ਪੜਚੋਲ ਕਰੋ

ਸਿੱਖ ਕਤਲੇਆਮ ਬਾਰੇ ਵੱਡਾ ਖੁਲਾਸਾ, ਜਾਣ ਕੇ ਉੱਡ ਜਾਣਗੇ ਹੋਸ਼

ਦਿੱਲੀ ਵਿੱਚ ਸਿੱਖ ਕਤਲੇਆਮ ਬਾਰੇ ਵੱਡਾ ਖੁਲਾਸਾ ਹੋਇਆ ਹੈ। ਅਦਾਲਤ ਵਿੱਚ ਇਹ ਖੁੱਲ੍ਹ ਕੇ ਸਾਹਮਣੇ ਆਇਆ ਹੈ ਕਿ ਪੁਲਿਸ ਹੀ ਦੋਸ਼ੀਆਂ ਨੂੰ ਬਚਾਉਂਦੀ ਆਈ ਹੈ। ਇਸ ਕਰਕੇ ਹੀ ਇੰਨੇ ਸਾਲਾਂ ਬਾਅਦ ਵੀ ਇਨਸਾਫ ਨਹੀਂ ਮਿਲ ਸਕਿਆ।

ਚੰਡੀਗੜ੍ਹ: ਦਿੱਲੀ ਵਿੱਚ ਸਿੱਖ ਕਤਲੇਆਮ ਬਾਰੇ ਵੱਡਾ ਖੁਲਾਸਾ ਹੋਇਆ ਹੈ। ਅਦਾਲਤ ਵਿੱਚ ਇਹ ਖੁੱਲ੍ਹ ਕੇ ਸਾਹਮਣੇ ਆਇਆ ਹੈ ਕਿ ਪੁਲਿਸ ਹੀ ਦੋਸ਼ੀਆਂ ਨੂੰ ਬਚਾਉਂਦੀ ਆਈ ਹੈ। ਇਸ ਕਰਕੇ ਹੀ ਇੰਨੇ ਸਾਲਾਂ ਬਾਅਦ ਵੀ ਇਨਸਾਫ ਨਹੀਂ ਮਿਲ ਸਕਿਆ। ਦਰਅਸਲ ਸੱਜਣ ਕੁਮਾਰ ਤੇ ਚੁਰਾਸੀ ਸਿੱਖ ਕਤਲੇਆਮ ਦੇ ਹੋਰ ਦੋਸ਼ੀਆਂ ਨਾਲ ਪੁਲਿਸ ਦੀ ਗੰਢ-ਤੁੱਪ ਸਾਹਮਣੇ ਆਈ ਹੈ। ਬੁੱਧਵਾਰ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਸਾਹਮਣੇ ਆਇਆ ਕਿ ਪੁਲਿਸ ਜਾਅਲੀ ਗਵਾਹ ਖੜ੍ਹੇ ਕਰਕੇ ਦੋਸ਼ੀਆਂ ਨੂੰ ਅਦਾਲਤਾਂ ਵਿੱਚੋਂ ਕਲੀਨ ਚਿੱਟ ਦੁਆਉਂਦੀ ਰਹੀ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਪੁਲਿਸ ਨੇ ਜਾਅਲੀ ਜੋਗਿੰਦਰ ਸਿੰਘ ਅਦਾਲਤ ਵਿੱਚ ਖੜ੍ਹਾ ਕਰਕੇ ਸੱਜਣ ਕੁਮਾਰ ਲਈ ਕਲੀਨ ਚਿੱਟ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਜਾਅਲੀ ਜੋਗਿੰਦਰ ਸਿੰਘ ਅਦਾਲਤ ਵਿੱਚ ਧਾਰਾ 164 ਤਹਿਤ ਆਪਣੇ ਬਿਆਨ ਦਰਜ ਕਰਵਾਉਂਦਾ ਰਿਹਾ। ਉਹ ਅਦਾਲਤ ਵਿੱਚ ਬਿਆਨ ਦਿੰਦਾ ਰਿਹਾ ਕਿ ਸੱਜਣ ਕੁਮਾਰ ਤੇ ਹੋਰ ਦੋਸ਼ੀ 1984 ਕਤਲੇਆਮ ਦੇ ਕੇਸਾਂ ਵਿੱਚ ਬੇਕਸੂਰ ਹਨ। ਦੋਸ਼ੀਆਂ ਦੀ ਪੁਲਿਸ ਨਾਲ ਗੰਢਤੁੱਪ ਉਦੋਂ ਜ਼ਾਹਰ ਹੋਈ ਜਦੋਂ ਅਸਲੀ ਜੋਗਿੰਦਰ ਸਿੰਘ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਹੋ ਗਿਆ। ਉਸ ਨੇ ਦੱਸਿਆ ਕਿ ਉਸ ਨੇ ਕਦੇ ਵੀ ਅੰਗਰੇਜ਼ੀ ਵਿੱਚ ਹਸਤਾਖ਼ਰ ਕਰਕੇ ਅਦਾਲਤ ਵਿੱਚ ਗਵਾਹੀ ਨਹੀਂ ਦਿੱਤੀ ਕਿਉਂਕਿ ਉਹ ਅੰਗਰੇਜ਼ੀ ਜਾਣਦਾ ਹੀ ਨਹੀਂ। ਉਸ ਨੇ ਇਹ ਵੀ ਦੱਸਿਆ ਕਿ ਉਹ ਵਾਰ-ਵਾਰ ਪੁਲਿਸ ਕੋਲ ਗਵਾਹੀ ਦਿੰਦਾ ਰਿਹਾ ਹੈ ਕਿ ਉਸ ਨੇ ਸੱਜਣ ਕੁਮਾਰ ਨੂੰ ਆਪਣੇ ਭਰਾ ਦਾ ਕਤਲ ਕਰਦਿਆਂ ਵੇਖਿਆ ਹੈ ਤੇ ਉਹ 1984 ਸਿੱਖ ਕਤਲੇਆਮ ਦਾ ਦੋਸ਼ੀ ਹੈ। ਸਿਰਸਾ ਨੇ ਦੱਸਿਆ ਕਿ ਅੱਜ ਸੁਣਵਾਈ ਦੌਰਾਨ ਸੱਜਣ ਕੁਮਾਰ ਦੇ ਵਕੀਲ ਨੇ ਅਦਾਲਤ ਵਿੱਚ ਅਸਲੀ ਜੋਗਿੰਦਰ ਸਿੰਘ ਦਾ ਬਿਆਨ ਦਰਜ ਕਰਨ ਦਾ ਵਿਰੋਧ ਕੀਤਾ ਪਰ ਜੱਜ ਨੇ ਆਖਿਆ ਕਿ ਇਸ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਵੇਖਦਿਆਂ ਉਹ ਅਸਲੀ ਜੋਗਿੰਦਰ ਸਿੰਘ ਦਾ ਬਿਆਨ ਦਰਜ ਕਰਨ ਦੀ ਪ੍ਰਵਾਨਗੀ ਦੇ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਅਦਾਲਤ ’ਚ ਸੀਬੀਆਈ ਨੇ ਦੱਸਿਆ ਕਿ ਪੁਲਿਸ ਦੋਸ਼ੀਆਂ ਨਾਲ ਰਲੀ ਹੋਈ ਸੀ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਣ! ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ, ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ ਤੋਂ ਕੀਤਾ ਕਿਨਾਰਾ
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਣ! ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ, ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ ਤੋਂ ਕੀਤਾ ਕਿਨਾਰਾ
ਪੋਂਗ ਡੈਮ ਦਾ ਵਾਟਰ ਲੈਵਲ 1357 ਫੁੱਟ ਤੋਂ ਪਾਰ, BBMB ਨੇ 5 ਫਲੱਡ ਗੇਟ ਖੋਲ੍ਹੇ; ਲੋਕਾਂ 'ਚ ਵਧਿਆ ਡਰ
ਪੋਂਗ ਡੈਮ ਦਾ ਵਾਟਰ ਲੈਵਲ 1357 ਫੁੱਟ ਤੋਂ ਪਾਰ, BBMB ਨੇ 5 ਫਲੱਡ ਗੇਟ ਖੋਲ੍ਹੇ; ਲੋਕਾਂ 'ਚ ਵਧਿਆ ਡਰ
Punjab News: ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ‘ਆਪ’ ਨੂੰ ਮਿਲਿਆ ਵੱਡਾ ਬਲ, ਕਈ ਸੀਨੀਅਰ ਆਗੂ ਸਾਥੀਆਂ ਸਣੇ ਪਾਰਟੀ ਦਾ ਬਣੇ ਹਿੱਸਾ...
ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ‘ਆਪ’ ਨੂੰ ਮਿਲਿਆ ਵੱਡਾ ਬਲ, ਕਈ ਸੀਨੀਅਰ ਆਗੂ ਸਾਥੀਆਂ ਸਣੇ ਪਾਰਟੀ ਦਾ ਬਣੇ ਹਿੱਸਾ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Embed widget