SBI ਬੈਂਕ ਦੀ ਡਕੈਤੀ ਦਾ ਮਾਸਟਰਮਾਈਂਡ ਗ੍ਰਿਫ਼ਤਾਰ, ਕਈ ਹਥਿਆਰ ਹੋਏ ਬਰਾਮਦ
Punjab News: ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਸ਼ਹਿਜਾਦ ਸਿੰਘ ਉਰਫ ਸ਼ਾਦੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Punjab News: ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਸ਼ਹਿਜਾਦ ਸਿੰਘ ਉਰਫ ਸ਼ਾਦੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਦੱਸ ਦਈਏ ਕਿ ਸ਼ਹਿਜਾਦ ਸਿੰਘ ਸ਼ਾਦੀ ਤਰਨਤਾਰਨ ਵਿੱਚ ਐਸਬੀਆਈ ਬੈਂਕ ਡਕੈਤੀ ਦਾ ਮਾਸਟਰਮਾਈਂਡ ਹੈ। ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਐਕਸ ‘ਤੇ ਜਾਣਕਾਰੀ ਦਿੱਤੀ ਹੈ।
In a major breakthrough, the Anti-Gangster Task Force, Punjab (#AGTF) in a joint operation with @TarnTaranPolice arrests Shehzad Singh @ Shaadi — the mastermind behind the #SBI Bank dacoity at Chabhal, #TarnTaran (Feb 29, 2024).
— DGP Punjab Police (@DGPPunjabPolice) May 29, 2025
The accused had been absconding since the… pic.twitter.com/z3QrlyCRyi
ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਬੈਂਕ ਡਕੈਤੀ ਦੀ ਘਟਨਾ ਤੋਂ ਬਾਅਦ ਫਰਾਰ ਸੀ ਅਤੇ ਉਸਨੂੰ ਮਾਣਯੋਗ ਅਦਾਲਤ ਵਲੋਂ ਭਗੌੜਾ ਅਪਰਾਧੀ ਐਲਾਨਿਆ ਗਿਆ ਸੀ, ਜਿਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਪਰਾਧ ਦੇ ਪਿੱਛੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਵੀ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਇੱਕ .32 ਕੈਲੀਬਰ ਪਿਸਤੌਲ ਅਤੇ 03 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















