ਪੜਚੋਲ ਕਰੋ

‘ਐਂਟੀ ਗੈਂਗਸਟਰ ਟਾਸਕ ਫੋਰਸ’ ਪੰਜਾਬ ਵਿਚੋਂ ਅਪਰਾਧ ਨੂੰ ਜੜ੍ਹ ਤੋਂ ਖ਼ਤਮ ਕਰੇਗੀ: ਮਾਲਵਿੰਦਰ ਸਿੰਘ ਕੰਗ

-ਬਦਲੇ ਦੀ ਭਾਵਨਾ ਨਾਲ ਇੱਕ ਵੀ ਫਰਜੀ ਜਾਂ ਝੂਠਾ ਮਾਮਲਾ ਦਰਜ ਨਹੀਂ ਹੋਵੇਗਾ: ਮਾਲਵਿੰਦਰ ਸਿੰਘ ਕੰਗ-ਗੈਂਗਸਟਰਵਾਦ ਖ਼ਤਮ ਹੋਣ ਨਾਲ ਸੂਬੇ ਦੀ ਕਾਨੂੰਨ ਵਿਵਸਥਾ ਠੀਕ ਹੋਵੇਗੀ ਅਤੇ ਆਮ ਲੋਕ ਸੁਰੱਖਿਅਤ ਮਹਿਸੂਸ ਕਰਨਗੇ: ਮਾਲਵਿੰਦਰ ਕੰਗ

Anti-gangster task force will root out crime from Punjab: Malwinder Singh Kang

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਐਂਟੀ ਗੈਂਗਸਟਰ ਟਾਸਕ ਫੋਰਸ’ ਬਣਾਉਣ ਦੇ ਫ਼ੈਸਲੇ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਸਵਾਗਤ ਕੀਤਾ ਹੈ। ਪਾਰਟੀ ਦਾ ਮੰਨਣਾ ਹੈ ਕਿ ਵਿਸ਼ੇਸ਼ ਟਾਸਕ ਫੋਰਸ ਬਣਨ ਨਾਲ ਸੂਬੇ ਵਿਚੋਂ ਗੈਂਗਸਟਰਵਾਦ ਖ਼ਤਮ ਹੋਣ ਨਾਲ ਸੂਬੇ ਦੀ ਕਾਨੂੰਨ ਵਿਵਸਥਾ ਠੀਕ ਹੋਵੇਗੀ ਅਤੇ ਆਮ ਲੋਕ ਸੁਰੱਖਿਅਤ ਮਹਿਸੂਸ ਕਰਨਗੇ।

ਮੰਗਲਵਾਰ ਨੂੰ ‘ਆਪ’ ਦੇ ਸੀਨੀਅਰ ਆਗੂ ਤੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਅਤੇ ਸੂਬਾ ਸੰਯੁਕਤ ਸਕੱਤਰ ਡਾ. ਸੰਨੀ ਆਹਲੂਵਾਲੀਆ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਾਂ ਦੀਆਂ ਵਾਰਦਾਤਾਂ ਨੂੰ ਨੱਥ ਪਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਐਂਟੀ ਗੈਂਗਸਟਰ ਟਾਸਕ ਫੋਰਸ’ ਦਾ ਗਠਨ ਕਰਨ ਦਾ ਫ਼ੈਸਲਾ ਬਹੁਤ ਹੀ ਮਹੱਤਵਪੂਰਨ ਹੈ। ਮਾਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਇਸ ਟਾਸਕ ਫੋਰਸ ਦੀ ਅਗਵਾਈ ਏ.ਡੀ.ਜੀ.ਪੀ ਰੈਂਕ ਦੇ ਸੀਨੀਅਰ ਪੁਲਿਸ ਅਧਿਕਾਰੀ ਵੱਲੋਂ ਕੀਤੀ ਜਾਵੇਗੀ ਅਤੇ ਵਿਸ਼ੇਸ਼ ਪੁਲੀਸ ਟੀਮ ਵੀ ਤਿਆਰ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਟਾਸਕ ਫੋਰਸ ਦੇ ਕੰਮ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਵਿਸ਼ੇਸ਼ ਪੁਲੀਸ ਸਟੇਸ਼ਨ ਵੀ ਬਣਾਏ ਜਾਣਗੇ ਅਤੇ ਇਹ ਫੋਰਸ ਸਥਾਨਕ ਪੁਲੀਸ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਇਹ ਫੋਰਸ ਪੰਜਾਬ ਵਿੱਚੋਂ ਯੋਜਨਾਬੱਧ ਢੰਗ ਨਾਲ ਹੋਣ ਵਾਲੀਆਂ ਵੱਡੀਆਂ ਵਾਰਦਾਤਾਂ ਨੂੰ ਜੜ੍ਹ ਤੋਂ ਖ਼ਤਮ ਕਰੇਗੀ ਅਤੇ ਗੈਂਗਸਟਰਵਾਦ ਦੇ ਨੈਟਵਰਕ ਨੂੰ ਤੋੜੇਗੀ, ਜਿਸ ਨਾਲ ਪੰਜਾਬ ਵਿਚੋਂ ਅਪਰਾਧ ਅਤੇ ਅਪਰਾਧੀਆਂ ਦਾ ਸਫਾਇਆ ਹੋ ਜਾਵੇਗਾ।

