ਪੜਚੋਲ ਕਰੋ

ਡਰੱਗ ਫੈਕਟਰੀ ਮਾਮਲੇ 'ਚ ਅਨਵਰ ਮਸਿਹ ਗ੍ਰਿਫਤਾਰ, ਅਦਾਲਤ ਨੇ ਦੋ ਦਿਨਾਂ ਦੀ ਪੁਲਿਸ ਰਿਮਾਂਡ ਤੇ ਭੇਜਿਆ

ਅੰਮ੍ਰਿਤਸਰ ਦੇ ਸੁਲਤਾਨਵਿੰਡ ਖੇਤਰ ਦੇ ਵਿੱਚੋਂ ਇੱਕ ਘਰ ਦੇ ਵਿੱਚੋਂ ਮਿਲੀ ਹੈਰੋਇਨ ਦੇ ਮਾਮਲੇ ਵਿੱਚ ਐਸਟੀਐਫ ਨੇ ਅੱਜ ਐਸਐਸ ਬੋਰਡ ਦੇ ਮੈਂਬਰ ਰਹੇ ਸਾਬਕਾ ਅਕਾਲੀ ਨੇਤਾ ਅਨਵਰ ਮਸੀਹ ਨੂੰ ਗ੍ਰਿਫਤਾਰ ਕਰ ਲ਼ਿਆ ਹੈ।

