Anurag Verma : ਕੌਣ ਨੇ IAS ਅਫ਼ਸਰ ਅਨੁਰਾਗ ਵਰਮਾ ਜੋ ਹੋਣਗੇ ਪੰਜਾਬ ਦੇ ਨਵੇਂ ਚੀਫ਼ ਸੈਕਟਰੀ
New Chief Secretary : ਅਨੁਰਾਗ ਵਰਮਾ ਮੌਜੂਦਾ ਸਮੇਂ ਵਧੀਕ ਮੁੱਖ ਸਕੱਤਰ ਗ੍ਰਹਿ, ਉਦਯੋਗ ਤੇ ਕਾਮਰਸ, ਕਾਨੂੰਨੀ ਤੇ ਵਿਧਾਨਕ ਮਾਮਲੇ, ਸੂਚਨਾ ਤਕਨਾਲੋਜੀ ਅਤੇ ਨਿਵੇਸ਼ ਪ੍ਰੋਤਸਾਹਨ ਹਨ। ਨਵੇਂ ਆਦੇਸ਼ਾਂ ਮੁਤਾਬਕ ਸ੍ਰੀ ਵਰਮਾ ਕੋਲ ਮੁੱਖ ਸਕੱਤਰ ਤੋਂ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਕੀਤੇ ਹੁਕਮਾਂ ਤਹਿਤ 1993 ਬੈਚ ਦੇ ਆਈ.ਏ.ਐਸ. ਅਧਿਕਾਰੀ ਅਨੁਰਾਗ ਵਰਮਾ ਸੂਬੇ ਦੇ ਨਵੇਂ ਮੁੱਖ ਸਕੱਤਰ ਹੋਣਗੇ। ਉਹ ਪਹਿਲੀ ਜੁਲਾਈ, 2023 ਨੂੰ ਸੂਬੇ ਦੇ 42ਵੇਂ ਮੁੱਖ ਸਕੱਤਰ ਵਜੋਂ ਕਾਰਜਭਾਰ ਸੰਭਾਲਣਗੇ। ਵਰਮਾ ਮੌਜੂਦਾ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਥਾਂ ਲੈਣਗੇ ਜੋ 30 ਜੂਨ 2023 ਨੂੰ ਸੇਵਾ ਮੁਕਤ ਹੋ ਰਹੇ ਹਨ।
ਅਨੁਰਾਗ ਵਰਮਾ ਮੌਜੂਦਾ ਸਮੇਂ ਵਧੀਕ ਮੁੱਖ ਸਕੱਤਰ ਗ੍ਰਹਿ, ਉਦਯੋਗ ਤੇ ਕਾਮਰਸ, ਕਾਨੂੰਨੀ ਤੇ ਵਿਧਾਨਕ ਮਾਮਲੇ, ਸੂਚਨਾ ਤਕਨਾਲੋਜੀ ਅਤੇ ਨਿਵੇਸ਼ ਪ੍ਰੋਤਸਾਹਨ ਹਨ। ਨਵੇਂ ਆਦੇਸ਼ਾਂ ਮੁਤਾਬਕ ਸ੍ਰੀ ਵਰਮਾ ਕੋਲ ਮੁੱਖ ਸਕੱਤਰ ਤੋਂ ਇਲਾਵਾ ਪ੍ਰਮੁੱਖ ਸਕੱਤਰ ਪ੍ਰਸੋਨਲ ਤੇ ਵਿਜੀਲੈਂਸ ਦਾ ਵਾਧੂ ਚਾਰਜ ਰਹੇਗਾ।
ਪਟਿਆਲਾ ਦੇ ਰਹਿਣ ਵਾਲੇ ਅਨੁਰਾਗ ਵਰਮਾ
ਪਟਿਆਲਾ ਵਿਖੇ ਅਧਿਆਪਕ ਪਰਿਵਾਰ ਵਿੱਚ ਜਨਮੇ ਅਨੁਰਾਗ ਵਰਮਾ ਦੇ ਪਿਤਾ ਕੈਮਿਸਟਰੀ ਦੇ ਪ੍ਰੋਫੈਸਰ ਅਤੇ ਮਾਤਾ ਅੰਗਰੇਜ਼ੀ ਅਧਿਆਪਕਾ ਰਹੇ ਹਨ। ਉਨ੍ਹਾਂ ਦਾ ਜੱਦੀ ਪਿੰਡ ਪਟਿਆਲਾ ਜ਼ਿਲੇ ਵਿੱਚ ਚਲੈਲਾ ਹੈ। ਥਾਪਰ ਕਾਲਜ ਪਟਿਆਲਾ ਤੋਂ ਇਲੈਕਟ੍ਰਾਨਿਕਸ ਤੇ ਕਮਿਊਨੀਕੇਸ਼ਨ ਦੀ ਇੰਜੀਨਅਰਿੰਗ ਦੀ ਡਿਗਰੀ ਦੇ ਗੋਲਡ ਮੈਡਲਿਸਟ ਵਰਮਾ 1993 ਵਿੱਚ ਭਾਰਤੀ ਪ੍ਰਸ਼ਾਸਿਨਕ ਸੇਵਾਵਾਂ (ਆਈ.