ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

ਏਜੀਟੀਐਫ ਨੇ ਹਥਿਆਰਾਂ ਸਮੇਤ ਗ੍ਰਿਫਤਾਰ ਕੀਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਤਿੰਨ ਸਾਥੀ

  ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਤਵਾਰ ਨੂੰ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਨਜ਼ਦੀਕੀ ਸਾਥੀਆਂ ਨੂੰ ਬਠਿੰਡਾ ਤੋਂ ਗ੍ਰਿਫਤਾਰ ਕੀਤਾ ਹੈ।

ਚੰਡੀਗੜ੍ਹ:  ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਤਵਾਰ ਨੂੰ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਨਜ਼ਦੀਕੀ ਸਾਥੀਆਂ ਨੂੰ ਬਠਿੰਡਾ ਤੋਂ ਗ੍ਰਿਫਤਾਰ ਕੀਤਾ ਹੈ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚਰੇਵਾਂ ਦੇ ਲਵਪ੍ਰੀਤ ਸਿੰਘ ਉਰਫ ਸਚਿਨ, ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਝੋਰੜ ਦੇ ਹਿੰਮਤਵੀਰ ਸਿੰਘ ਗਿੱਲ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਦੁਖੇ ਵਾਲਾ ਦੇ ਬਲਕਰਨ ਉਰਫ ਵਿੱਕੀ ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਦੋ 30 ਕੈਲੀਬਰ ਦੇ ਪਿਸਤੌਲ, ਦੋ 32 ਕੈਲੀਬਰ ਦੇ ਪਿਸਤੌਲ ਸਮੇਤ 20 ਕਾਰਤੂਸ ਅਤੇ ਇੱਕ ਚਿੱਟੇ ਰੰਗ ਦੀ ਆਈ20 ਕਾਰ ਵੀ ਬਰਾਮਦ ਕੀਤੀ ਹੈ।

ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਗੈਂਗਸਟਰਾਂ ਵਿਰੁੱਧ ਕਾਰਵਾਈ ਨੂੰ ਤੇਜ਼ ਕਰਨ ਲਈ ਡੀਜੀਪੀ ਪੰਜਾਬ ਵੀਕੇ ਭਵਰਾ ਦੀ ਨਿਗਰਾਨੀ ਹੇਠ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਇੱਕ ਏਜੀਟੀਐਫ ਦਾ ਗਠਨ ਕੀਤਾ ਹੈ।

ਡੀਆਈਜੀ ਏਜੀਟੀਐਫ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਮੰਦ ਸੂਚਨਾਵਾਂ ਦੇ ਆਧਾਰ 'ਤੇ, ਬਠਿੰਡਾ ਤੋਂ ਏਜੀਟੀਐਫ ਦੀ ਟੀਮ ਨੇ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ, ਜੋ ਕਿ ਮਾਲਵਾ ਖੇਤਰ ਦੇ ਇੱਕ ਉੱਘੇ ਵਪਾਰੀ ਤੋਂ ਪੈਸੇ ਲੈਣ ਲਈ ਉਸ 'ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਇੱਕ ਸਨਸਨੀਖੇਜ਼ ਵਾਰਦਾਤ ਨੂੰ ਰੋਕਿਆ ਗਿਆ ਹੈ।

ਡੀਆਈਜੀ ਭੁੱਲਰ ਨੇ ਦੱਸਿਆ ਕਿ ਤਿੰਨੋਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ, ਜਦਕਿ ਸਚਿਨ ਅਤੇ ਹਿੰਮਤਵੀਰ ਗੁਆਂਢੀ ਰਾਜ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਉਹ ਗਰੋਹ ਲਈ ਹਥਿਆਰ ਦੂਜੇ ਰਾਜਾਂ ਤੋਂ ਮੰਗਵਾ ਕੇ ਆਪਣੇ ਸਾਥੀਆਂ ਨੂੰ ਟਾਰਗੇਟ ਕਿਲਿੰਗ ਲਈ ਪਹੁੰਚਾਉਂਦੇ ਸਨ।

ਡੀਆਈਜੀ ਨੇ ਕਿਹਾ ਕਿ ਕੈਨੇਡੀਅਨ ਅਧਾਰਤ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੇਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਦੇ ਨਿਰਦੇਸ਼ਾਂ 'ਤੇ, ਉਹ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਦੇ ਭਗੌੜੇ ਗੈਂਗਸਟਰਾਂ ਨੂੰ ਛੁਪਣ ਲਈ  ਜਗ੍ਹਾ ਪ੍ਰਦਾਨ ਕਰ ਰਹੇ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਚੀਨ 'ਚ ਮਿਲਿਆ ਚਮਗਿੱਦੜ ਤੋਂ ਇਨਸਾਨਾਂ 'ਚ ਫੈਲਣ ਵਾਲਾ ਨਵਾਂ ਕੋਰੋਨਾਵਾਇਰਸ, ਕੀ Covid-19 ਵਾਂਗ ਮਚਾਵੇਗਾ ਤਬਾਹੀ? ਇੱਥੇ ਜਾਣੋ ਜਵਾਬ

Punjab News: ਉੱਘੇ ਸਿੱਖਿਆ ਸ਼ਾਸਤਰੀ ਡਾ. ਕਰਮਜੀਤ ਸਿੰਘ ਸੰਭਾਲਣਗੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਦਾ ਵਾਧੂ ਚਾਰਜ

Punjab News: PSPCL ਦਾ J.E. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ, 5000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ 'ਚ 21 ਪੁਲਿਸ ਅਧਿਕਾਰੀ ਕੀਤੇ ਇਧਰੋਂ-ਉਧਰ, 9 ਜ਼ਿਲ੍ਹਿਆਂ ਦੇ SSP ਬਦਲੇ, ਦੇਖੋ ਪੂਰੀ ਸੂਚੀ
ਪੰਜਾਬ 'ਚ 21 ਪੁਲਿਸ ਅਧਿਕਾਰੀ ਕੀਤੇ ਇਧਰੋਂ-ਉਧਰ, 9 ਜ਼ਿਲ੍ਹਿਆਂ ਦੇ SSP ਬਦਲੇ, ਦੇਖੋ ਪੂਰੀ ਸੂਚੀ
Advertisement
ABP Premium

ਵੀਡੀਓਜ਼

ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਸਰਕਾਰ ਦਾ ਐਕਸ਼ਨ   ਪੁਲਿਸ ਦੇ 8 ਮੁਲਾਜ਼ਮ ਹੋਰ ਬਰਖ਼ਾਸਤ!ਅਮਰੀਕਾ ਦੀ ਦਿਲ ਦਹਿਲਾਉਣ ਵਾਲ਼ੀ ਘਟਨਾ  ਡਿਪੋਰਟ ਦੇ ਡਰ ਤੋਂ 11 ਸਾਲ ਦੀ ਬੱਚੀ ਨੇ ਕੀਤੀ ਖ਼ੁਦਖੁਸ਼ੀ!ਧਾਮੀ ਦੇ ਅਸਤੀਫ਼ੇ 'ਤੇ ਅੱਜ ਹੋਵੇਗਾ ਵੱਡਾ ਫ਼ੈਸਲਾ! ਬਦਲੇਗਾ SGPC ਦਾ ਪ੍ਰਧਾਨ?ਗਿਆਨੀ ਜੀ ਅੱਜ ਸਮੁੱਚਾ ਪੰਥ ਤੁਹਾਡੇ ਇਹ ਡਰਾਮੇ ਦੇਖ ਰਿਹਾ! ਗਿਆਨੀ ਹਰਪ੍ਰੀਤ ਸਿੰਘ 'ਤੇ ਵਰ੍ਹੇ ਅਕਾਲੀ ਲੀਡਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੀਨ 'ਚ ਮਿਲਿਆ ਚਮਗਿੱਦੜ ਤੋਂ ਇਨਸਾਨਾਂ 'ਚ ਫੈਲਣ ਵਾਲਾ ਨਵਾਂ ਕੋਰੋਨਾਵਾਇਰਸ, ਕੀ Covid-19 ਵਾਂਗ ਮਚਾਵੇਗਾ ਤਬਾਹੀ? ਇੱਥੇ ਜਾਣੋ ਜਵਾਬ
ਚੀਨ 'ਚ ਮਿਲਿਆ ਚਮਗਿੱਦੜ ਤੋਂ ਇਨਸਾਨਾਂ 'ਚ ਫੈਲਣ ਵਾਲਾ ਨਵਾਂ ਕੋਰੋਨਾਵਾਇਰਸ, ਕੀ Covid-19 ਵਾਂਗ ਮਚਾਵੇਗਾ ਤਬਾਹੀ? ਇੱਥੇ ਜਾਣੋ ਜਵਾਬ
Punjab News: ਉੱਘੇ ਸਿੱਖਿਆ ਸ਼ਾਸਤਰੀ ਡਾ. ਕਰਮਜੀਤ ਸਿੰਘ ਸੰਭਾਲਣਗੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਦਾ ਵਾਧੂ ਚਾਰਜ
Punjab News: ਉੱਘੇ ਸਿੱਖਿਆ ਸ਼ਾਸਤਰੀ ਡਾ. ਕਰਮਜੀਤ ਸਿੰਘ ਸੰਭਾਲਣਗੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਦਾ ਵਾਧੂ ਚਾਰਜ
Punjab News: PSPCL ਦਾ J.E. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ, 5000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ
Punjab News: PSPCL ਦਾ J.E. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ, 5000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ
ਪੰਜਾਬ 'ਚ 21 ਪੁਲਿਸ ਅਧਿਕਾਰੀ ਕੀਤੇ ਇਧਰੋਂ-ਉਧਰ, 9 ਜ਼ਿਲ੍ਹਿਆਂ ਦੇ SSP ਬਦਲੇ, ਦੇਖੋ ਪੂਰੀ ਸੂਚੀ
ਪੰਜਾਬ 'ਚ 21 ਪੁਲਿਸ ਅਧਿਕਾਰੀ ਕੀਤੇ ਇਧਰੋਂ-ਉਧਰ, 9 ਜ਼ਿਲ੍ਹਿਆਂ ਦੇ SSP ਬਦਲੇ, ਦੇਖੋ ਪੂਰੀ ਸੂਚੀ
FasTag ਨੂੰ ਲੈ ਕੇ ਇੱਕ ਹੋਰ 'ਸਿਆਪਾ' ! Toll 'ਤੇ ਪਹੁੰਚਣ ਤੋਂ 60 ਮਿੰਟ ਪਹਿਲਾਂ ਕਰਨਾ ਪਵੇਗਾ ਇਹ ਕੰਮ, ਨਹੀਂ ਤਾਂ ਲੱਗੇਗੀ ਡਬਲ ਪਰਚੀ !

Punjab News: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਵਾਪਸ ਲਿਆ ਇਹ ਮੰਤਰਾਲਾ, ਹੁਣ ਸਿਰਫ ਦੇਖਣਗੇ NRI ਮਾਮਲਿਆਂ ਨੂੰ

ਥਾਣੇ 'ਚ ਇੱਕ ਨੌਜਵਾਨ ਨੇ ਮੂਸੇਵਾਲਾ ਦਾ ਗੀਤ ਲਾਕੇ ਬਣਾਈ ਰੀਲ, ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਚੁੱਕਿਆ, ਹੱਥ ਜੋੜ ਕੇ ਮੰਗੀ ਮੁਆਫੀ, ਦੇਖੋ ਵੀਡੀਓ

Apple ਵੱਲੋਂ ਵੱਡੀ ਕਾਰਵਾਈ, ਐਪ ਸਟੋਰ 'ਤੇ 1,35,000 Apps ਬੈਨ, ਦੁਨੀਆ 'ਚ ਮੱਚੀ ਤਰਥੱਲੀ

Embed widget