ਕਾਂਗਰਸ ਅਤੇ ਅਕਾਲੀ ਦਲ ਭਾਜਪਾ ਸਰਕਾਰਾਂ ਦੀ ਅਲੋਚਨਾ ਕਰਦਿਆਂ ਕੰਗ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਟਾਸਕ ਫੋਰਸਾਂ ਦੀ ਗਲਤ ਵਰਤੋਂ ਕਰਕੇ ਵਿਰੋਧ ਦੀ ਆਵਾਜ਼ ਦਬਾਉਣ ਅਤੇ ਬੇਗੁਨਾਹ ਲੋਕਾਂ ’ਤੇ ਝੂਠੇ ਮਾਮਲੇ ਦਰਜ ਕਰਕੇ ਪ੍ਰੇਸ਼ਾਨ ਕਰਦੀਆਂ ਸਨ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਟਾਸਕ ਫੋਰਸ ਦੀ ਦੁਰਵਰਤੋਂ ਬਿਲਕੁੱਲ ਵੀ ਨਹੀਂ ਕਰੇਗੀ ਅਤੇ ਨਾ ਹੀ ਰਾਜਨੀਤਿਕ ਬਦਲਾਖ਼ੋਰੀ ਦੀ ਭਾਵਨਾ ਨਾਲ ਕੋਈ ਵੀ ਝੂਠਾ ਜਾਂ ਫਰਜੀ ਮਾਮਲਾ ਦਰਜ ਨਹੀਂ ਕੀਤਾ ਜਾਵੇਗਾ।

ਡਾ. ਸੰਨੀ ਆਹਲੂਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਤੋਂ ਬਾਅਦ ਭਗਵੰਤ ਮਾਨ ਪੰਜਾਬ ਦੇ ਲੋਕਾਂ ਲਈ ਲਗਾਤਾਰ ਇਤਿਹਾਸਕ ਅਤੇ ਵੱਡੇ ਫ਼ੈਸਲੇ ਲੈ ਰਹੇ ਹਨ। ਮੁੱਖ ਮੰਤਰੀ ਨੇ ਹਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਆਦੇਸ਼ ਦਿੱਤੇ ਹਨ ਕਿ ਪਿੰਡ- ਪਿੰਡ ਜਾ ਕੇ ਲੋਕਾਂ ਨਾਲ ਬੈਠਕਾਂ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਤੁਰੰਤ ਹੱਲ ਕਰਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਹੀ ਬਣੀ ਹੈ। ਹੁਣ ਆਮ ਲੋਕਾਂ ਨੂੰ ਸਰਕਾਰੀ ਮੁਲਾਜ਼ਮ ਅਤੇ ਅਧਿਕਾਰੀ ਪ੍ਰੇਸ਼ਾਨ ਨਹੀਂ ਕਰਨਗੇ, ਸਗੋਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੇ।

ਆਹਲੂਵਾਲੀਆ ਨੇ ਦਾਅਵਾ ਕੀਤਾ ਕਿ ਜਿਵੇਂ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੀ ਸਰਾਕਰ ਨੇ ਆਮ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇ ਕੇ ਉਨ੍ਹਾਂ ਦਾ ਜੀਵਨ ਸੌਖਾ ਕੀਤਾ ਕੀਤਾ ਹੈ, ਉਸੇ ਤਰ੍ਹਾਂ ਹੀ ਪੰਜਾਬ ’ਚ ਭਗਵੰਤ ਮਾਨ ਦੀ ਸਰਕਾਰ ਲੋਕਾਂ ਦੇ ਦੁੱਖ ਦਰਦ ਦੂਰ ਕਰੇਗੀ ਅਤੇ ਪ੍ਰੇਸ਼ਾਨੀਆਂ ਨੂੰ ਖ਼ਤਮ ਕਰੇਗੀ।

ਇਹ ਵੀ ਪੜ੍ਹੋ: Haryana Assembly: ਚੰਡੀਗੜ੍ਹ ਮੁੱਦੇ ਨੂੰ ਲੈ ਕੇ ਸੀਐਮ ਖੱਟਰ ਨੇ ਵਿਧਾਨ ਸਭਾ 'ਚ ਪੇਸ਼ ਕੀਤਾ ਪ੍ਰਸਤਾਵ, ਮੋਦੀ ਸਰਕਾਰ ਤੋਂ ਕੀਤੀ ਮੰਗ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Advertisement
ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List
Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?
Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?
ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ
ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ
Embed widget