ਪੜਚੋਲ ਕਰੋ

'ਆਪ' ਨੇ ਸੂਬੇ ਭਰ 'ਚ ਫੂਕੇ ਕੈਪਟਨ ਦੇ ਪੁੱਤਲੇ, ਕਿਹਾ ਮਾਰੂ ਬਿਜਲੀ ਸਮਝੌਤਿਆਂ ਨਾਲ ਲੋਕਾਂ ਅਤੇ ਸਰਕਾਰੀ ਖ਼ਜ਼ਾਨੇ ਦੀ ਹੋ ਰਹੀ ਲੁੱਟ

-ਮਾਰੂ ਸਮਝੌਤਿਆਂ ਨਾਲ ਲੋਕਾਂ ਅਤੇ ਸਰਕਾਰੀ ਖ਼ਜ਼ਾਨੇ ਦੀ ਹੋ ਰਹੀ ਹੈ ਲੁੱਟ : ਹਰਪਾਲ ਸਿੰਘ ਚੀਮਾ-ਮਿਲੀਭੁਗਤ ਕਾਰਨ ਕੈਪਟਨ ਨੇ ਮਾਰੂ ਸਮਝੌਤਿਆਂ ਸੰਬੰਧੀ ਬਾਦਲਾਂ ਖਿਲਾਫ਼ ਨਹੀਂ ਕੀਤੀ ਕਾਰਵਾਈ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪ੍ਰਾਈਵੇਟ ਬਿਜਲੀ ਸਮਝੌਤਿਆਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਲੇ ਫੂਕੇ। 

ਅੱਜ (ਮੰਗਲਵਾਰ) ਪਟਿਆਲਾ, ਜਲੰਧਰ ਲੁਧਿਆਣਾ, ਮੁਹਾਲੀ, ਅੰਮ੍ਰਿਤਸਰ, ਰੋਪੜ ਅਤੇ ਗੁਰਦਾਸਪੁਰ ਸਮੇਤ ਸੂਬਾ ਭਰ ’ਚ ‘ਆਪ’ ਆਗੂਆਂ ਅਤੇ ਵਰਕਰਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਾਂ ਅੱਗੇ ਧਰਨੇ ਲਾ ਕੇ ਕੈਪਟਨ ਅਮਰਿੰਦਰ ਸਿੰਘ ’ਤੇ ਬਿਜਲੀ ਸਮਝੌਤੇ ਰੱਦ ਕਰਨ ਦੇ ਵਾਅਦੇ ਤੋਂ ਮੁੱਕਰਨ ਦੇ ਦੋਸ਼ ਲਾਏ ਅਤੇ ਉਨ੍ਹਾਂ ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕੀਤੀ। 

ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੱਤਾਧਾਰੀ ਕਾਂਗਰਸ ਨਿੱਜੀ ਬਿਜਲੀ ਕੰਪਨੀਆਂ ਦੇ ਨਾਲ ਬਾਦਲਾਂ ਵੱਲੋਂ ਕੀਤੇ ਪੰਜਾਬ ਮਾਰੂ ਬਿਜਲੀ ਸਮਝੌਤੇ ਰੱਦ ਕਰਨ ਤੋਂ ਭੱਜ ਗਈ ਹੈ, ਪਰ ਕਾਂਗਰਸੀ ਝੂਠੀ ਬਿਆਨਬਾਜੀ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। 

ਚੀਮਾ ਨੇ ਕਿਹਾ, ‘‘2017 ਦੀਆਂ ਚੋਣਾ ਵੇਲੇ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁੱਟਕਾ ਸਾਹਿਬ ਦੀ ਸਹੁੰ ਖਾ ਕੇ ਪੰਜਾਬ ਵਾਸੀਆ ਨਾਲ ਅਨੇਕਾਂ ਵਾਅਦੇ ਕੀਤੇ ਸਨ। ਜਿਨਾਂ ਵਿੱਚ ਮਾਰੂ ਬਿਜਲੀ ਸਮਝੌਤੇ ਰੱਦ ਕਰਨਾ ਵੀ ਸ਼ਾਮਲ ਸੀ, ਪਰ ਸੱਤਾ ਪਾ ਕੇ ਕੈਪਟਨ ਅਮਰਿੰਦਰ ਸਿੰਘ ਆਪਣੇ ਵਾਅਦੇ ਤੋਂ ਮੁਕਰ ਗਏ ਹਨ ਅਤੇ ਉਨ੍ਹਾਂ ਪੰਜਾਬ ਵਾਸੀਆਂ ਨਾਲ ਧੋਖ਼ਾ ਕੀਤਾ ਹੈ। ’’

ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ "ਕੈਪਟਨ ਨੇ ਚੋਣ ਰੈਲੀਆਂ ਅਤੇ ਪੰਜਾਬ ਵਿਧਾਨ ਸਭਾ ’ਚ ਮਾਰੂ ਬਿਜਲੀ ਸਮਝੌਤਿਆਂ ਬਾਰੇ ਵਾਈਟ ਪੇਪਰ ਪੇਸ਼ ਕਰਨ ਦਾ ਵਾਅਦਾ ਵੀ ਕੀਤਾ ਸੀ, ਪਰ ਬਾਦਲਾਂ ਅਤੇ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਮਿਲੀਭੁਗਤ ਕਾਰਨ ਕੈਪਟਨ ਨੇ ਵਾਈਟ ਪੇਪਰ ਪੇਸ਼ ਕਰਨ ਤੋਂ ਵੀ ਪਾਸਾ ਵੱਟ ਲਿਆ ਅਤੇ ਬਿਜਲੀ ਮਾਫ਼ੀਆ ਦਾ ਸਮਰਥਨ ਕਰ ਦਿੱਤਾ ਹੈ। ਇਸੇ ਮਿਲੀਭੁਗਤ ਕਾਰਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਨੂੰ ਲੁੱਟਣ ਅਤੇ ਕੁੱਟਣ ਵਾਲੇ ਬਾਦਲਾਂ ਅਤੇ ਮਜੀਠੀਆ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਚੀਮਾ ਨੇ ਦੋਸ਼ ਲਾਇਆ, ‘‘ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੰਜਾਬ ਦੇ ਹਿੱਤਾਂ ਨੂੰ ਨਿੱਜੀ ਬਿਜਲੀ ਕੰਪਨੀਆਂ ਕੋਲ ਉਸੇ ਤਰ੍ਹਾਂ ਵੇਚ ਦਿੱਤਾ, ਜਿਵੇਂ ਅਕਾਲੀ-ਭਾਜਪਾ ਸਰਕਾਰ ਨੇ ਵੇਚ ਕੇ ਮੋਟੀ ਦਲਾਲੀ ਪ੍ਰਾਪਤ ਕੀਤੀ ਸੀ।’’ 

ਉਨ੍ਹਾਂ ਸਵਾਲ ਕੀਤਾ ਕਿ ਬਾਦਲਾਂ ਦੇ ਰਾਜ ਤੋਂ ਲੈ ਕੇ ਕਾਂਗਰਸ ਦੇ ਸਾਢੇ ਚਾਰ ਸਾਲਾਂ ਦੇ ਰਾਜ ਤੱਕ ਪੰਜਾਬ ਦੇ ਲੋਕਾਂ ਅਤੇ ਸਰਕਾਰੀ ਖ਼ਜ਼ਾਨੇ ਨੂੰ ਲੁੱਟਣ ਵਾਲੀਆਂ ਕੰਪਨੀਆਂ ਤੋਂ ਹਿਸਾਬ ਕੌਣ ਲਏਗਾ?

ਚੀਮਾ ਨੇ ਕਿਹਾ ਕਿ ਜੇ ਸੱਤਾਧਾਰੀ ਕਾਂਗਰਸ ਪੰਜਾਬ ਦੀ ਹਿਤੈਸ਼ੀ ਹੁੰਦੀ ਤਾਂ ‘ਆਪ’ ਵੱਲੋਂ ਮਾਰੂ ਬਿਜਲੀ ਸਮਝੌਤੇ ਰੱਦ ਕਰਨ ਲਈ ਵਿਧਾਨ ਸਭਾ ’ਚ ਪੇਸ਼ ਕੀਤੇ ਪ੍ਰਾਈਵੇਟ ਮੈਂਬਰ ਬਿਲ ਨੂੰ ਸਵੀਕਾਰ ਕਰਦੀ ਅਤੇ ਉਸ ’ਤੇ ਚਰਚਾ ਕਰਾਉਂਦੀ। ਉਨ੍ਹਾਂ ਵਿਸ਼ਵਾਸ਼ ਦਵਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਪਹਿਲੇ ਹੀ ਮਹੀਨੇ ’ਚ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਕੀਤੇ ਮਾਰੂ ਸਮਝੌਤੇ ਰੱਦ ਕੀਤੇ ਜਾਣਗੇ ਅਤੇ ਨਿੱਜੀ ਬਿਜਲੀ ਮਾਫ਼ੀਆ ਨੂੰ ਦਿੱਲੀ ਦੀ ਅਰਵਿੰਦ ਕੇਜਰਵਾਲ ਸਰਕਾਰ ਦੀ ਤਰ੍ਹਾਂ ਨੱਥ ਪਾਈ ਜਾਵੇਗੀ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਣ! ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ, ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ ਤੋਂ ਕੀਤਾ ਕਿਨਾਰਾ
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਣ! ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ, ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ ਤੋਂ ਕੀਤਾ ਕਿਨਾਰਾ
ਪੋਂਗ ਡੈਮ ਦਾ ਵਾਟਰ ਲੈਵਲ 1357 ਫੁੱਟ ਤੋਂ ਪਾਰ, BBMB ਨੇ 5 ਫਲੱਡ ਗੇਟ ਖੋਲ੍ਹੇ; ਲੋਕਾਂ 'ਚ ਵਧਿਆ ਡਰ
ਪੋਂਗ ਡੈਮ ਦਾ ਵਾਟਰ ਲੈਵਲ 1357 ਫੁੱਟ ਤੋਂ ਪਾਰ, BBMB ਨੇ 5 ਫਲੱਡ ਗੇਟ ਖੋਲ੍ਹੇ; ਲੋਕਾਂ 'ਚ ਵਧਿਆ ਡਰ
Punjab News: ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ‘ਆਪ’ ਨੂੰ ਮਿਲਿਆ ਵੱਡਾ ਬਲ, ਕਈ ਸੀਨੀਅਰ ਆਗੂ ਸਾਥੀਆਂ ਸਣੇ ਪਾਰਟੀ ਦਾ ਬਣੇ ਹਿੱਸਾ...
ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ‘ਆਪ’ ਨੂੰ ਮਿਲਿਆ ਵੱਡਾ ਬਲ, ਕਈ ਸੀਨੀਅਰ ਆਗੂ ਸਾਥੀਆਂ ਸਣੇ ਪਾਰਟੀ ਦਾ ਬਣੇ ਹਿੱਸਾ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Embed widget