ਨਵੀਂ ਦਿੱਲੀ: ਦੇਸ਼ ਦੀ ਸਰਬਉੱਚ ਅਦਾਲਤ ਨੇ ਵੀਰਵਾਰ ਨੂੰ 1984 ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ 'ਚ ਸਜ਼ਾਯਾਫ਼ਤਾ ਤੇ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਦੀ ਪੈਰੋਲ ਅਰਜ਼ੀ 'ਤੇ ਸੀਬੀਆਈ ਤੋਂ ਜਵਾਬ ਮੰਗਿਆ। ਉਸ ਨੇ ਕੋਵਿਡ-19 ਮਹਾਮਾਰੀ ਨੂੰ ਦੇਖਦੇ ਹੋਏ ਅੱਠ ਹਫ਼ਤਿਆਂ ਲਈ ਪੈਰੋਲ ਦੇਣ ਦੀ ਮੰਗ ਕੀਤੀ ਹੈ।
ਚੀਫ ਜਸਟਿਸ ਐੱਸ ਏ ਬੋਬਡੇ ਅਤੇ ਜੱਜ ਅਨਿਰੁਧ ਬੋਸ ਦੀ ਬੈਂਚ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਮਾਮਲੇ ਦੀ ਸੁਣਵਾਈ ਕੀਤੀ। ਖੋਖਰ ਦੇ ਵਕੀਲ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਨੂੰ ਰੋਕਣ ਲਈ ਜੇਲ੍ਹਾਂ ਵਿੱਚ ਭੀੜਭਾੜ ਘੱਟ ਕਰਨ ਦੀ ਲੋੜ ਹੈ। ਅਦਾਲਤ ਖ਼ੁਦ ਹੀ ਇਹ ਸੁਝਾਅ ਸਰਕਾਰ ਨੂੰ ਦੇ ਚੁੱਕੀ ਹੈ। ਬੈਂਚ ਨੇ ਸੀਬੀਆਈ ਦੀ ਪੈਰਵੀ ਕਰ ਰਹੇ ਸੌਲਿਸਟਰ ਜਨਰਲ ਤੁਸ਼ਾਰ ਮਹਿਤਾ ਤੋਂ ਜਵਾਬ ਦਾਖ਼ਲ ਕਰਨ ਨੂੰ ਕਿਹਾ।
ਖੋਖਰ ਨੂੰ ਪਹਿਲਾਂ 15 ਜਨਵਰੀ ਨੂੰ ਸਰਬਉੱਚ ਅਦਾਲਤ ਨੇ ਉਸ ਦੇ ਪਿਤਾ ਦੀ ਮੌਤ ਪਿੱਛੋਂ ਚਾਰ ਹਫ਼ਤੇ ਦੀ ਪੈਰੋਲ ਦਿੱਤੀ ਸੀ। ਖੋਖਰ ਦੇ ਵਕੀਲ ਨੇ ਕਿਹਾ ਕਿ ਉਸ ਦਾ ਮੁਵੱਕਿਲ 65 ਸਾਲ ਤੋਂ ਜ਼ਿਆਦਾ ਉਮਰ ਦਾ ਸੀਨੀਅਰ ਨਾਗਰਿਕ ਅਤੇ ਸ਼ੂਗਰ, ਬਲੱਡ ਪ੍ਰਰੈੱਸ਼ਰ ਅਤੇ ਜੋੜਾਂ ਦੇ ਦਰਦ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਪੀੜਤ ਹੈ, ਜਿਸ ਕਾਰਨ ਉਸ ਨੂੰ ਕੋਰੋਨਾ ਵਾਇਰਸ ਹੋਣ ਦਾ ਖ਼ਤਰਾ ਵੀ ਵੱਧ ਹੈ।
ਖੋਖਰ ਅਤੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਸਣੇ ਹੋਰ 17 ਦਸੰਬਰ, 2018 ਨੂੰ ਦਿੱਲੀ ਹਾਈ ਕੋਰਟ ਵੱਲੋਂ ਸਿੱਖਾਂ ਦੇ ਕਤਲ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਪਿੱਛੋਂ ਤਿਹਾੜ ਜੇਲ੍ਹ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ। ਹੁਣ ਉਹ ਜਾਨ ਦੇ ਖੌਅ ਬਹਾਨੇ ਜੇਲ੍ਹ ਤੋਂ ਬਾਹਰ ਆਉਣ ਦੀ ਵਿਉਂਤਬੰਦੀ ਕਰ ਰਿਹਾ ਜਾਪਦਾ ਹੈ।
'84 ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਨੂੰ ਜੇਲ੍ਹ 'ਚ ਲੱਗੇ ਕੋਰੋਨਾ ਤੋਂ ਡਰ, ਸੁਪਰੀਮ ਕੋਰਟ ਨੇ ਸੀਬੀਆਈ ਤੋਂ ਜਵਾਬਤਲਬ
ਏਬੀਪੀ ਸਾਂਝਾ
Updated at:
01 May 2020 07:44 AM (IST)
ਵਕੀਲ ਨੇ ਕਿਹਾ ਕਿ ਉਸ ਦਾ ਮੁਵੱਕਿਲ 65 ਸਾਲ ਤੋਂ ਜ਼ਿਆਦਾ ਉਮਰ ਦਾ ਸੀਨੀਅਰ ਨਾਗਰਿਕ ਅਤੇ ਸ਼ੂਗਰ, ਬਲੱਡ ਪ੍ਰਰੈੱਸ਼ਰ ਅਤੇ ਜੋੜਾਂ ਦੇ ਦਰਦ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਪੀੜਤ ਹੈ, ਜਿਸ ਕਾਰਨ ਉਸ ਨੂੰ ਕੋਰੋਨਾ ਵਾਇਰਸ ਹੋਣ ਦਾ ਖ਼ਤਰਾ ਵੀ ਵੱਧ ਹੈ।
- - - - - - - - - Advertisement - - - - - - - - -