ਅੰਮ੍ਰਿਤਸਰ : ਅੰਮ੍ਰਿਤਸਰ ਦੇ ਸੁਲਤਾਨਵਿੰਡ ਖੇਤਰ ਦੇ ਵਿੱਚੋਂ ਇੱਕ ਘਰ ਦੇ ਵਿੱਚੋਂ ਮਿਲੀ ਹੈਰੋਇਨ ਦੇ ਮਾਮਲੇ ਵਿੱਚ ਐਸਟੀਐਫ ਨੇ ਅੱਜ ਐਸਐਸ ਬੋਰਡ ਦੇ ਮੈਂਬਰ ਰਹੇ ਸਾਬਕਾ ਅਕਾਲੀ ਨੇਤਾ ਅਨਵਰ ਮਸੀਹ ਨੂੰ ਗ੍ਰਿਫਤਾਰ ਕਰ ਲ਼ਿਆ ਹੈ। ਐਸਟੀਐਫ ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ ਨੇ ਖੁਲਾਸਾ ਕੀਤਾ ਕਿ ਮਸੀਹ, ਜਿਸ ਦੇ ਖ਼ਿਲਾਫ਼ ਐਨਡੀਪੀਐਸ ਐਕਟ ਦੀ ਧਾਰਾ 25 (ਉਸ ਜਗ੍ਹਾ ਦਾ ਮਾਲਕ ਜਿੱਥੇ ਨਸ਼ਿਆਂ ਦਾ ਕਾਰੋਬਾਰ ਚੱਲ ਰਿਹਾ ਹੈ) ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ। ਉਸ ਨੂੰ ਅੱਜ ਗ੍ਰਿਫਤਾਰ ਕਰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਦੋ ਦਿਨਾਂ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਅਨਵਰ ਮਸੀਹ ਉਸੇ ਹੀ ਕੋਠੀ ਦੇ ਮਾਲਕ ਸਨ। ਜਿਸ ਕੋਠੀ ਦੇ ਵਿੱਚੋਂ ਐਸਟੀਐਫ ਨੂੰ ਡਰੱਗ ਫੈਕਟਰੀ ਮਿਲੀ ਸੀ। ਅਨਵਰ ਮਸੀਹ ਦੀ ਗ੍ਰਿਫਤਾਰੀ ਦੀ ਪੁਸ਼ਟੀ ਐਸਟੀਐਫ ਅੰਮ੍ਰਿਤਸਰ ਦੇ ਏਆਈਜੀ ਰਛਪਾਲ ਸਿੰਘ ਨੇ ਕਰਦਿਆਂ ਦੱਸਿਆ ਕਿ ਅਨਵਰ ਮਸੀਹ ਨੂੰ ਅੱਜ ਦੇਰ ਸ਼ਾਮ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਅਨਵਰ ਮਸੀਹ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਐਸਟੀਐਫ ਨੇ ਅਨਵਰ ਮਸੀਹ ਨੂੰ ਅਚਾਨਕ ਪੁੱਛ ਗਿੱਛ ਲਈ ਬੁਲਾਇਆ ਸੀ। ਜਿਸ ਤੋਂ ਬਾਅਦ ਐੱਸਟੀਐੱਫ ਨੇ ਉਸਨੂੰ ਗ੍ਰਿਫਤਾਰ ਕਰ ਲਿਆ। ਇਸ ਤੋਂ ਪਹਿਲਾਂ ਪਿਛਲੇ ਹਫਤੇ ਜਦੋਂ ਅਨਵਰ ਮਸੀਹ ਐਸਟੀਐਫ ਦੇ ਦਫ਼ਤਰ ਪਹੁੰਚੇ ਸਨ ਤਾਂ ਉਸ ਵੇਲੇ ਉਹ ਆਪਣੇ ਨਾਲ ਸਮਰਥਕ ਅਤੇ ਮੀਡੀਆ ਕਰਮੀਆਂ ਨੂੰ ਨਾਲ ਲੈ ਕੇ ਆਏ ਸਨ। ਜਿਸ ਕਾਰਨ ਐੱਸਟੀਐੱਫ ਨੇ ਉਨ੍ਹਾਂ ਨੂੰ ਪੁੱਛ ਗਿੱਛ ਕਰਕੇ ਵਾਪਸ ਭੇਜ ਦਿੱਤਾ ਸੀ। ਪਰ ਅੱਜ ਐੱਸਟੀਐੱਫ ਨੇ ਮਾਮੂਲੀ ਜਾਂਚ ਕਰਨ ਦੇ ਬਹਾਨੇ ਨਾਲ ਅਨਵਰ ਮਸੀਹ ਨੂੰ ਬੁਲਾਇਆ ਅਤੇ ਗ੍ਰਿਫਤਾਰ ਕਰ ਲਿਆ। ਇਸ ਤੋਂ ਬਾਅਦ ਬਿਨਾਂ ਦੇਰੀ ਕੀਤੇ ਉਨ੍ਹਾਂ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਦੇਰ ਸ਼ਾਮ ਪੇਸ਼ ਕੀਤਾ ਗਿਆ। ਪਿਛਲੀ ਅਕਾਲੀ-ਭਾਜਪਾ ਸ਼ਾਸਨਕਾਲ ਦੌਰਾਨ ਮਸੀਹ ਨੂੰ ਐਸਐਸਬੀ ਮੈਂਬਰ ਨਿਯੁਕਤ ਕੀਤਾ ਗਿਆ ਸੀ। ਉਹ ਅਕਾਲੀ ਦਲ ਦਾ ਇੱਕ ਸਰਗਰਮ ਮੈਂਬਰ ਵੀ ਰਿਹਾ ਸੀ ਅਤੇ ਕਿਹਾ ਜਾਂਦਾ ਹੈ ਕਿ ਉਸਦੀ ਨਜ਼ਦੀਕੀ ਪਾਰਟੀ ਦੇ ਕਈ ਵੱਡੇ ਲੀਡਰਾਂ ਨਾਲ ਸੀ। ਅਨਵਰ ਮਸੀਹ ਦੀ ਸੁਲਤਾਨਵਿੰਡ ਦੇ ਵਿੱਚ ਇੱਕ ਕੋਠੀ ਸੀ। ਜਿੱਥੇ ਉਨ੍ਹਾਂ ਨੇ ਇਹ ਕੋਠੀ ਸੁਖਵਿੰਦਰ ਸਿੰਘ ਨਾਮ ਦੇ ਇੱਕ ਜਿੰਮ ਕੋਚ ਨੂੰ ਦਿੱਤੀ ਸੀ। ਜਿੱਥੇ ਪਿਛਲੇ ਕਈ ਦਿਨਾਂ ਤੋਂ ਡਰੱਗ ਫੈਕਟਰੀ ਚੱਲ ਰਹੀ ਸੀ। ਐਸਟੀਐਫ ਨੇ ਗੁਪਤ ਸੂਚਨਾ ਦੇ ਆਧਾਰ ਤੇ ਜਗ੍ਹਾ ਤੇ ਛਾਪੇਮਾਰੀ ਕੀਤੀ ਤੇ ਇੱਥੋਂ ਇੱਕ 194 ਕਿੱਲੋ ਹੈਰੋਇਨ ਅਤੇ ਹੋਰ ਕੈਮੀਕਲ ਪਦਾਰਥ ਬਰਾਮਦ ਕੀਤੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਤਹੀ ਪ੍ਰਕਾਸ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥Sukhbir Badal| ਮੁੜ ਸਿਆਸਤ 'ਚ ਸਰਗਰਮ ਹੋਏ ਸੁਖਬੀਰ ਬਾਦਲ, Amritpal Singh ਦੀ ਪਾਰਟੀ ਬਾਰੇ ਦਿੱਤਾ ਵੱਡਾ ਬਿਆਨਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget