ਉਹਨਾਂ ਨੂੰ ਕੋਈ ਇਨਸਾਫ ਨਹੀਂ ਮਿਲਿਆ।ਉਹਨਾਂ ਕਿਹਾ ਕਿ ਇਸੇ ਲਈ ਅੱਜ ਉਹਨਾਂ ਵੱਲੋਂ ਇਨਸਾਫ ਲੈਣ ਲਈ ਅਣਮਿਥੇ ਸਮੇਂ ਤੱਕ ਧਰਨਾਂ ਸੁਰੂ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਬੇਅਦਬੀ ਅਤੇ ਗੋਲੀਕਾਂਡ ਮਾਲਿਆ 'ਤੇ ਸਿਰਫ ਸਿਆਸਤ ਕੀਤੀ ਜਾ ਰਹੀ ਹੈ ਅਤੇ ਜਿਸ ਤਰ੍ਹਾਂ 2017 ਵਿੱਚ ਇਸੇ ਮਾਮਲੇ ਨੂੰ ਮੁੱਦਾ ਬਣਾ ਕੇ ਪੰਜਾਬ ਅੰਦਰ ਸਰਕਾਰ ਬਣਾਈ ਸੀ ਉਸੇ ਤਰਜ ਤੇ ਇਸ ਵਾਰ ਵੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਸਿਰਫ ਸਿਆਸੀ ਮੁੱਦੇ ਵਜੋਂ ਹੀ ਵਰਤਣਾਂ ਚਹਾਉਂਦੀ ਹੈ।
ਉਹਨਾਂ ਕਿਹਾ ਕਿ ਸਰਕਾਰ ਅਤੇ ਬਾਕੀ ਸਿਆਸੀ ਪਾਰਟੀਆਂ ਬੇਅਦਬੀ ਮਾਮਲਿਆਂ ਨੂੰ ਸਿਰਫ ਚੋਣ ਮੁੱਦਾ ਨਾ ਬਣਾਉਣ ਬਲਕਿ ਉਹਨਾਂ ਨੂੰ ਇਨਸਾਫ ਦਵਾਉਣ। ਉਹਨਾਂ ਕਿਹਾ ਕਿ ਜਿੰਨਾਂ ਚਿਰ ਸਰਕਾਰ ਉਹਨਾਂ ਨੂੰ ਇਨਸਾਫ ਨਹੀਂ ਦਿੰਦੀ ਓਨਾਂ ਚਿਰ ਉਹਨਾਂ ਦਾ ਧਰਨਾਂ ਜਾਰੀ ਰਹੇਗਾ।
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