ਯੂਪੀ ਦੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਦਾ ਮਾਮਲਾ ਪੰਜਾਬ ਵਿੱਚ ਕਾਫ਼ੀ ਹਾਈਲਾਈਟ ਹੋ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਮੁੜ ਤੋਂ ਸਾਫ਼ ਸ਼ਬਦਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਚਿਤਾਵਨੀ ਦਿੱਤੀ ਹੈ ਕਿ ਵਕੀਲਾਂ ਦੀ ਫੀਸ ਦੇ 55 ਲੱਖ ਉਹਨਾਂ ਦੋਵਾਂ ਤੋਂ ਹੀ ਵਸੂਲੇ ਜਾਣਗੇ। 

Continues below advertisement


ਇਸ ਤੋਂ ਇਲਾਵਾ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ ਵਿੱਚ ਰੱਖਣ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਈ ਵੱਡੇ ਖੁਲਾਸੇ ਕੀਤੇ ਹਨ। ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਨੇ ਹੀ ਅੰਸਾਰੀ ਨੂੰ ਪੰਜਾਬ 'ਚ ਲੈ ਕੇ ਆਉਣ ਲਈ ਕਿਹਾ ਸੀ। ਅਜਿਹੇ ਵਿੱਚ ਕੈਪਟਨ ਅਮਰਿੰਦਰ ਸਿੰਘ ਕਿਵੇਂ ਆਖ ਸਕਦੇ ਹਨ ਕਿ ਮੈਂ ਅੰਸਾਰੀ ਨੂੰ ਨਹੀਂ ਜਾਣਦਾ। 


ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦਰਅਸਲ ਮੁਖਤਾਰ ਅੰਸਾਰੀ ਨੂੰ ਯੂਪੀ ਵਿੱਚ MLA/MP ਅਦਾਲਤ ਵਿੱਚ ਸਜ਼ਾ ਹੋਣ ਵਾਲੀ ਸੀ ਕਿ ਤਿੰਨ ਮਹੀਨੇ ਪਹਿਲਾਂ ਹੀ ਰਣਇੰਦਰ ਰਾਹੀਂ ਮੁਖਤਾਰ ਅੰਸਾਰੀ ਨੇ ਪੰਜਾਬ ਸਰਕਾਰ ਨੂੰ ਸੰਪਰਕ ਕੀਤਾ ਅਤੇ ਪੰਜਾਬ ਦੀ ਜੇਲ੍ਹ ਵਿੱਚ ਆਉਣ ਦੀ ਪਲਾਨਿੰਗ ਬਣਾਈ। ਜਿਸ ਤੋਂ ਬਾਅਦ ਮੋਹਾਲੀ ਵਿੱਚ ਮੁਖਤਾਰ ਅੰਸਾਰੀ ਦੇ ਖਿਲਾਫ਼ ਪਰਚਾ ਦਰਜ ਕੀਤਾ ਗਿਆ ਅਤੇ ਉਸ ਨੂੰ ਪੰਜਾਬ ਲਿਆਂਦਾ ਗਿਆ। 


ਭਗਵੰਤ ਮਾਨ ਨੇ ਕਿਹਾ ਕਿ ਇਸ ਦੌਰਾਨ ਯੂਪੀ ਪੁਲਿਸ ਨੇ 25 ਵਾਰ ਪੰਜਾਬ ਸਰਕਾਰ ਨੁੰ ਚਿੱਠੀਆਂ ਲਿਖੀਆਂ ਕਿ ਅੰਸਾਰੀ ਨੂੰ ਸਾਡੇ ਹਵਾਲੇ ਕੀਤਾ ਜਾਵੇ। ਪਰ ਪੰਜਾਬ ਸਰਕਾਰ ਨੇ ਅੰਸਾਰੀ ਨੂੰ ਵਾਪਸ ਭੇਜਣ ਦੀ ਥਾਂ ਉਸ ਨੂੰ ਪੰਜਾਬ 'ਚ ਰੱਖਣ ਸੁਪਰੀਮ ਕੋਰਟ ਤੱਕ ਕੇਸ ਲੜ੍ਹੇ। ਜਿਸ ਦੇ ਬਿੱਲ 55 ਲੱਖ ਬਣੇ ਸਨ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਨੂੰ ਅੰਸਾਰੀ ਕੌਣ ਹੈ ਇਸ ਬਾਰੇ ਨਹੀਂ ਪਤਾ ਤਾਂ ਉਹ ਆਪਣੇ ਬੇਟੇ ਰਣਇੰਦਰ ਸਿੰਘ ਤੋਂ ਜਾ ਕੇ ਪੁੱਛ ਲੈਣ ਜਿਸ ਦੀ ਵਜ੍ਹਾ ਕਰਕੇ ਅੰਸਾਰੀ ਨੁੰ ਪੰਜਾਬ ਲਿਆਂਦਾ ਗਿਆ ਸੀ। 


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial