ਚੰਡੀਗੜ੍ਹ: ਬਲਵੰਤ ਸਿੰਘ ਮੁਲਤਾਨੀ ਅਗਵਾ ਕੇਸ ਵਿੱਚ ਮੁਹਾਲੀ ਦੀ ਅਦਾਲਤ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਉਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਅਦਾਲਤ ਨੇ ਕਿਹਾ ਹੈ ਕਿ ਕੇਸ ਵਿੱਚ ਧਾਰਾ 302 ਨਹੀਂ ਜੋੜੀ ਗਈ, ਇਸ ਲਈ ਜ਼ਮਾਨਤ ਦੀ ਲੋੜ ਨਹੀਂ।

ਅਦਾਲਤ ਨੇ ਪੁਲਿਸ ਨੂੰ ਹਦਾਇਤ ਕੀਤੀ ਹੈ ਕਿ ਜਦੋਂ ਵੀ ਸੁਮੇਧ ਸੈਣੀ ਖਿਲਾਫ ਧਾਰਾ 302 ਦਾ ਵਾਧਾ ਹੋਵੇਗਾ ਤਾਂ 3 ਦਿਨ ਦਾ ਨੋਟਿਸ ਦੇਣਾ ਪਵੇਗਾ।

ਦੱਸ ਦਈਏ ਕਿ 1991 ਵਿੱਚ ਆਈਏਐਸ ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਨਾਮਜ਼ਦ ਹਨ।