ਏ.ਐਸ.) ਦੀ ਪ੍ਰੀਖਿਆ ਵਿੱਚ ਦੇਸ਼ ਭਰ ਵਿੱਚੋਂ ਸੱਤਵੇਂ ਸਥਾਨ ਉਤੇ ਆਏ ਸਨ।
ਕਿਹੜੇ ਵਿਭਾਗਾਂ 'ਚ ਦੇ ਚੁੱਕੇ ਸੇਵਾਵਾਂ
ਫੀਲਡ ਪੋਸਟਿੰਗ ਦੌਰਾਨ ਬਠਿੰਡਾ, ਲੁਧਿਆਣਾ ਤੇ ਜਲੰਧਰ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਵਜੋਂ ਬਿਹਤਰ ਤੇ ਕੁਸ਼ਲ ਭਰਪੂਰ ਸੇਵਾਵਾਂ ਨਿਭਾਉਣ ਉਪਰੰਤ ਵਰਮਾ ਨੇ ਹੈਡਕੁਆਟਰ ਵਿਖੇ ਵੱਖ-ਵੱਖ ਵਿਭਾਗਾਂ ਵਿੱਚ ਲਾਮਿਸਾਲ ਸੇਵਾਵਾਂ ਨਿਭਾਈਆਂ। ਵਿਸ਼ੇਸ਼ ਸਕੱਤਰ ਮਾਲ ਵਜੋਂ ਸੂਬੇ ਵਿੱਚ ਮਾਲ ਰਿਕਾਰਡ ਦੇ ਕੰਪਿਊਟਰੀਕਰਨ ਅਤੇ ਫਰਦ ਕੇਂਦਰਾਂ ਦੀ ਸ਼ੁਰੂਆਤ ਦੀ ਨਿਵੇਕਲੀ ਪਹਿਲ ਕੀਤੀ। ਆਬਕਾਰੀ ਤੇ ਕਰ ਕਮਿਸ਼ਨਰ ਦੇ ਅਹੁਦੇ ਉਤੇ ਰਹਿੰਦਿਆਂ ਆਪਣੀ ਕਾਰਜ ਕੁਸ਼ਲਤਾ ਸਦਕਾ ਮਾਲੀਆ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਲੋਕਾਂ ਲਈ ਕਰ ਭਰਨ ਦੀ ਗੁੰਝਲਦਾਰ ਪ੍ਰਕਿਰਿਆ ਨੂੰ ਸੁਖਾਲਾ ਤੇ ਪਾਰਦਰਸ਼ੀ ਬਣਾਇਆ। ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਰਹਿੰਦਿਆਂ ਜਿੱਥੇ ਮਗਨਰੇਗਾ ਸਕੀਮ ਨੂੰ ਜ਼ਮੀਨੀ ਪੱਧਰ ਉਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਉਥੇ ਸੂਬੇ ਦੇ 1000 ਤੋਂ ਵੱਧ ਪਿੰਡਾਂ ਵਿੱਚ ਖੇਡ ਮੈਦਾਨ ਤੇ ਖੇਡ ਪਾਰਕ ਉਸਾਰ ਕੇ ਸਿਹਤਮੰਦ ਮਾਹੌਲ ਸਿਰਜਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।