ਸਿਮਰਜੀਤ ਬੈਂਸ ਦੀਆਂ ਵਧੀਆਂ ਮੁਸ਼ਕਿਲਾਂ, ਰੇਪ ਕੇਸ ਦਰਜ ਕਰਾਉਣ ਲਈ ਭੁੱਖ ਹੜਤਾਲ ਤੇ ਬੈਠੀ ਇਕ ਹੋਰ ਮਹਿਲਾ
ਪੀੜਤ ਮਹਿਲਾ ਦਾ ਕਹਿਣਾ ਹੈ ਕਿ ਜਦੋਂ ਤਕ ਉਸ ਨੂੰ ਇਨਸਾਫ਼ ਨਹੀਂ ਮਿਲੇਗਾ ਉਹ ਉਦੋਂ ਤਕ ਪੁਲਿਸ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਭੁੱਖ ਹੜਤਾਲ 'ਤੇ ਬੈਠੀ ਰਹੇਗੀ।
ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਪਹਿਲਾਂ ਇਕ ਮਹਿਲਾ ਵੱਲੋਂ ਬਲਾਤਕਾਰ ਦਾ ਕਥਿਤ ਇਲਜ਼ਾਮ ਲਾਏ ਜਾਣ ਤੋਂ ਬਾਅਦ ਰੇਪ ਦਾ ਇਲਜ਼ਾਮ ਲਾਉਣ ਵਾਲੀ ਦੂਜੀ ਪੀੜਤ ਮਹਿਲਾ ਵੀ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ 'ਤੇ ਬੈਠ ਗਈ ਹੈ।
ਪੀੜਤ ਮਹਿਲਾ ਦਾ ਕਹਿਣਾ ਹੈ ਕਿ ਜਦੋਂ ਤਕ ਉਸ ਨੂੰ ਇਨਸਾਫ਼ ਨਹੀਂ ਮਿਲੇਗਾ ਉਹ ਉਦੋਂ ਤਕ ਪੁਲਿਸ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਭੁੱਖ ਹੜਤਾਲ 'ਤੇ ਬੈਠੀ ਰਹੇਗੀ। ਏਨਾ ਹੀ ਨਹੀਂ ਉਸ ਨੇ ਇਹ ਵੀ ਕਿਹਾ ਕਿ ਲੋੜ ਪਈ ਤਾਂ ਉਹ ਅਦਾਲਤ ਦਾ ਦਰਵਾਜ਼ਾ ਵੀ ਖੜਕਾਵੇਗੀ ਤੇ ਕੋਰਟ ਜ਼ਰੀਏ ਸਮਿਰਜੀਤ ਬੈਂਸ 'ਤੇ ਪਰਚਾ ਦਰਜ ਕਰਵਾਏਗੀ।
ਦੂਜੇ ਪਾਸੇ ਪੀੜਤ ਮਹਿਲਾ ਦੀ ਸਹਾਇਤਾ ਕਰ ਰਹੇ ਸਮਾਜਸੇਵੀ ਪ੍ਰਿੰਕਲ ਸਿੰਘ ਤੇ ਲੋਕ ਇਨਸਾਫ਼ ਪਾਰਟੀ ਦੇ ਸਾਬਕਾ ਪੰਜਾਬ ਬੁਲਾਰੇ ਰਾਜਾ ਸਿੰਘ ਦਾ ਕਹਿਣਾ ਹੈ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਅਜਿਹਾ ਕੰਮ ਕਰਨਗੇ ਤਾਂ ਸਮਾਜ 'ਚ ਕਿਸ ਤਰ੍ਹਾਂ ਦਾ ਮੈਸੇਜ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਤਕ ਪੀੜਤ ਮਹਿਲਾ ਨੂੰ ਇਨਸਾਫ਼ ਨਹੀਂ ਮਿਲਦਾ ਉਦੋਂ ਤਕ ਉਹ ਪੀੜਤ ਮਹਿਲਾ ਦੀ ਸਹਾਇਤਾ ਕਰਦੇ ਰਹਿਣਗੇ।
ਇਹ ਵੀ ਪੜ੍ਹੋ: ਕਾਂਗਰਸ ਦੇ ਘਮਾਸਾਨ 'ਤੇ ਅਕਾਲੀਆਂ ਦਾ ਤੰਨਜ, ਹਰਸਿਮਰਤ ਨੇ ਵੀ ਸੁਣਾਇਆਂ ਖਰੀਆਂ-ਖਰੀਆਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904