ਵਿੱਕੀ ਮਿੱਡੂਖੇੜਾ ਮਗਰੋਂ ਇੱਕ ਹੋਰ ਨੌਜਵਾਨ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੀਤਾ ਕਤਲ
ਪਿੰਡ ਹਰਚੋਵਾਲ ਅਧੀਨ ਪੈਂਦੇ ਪਿੰਡ ਭਾਮ ਦੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।ਮ੍ਰਿਤਕ ਦੀ ਪਛਾਣ ਗੁਰਪਿੰਦਰ ਸਿੰਘ ਪੁੱਤਰ ਬਾਬਾ ਸੁਖਜਿੰਦਰ ਸਿੰਘ ਵਾਸੀ ਭਾਮ ਜੋ ਕਿ ਚੱਢਾ ਸ਼ੂਗਰ ਮਿੱਲ ਕੀਡ਼ੀ ਅਫਗਾਨਾ ਵਿਖੇ ਨੌਕਰੀ ਕਰਦਾ ਸੀ।
ਗੁਰਦਾਸਪੁਰ: ਪਿੰਡ ਹਰਚੋਵਾਲ ਅਧੀਨ ਪੈਂਦੇ ਪਿੰਡ ਭਾਮ ਦੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।ਮ੍ਰਿਤਕ ਦੀ ਪਛਾਣ ਗੁਰਪਿੰਦਰ ਸਿੰਘ ਪੁੱਤਰ ਬਾਬਾ ਸੁਖਜਿੰਦਰ ਸਿੰਘ ਵਾਸੀ ਭਾਮ ਜੋ ਕਿ ਚੱਢਾ ਸ਼ੂਗਰ ਮਿੱਲ ਕੀਡ਼ੀ ਅਫਗਾਨਾ ਵਿਖੇ ਨੌਕਰੀ ਕਰਦਾ ਸੀ।ਉਸ ਦੀ ਹਰਚੋਵਾਲ ਤੋਂ ਬਟਾਲਾ ਰੋਡ ਤੇ ਇਕ ਟਿਊਬਵੈੱਲ ਉਤੇ ਗੋਲੀਆਂ ਨਾਲ ਵਿੰਨ੍ਹੀ ਲਾਸ਼ ਮਿਲੀ। ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ਨੂੰ ਸੂਚਨਾ ਦਿੱਤੀ।ਪੁਲਿਸ ਅਗਲੇਰੀ ਜਾਂਚ ਵਿੱਚ ਲੱਗੀ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਦੀ ਪੁਰਾਣੀ ਰੰਜਿਸ਼ ਹੈ ਅਤੇ ਹੁਣ ਇਨ੍ਹਾਂ ਦਾ ਰਾਜੀਨਾਮਾ ਵੀ ਹੋਇਆ ਸੀ।ਪਰ ਹੁਣ ਫਿਰ ਝਗੜਾ ਹੋਇਆ ਹੈ, ਜਿਸ ਵਿਚ ਇਕ ਦੀ ਮੌਤ ਹੋ ਗਈ ਹੈ। ਇਸ ਸਬੰਧੀ ਮ੍ਰਿਤਕ ਦੇ ਪਿਤਾ ਬਾਬਾ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਗੁਰਪਿੰਦਰ ਸਿੰਘ ਨੂੰ ਅੱਜ ਦੁਪਹਿਰ ਦੇ ਸਮੇਂ ਦੋ ਨੌਜਵਾਨ ਘਰੋਂ ਮੋਟਰਸਾਈਕਲ ਤੇ ਬਿਠਾ ਕੇ ਲੈ ਕੇ ਆਏ ਸਨ।ਕੁਝ ਸਮੇਂ ਬਾਅਦ ਜਦੋਂ ਉਨ੍ਹਾਂ ਨੇ ਗੁਰਵਿੰਦਰ ਨੂੰ ਫੋਨ ਕੀਤਾ ਤਾਂ ਉਸ ਦਾ ਫੋਨ ਬੰਦ ਆ ਰਿਹਾ ਸੀ।
ਇਸ ਉਪਰੰਤ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਨ੍ਹਾਂ ਦੇ ਪੁੱਤਰ ਦਾ ਕਤਲ ਹੋ ਗਿਆ ਹੈ।ਉਨ੍ਹਾਂ ਨੇ ਦੱਸਿਆ ਕਿ ਗੁਰਪਿੰਦਰ ਨੇ ਉਨ੍ਹਾਂ ਨੂੰ ਦੱਸਿਆ ਕਿ ਪਿੰਡ ਹਰਚੋਵਾਲ ਦੇ ਕੁਝ ਮੁੰਡਿਆਂ ਨਾਲ ਉਸ ਦਾ ਝਗੜਾ ਚੱਲ ਰਿਹਾ ਸੀ।ਜਿਸ ਦਾ ਰਾਜ਼ੀਨਾਮਾ ਹੋ ਗਿਆ ਸੀ ਅਤੇ ਹੁਣ ਕੋਈ ਖਤਰੇ ਦੀ ਗੱਲ ਨਹੀਂ ਹੈ। ਪਰ ਅੱਜ ਉਸ ਦਾ ਕਤਲ ਹੋ ਗਿਆ ਹੈ।ਜਵਾਨ ਪੁੱਤਰ ਦੀ ਮੌਤ ਕਾਰਨ ਉਸ ਦਾ ਪੂਰਾ ਪਰਿਵਾਰ ਹੀ ਸਦਮੇ ਵਿੱਚ ਹੈ।
ਡੀਐੱਸਪੀ ਹਰਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਹਾਲ ਦੀ ਘੜੀ ਗੁਰਪਿੰਦਰ ਸਿੰਘ ਦੇ ਕਤਲ ਦੇ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ ਕਿ ਇਹ ਕਤਲ ਕਿਹੜੇ ਕਾਰਨਾਂ ਕਰਕੇ ਹੋਇਆ ਹੈ ਅਤੇ ਇਸ ਕਤਲ ਵਿਚ ਕੌਣ ਕੌਣ ਸ਼ਾਮਲ ਹਨ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਇਸ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪਿੰਡ ਦੇ ਲੋਕਾਂ ਨੇ ਕਿਹਾ ਕਿ ਇਨ੍ਹਾਂ ਗੈਂਗਵਾਰਾਂ ਦੇ ਉਤੇ ਨਕੇਲ ਕਸੀ ਜਾਣੀ ਚਾਹੀਦੀ ਹੈ।ਆਏ ਦਿਨ ਹੀ ਪੰਜਾਬ 'ਚ ਗੈਂਗਵਾਰ ਹੋ ਰਹੇ ਹਨ, ਇਨ੍ਹਾਂ ਗੈਂਗਵਾਰਾਂ 'ਚ ਆਮ ਲੋਕਾਂ ਦਾ ਵੀ ਨੁਕਸਾਨ ਹੋ ਸਕਦਾ ਹੈ।
ਦੱਸ ਦੇਈਏ ਕਿ ਬੀਤੇ ਸ਼ਨੀਵਾਰ ਨੂੰ ਅਕਾਲੀ ਯੂਥ ਲੀਡਰ ਵਿੱਕੀ ਮਿੱਡੂਖੇੜਾ ਦਾ ਸਰੇਆਮ ਮੁਹਾਲੀ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।ਇਸ ਤੋਂ ਪਹਿਲਾਂ ਅੰਮ੍ਰਿਤਸਰ ਵਿੱਚ ਵੀ ਗੈਂਗਸਟਰ ਰਾਣਾ ਕੰਧੋਵਾਲੀਆ ਦਾ ਕਤਲ ਕੀਤਾ ਗਿਆ ਸੀ। ਦਿਨੋਂ ਦਿਨ ਵੱਧ ਰਹੇ ਜੁਰਮ ਨੇ ਪੰਜਾਬ ਪੁਲਿਸ ਪ੍ਰਸ਼ਾਸਨ ਤੇ ਵੱਡਾ ਸਵਾਲੀਆ ਨਿਸ਼ਾਨਾ ਲਾ ਦਿੱਤਾ ਹੈ। ਲਾਅ ਐਂਡ ਆਰਡਰ ਦੀ ਸਥਿਤੀ ਨੂੰ ਵੇਖਦੇ ਹੋਏ ਵਿਰੋਧੀ ਕੈਪਟਨ ਸਰਕਾਰ ਤੇ ਵੱਡੇ ਸੁਆਲ ਚੱਕ ਰਹੇ ਹਨ।