ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਮਾਮਲੇ ਨੂੰ ਲੈ ਕੇ ਵਿਵਾਦ ਵੱਧਦਾ ਹੀ ਜਾ ਰਿਹਾ ਹੈ। ਇਸ ਦੌਰਾਨ ਪੰਜਾਬ 'ਚ ਚੰਡੀਗੜ੍ਹ ਤੋਂ ਹਮੀਰਪੁਰ ਜਾ ਰਹੀ ਹਿਮਾਚਲ ਪਥ ਪਰਿਵਹਨ ਨਿਗਮ (HRTC) ਦੀ ਬੱਸ 'ਤੇ ਹਮਲਾ ਹੋਇਆ ਹੈ। ਹੁਣ ਹਿਮਾਚਲ ਸਰਕਾਰ ਨੇ ਹੁਸ਼ਿਆਰਪੁਰ ਆਉਣ ਵਾਲੀਆਂ 10 ਬੱਸਾਂ ਦੇ ਰੂਟ ਸਸਪੈਂਡ ਕਰ ਦਿੱਤੇ ਹਨ। ਇਸ ਮਾਮਲੇ ਉੱਤੇ ਹੁਣ ਜਮ ਕੇ ਸਿਆਸਤ ਵੀ ਹੋ ਰਹੀ ਹੈ।
ਇਸ ਮਾਮਲੇ ਨੂੰ ਲੈ ਕੇ ਹੁਣ ਸਾਬਕਾ ਕੇਂਦਰੀ ਮੰਤਰੀ ਤੇ ਹਮੀਰਪੁਰ ਤੋਂ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਕਿਹਾ ਕਿ ਹਿਮਾਚਲ ਇੱਕ ਸ਼ਾਂਤੀ ਪਸੰਦ ਸੂਬਾ ਹੈ ਪਰ ਕਾਂਗਰਸ ਸਰਕਾਰ ਦੇ ਕੁਸ਼ਾਸਨ ਕਾਰਨ ਇੱਥੇ ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਦਾ ਹੜ੍ਹ ਆਉਂਦਾ ਹੈ।
ਹਿਮਾਚਲ ਦੀਆਂ ਬੱਸਾਂ 'ਤੇ ਪੱਥਰਬਾਜ਼ੀ ਤੇ ਉਨ੍ਹਾਂ 'ਤੇ ਖਾਲਿਸਤਾਨੀ ਪੋਸਟਰ ਚਿਪਕਾਉਣ ਦੀ ਘਟਨਾ ਨਿੰਦਣਯੋਗ ਹੈ ਤੇ ਕਾਨੂੰਨ ਵਿਵਸਥਾ ਦੇ ਪੂਰੀ ਤਰ੍ਹਾਂ ਟੁੱਟਣ ਦਾ ਸਬੂਤ ਹੈ। ਮੁੱਖ ਮੰਤਰੀ ਨੂੰ ਘਟਨਾ ਦੇ ਦੋਸ਼ੀਆਂ ਖਿਲਾਫ਼ ਜਲਦੀ ਤੋਂ ਜਲਦੀ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀ ਬਿਨਾਂ ਕਿਸੇ ਡਰ ਦੇ ਸਫ਼ਰ ਕਰ ਸਕਣ।
ਅਨੁਰਾਗ ਠਾਕੁਰ ਨੇ ਕਿਹਾ ਕਿ ਜੋ ਬੱਸ ਉੱਤੇ ਹਮਲਾ ਹੋਇਆ ਤੇ ਬੱਸਾਂ ਉੱਤੇ ਜੋ ਭਿੰਡਰਾਵਾਲੇ ਦੇ ਪੋਸਟਰ ਲਾਏ ਗਏ ਹਨ ਉਹ ਨਿਦੰਣਯੋਗ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਤੋਂ ਦਹਿਸ਼ਤ ਦਾ ਮਾਹੌਲ ਬਣਾਉਣ ਤੇ ਰਿਸ਼ਤੇ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਮੌਕੇ ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਉੱਤੇ ਸਵਾਲ ਖੜ੍ਹੇ ਹੋ ਰਹੇ ਨੇ ਪਰ ਉੱਥੇ ਹਿਮਾਚਲ ਸਰਕਾਰ ਦੀ ਅਜਿਹੀ ਕਿਹੜੀ ਮਜ਼ਬੂਰੀ ਹੈ ਤੋ ਸਰਕਾਰ ਅਜਿਹੇ ਲੋਕਾਂ ਉੱਤੇ ਕਾਰਵਾਈ ਕਿਉਂ ਨਹੀਂ ਕਰ ਰਹੀ। ਹੁਣ ਵੇਲਾ ਆ ਗਿਆ ਹੈ ਕਿ ਹਿਮਾਚਲ ਪ੍ਰਦੇਸ਼ ਪੁਲਿਸ ਜਾਗੇ ਤੇ ਇਹੋ ਜਿਹੇ ਲੋਕਾਂ ਉੱਤੇ ਸਖ਼ਤ ਕਾਰਵਾਈ ਕਰੇ।
ਜ਼ਿਕਰ ਕਰ ਦਈਏ ਕਿ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਮਾਮਲੇ ਨੂੰ ਲੈ ਕੇ ਵਿਵਾਦ ਵੱਧਦਾ ਹੀ ਜਾ ਰਿਹਾ ਹੈ। ਇਸ ਦੌਰਾਨ ਪੰਜਾਬ 'ਚ ਚੰਡੀਗੜ੍ਹ ਤੋਂ ਹਮੀਰਪੁਰ ਜਾ ਰਹੀ ਹਿਮਾਚਲ ਪਥ ਪਰਿਵਹਨ ਨਿਗਮ (HRTC) ਦੀ ਬੱਸ 'ਤੇ ਹਮਲਾ ਹੋਇਆ ਹੈ। ਡ੍ਰਾਈਵਰ ਦੇ ਮੁਤਾਬਕ 18 ਮਾਰਚ ਦੀ ਸ਼ਾਮ ਲਗਭਗ ਸੱਤ ਵਜੇ ਦੋ ਵਿਅਕਤੀ ਇੱਕ ਆਲਟੋ ਕਾਰ ਵਿੱਚ ਆਏ ਅਤੇ ਉਨ੍ਹਾਂ ਨੇ ਬੱਸ ਨੂੰ ਰੁਕਵਾਇਆ। ਜਿਵੇਂ ਹੀ ਬੱਸ ਰੁਕੀ, ਉਨ੍ਹਾਂ ਨੇ ਡੰਡਿਆਂ ਨਾਲ ਬੱਸ 'ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਹਾਲਾਂਕਿ, ਇਸ ਦੌਰਾਨ ਬੱਸ ਵਿੱਚ ਬੈਠੀਆਂ ਸਵਾਰੀਆਂ ਨੂੰ ਕੋਈ ਨੁਕਸਾਨ ਨਹੀਂ ਹੋਇਆ।