ਰੌਬਟ ਦੀ ਰਿਪੋਰਟ




ਚੰਡੀਗੜ੍ਹ: ਪੰਜਾਬ ਦੇ ਫਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ ਦੀ ਰੈਲੀ ਰੱਦ ਹੋ ਗਈ। ਪੀਐਮ ਮੋਦੀ ਹੁਸੈਨੀਵਾਲ ਤੋਂ ਹੀ ਦਿੱਲੀ ਪਰਤੇ ਹਨ।ਦਰਅਸਲ, ਪ੍ਰਦਰਸ਼ਨ ਕਾਰੀਆਂ ਨੇ ਰਸਤੇ 'ਚ ਹੀ ਪ੍ਰਧਾਨ ਮੰਤਰੀ ਦਾ ਕਾਫਲਾ ਰੋਕ ਦਿੱਤਾ ਜਿਸ ਕਾਰਨ ਪ੍ਰਧਾਨ ਮੰਤਰੀ ਨੂੰ 15-20 ਮਿੰਟਾਂ ਲਈ ਇੱਕ ਫਲਾਈ ਓਵਰ 'ਤੇ ਇੰਤਜ਼ਾਰ ਕਰਨਾ ਪਿਆ।

ਇਸ ਮਗਰੋਂ ਪ੍ਰਧਾਨ ਮੰਤਰੀ ਬਠਿੰਡਾ ਰਾਹੀਂ ਦਿੱਲੀ ਵਾਪਸ ਪਰਤ ਗਏ। ਇਸ ਦੌਰਾਨ ਬਠਿੰਡਾ ਏਅਰਪੋਰਟ 'ਤੇ ਅਧਿਕਾਰੀਆਂ ਨੇ ANI ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਵਾਪਸੀ ਵੇਲੇ ਇਹ ਕਹਿ ਕਿ ਗਏ "ਆਪਣੇ ਮੁੱਖ ਮੰਤਰੀ ਦਾ ਧੰਨਵਾਦ ਕਰਨਾ, ਕਿ ਮੈਂ ਬਠਿੰਡਾ ਏਅਰਪੋਰਟ ਤੱਕ ਜ਼ਿੰਦਾ ਪਹੁੰਚ ਗਿਆ।"

 







 

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਪੂਰੇ ਮਾਮਲੇ 'ਤੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ। ਉਧਰ ਪੰਜਾਬ ਭਾਜਪਾ ਦੇ ਲੀਡਰ ਵੀ ਇਸ ਘਟਨਾ ਮਗਰੋਂ ਪੰਜਾਬ ਸਰਕਾਰ 'ਤੇ ਹਮਲਾਵਾਰ ਹੋ ਗਏ ਹਨ।


ਤਰੁਣ ਚੁੱਘ ਨੇ ਟਵੀਟ ਕਰ ਕਿਹਾ, "ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਢਿੱਲ ਦੇਣ ਦੀ ਸਾਜ਼ਿਸ਼ ਵਿੱਚ ਕੌਣ ਸ਼ਾਮਲ ਹੈ? ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਇਲਾਕੇ ਵਿੱਚ ਇੰਨੀ ਵੱਡੀ ਸੁਰੱਖਿਆ ਕੁਤਾਹੀ 'ਚ "ਇਮਰਾਨ ਖਾਨ ਦੇ ਯਾਰ" ਦੀ ਪੰਜਾਬ ਸਰਕਾਰ ਵਿੱਚੋਂ ਕੌਣ-ਕੌਣ ਇਸ ਸਾਜ਼ਿਸ਼ ਵਿੱਚ ਸ਼ਾਮਲ ਹੈ? ਕਿਸ ਦੇ ਇਸ਼ਾਰੇ 'ਤੇ ਸੁਰੱਖਿਆ ਵਿਚ ਢਿੱਲ ਮੱਠ ਹੋਈ ਹੈ?"








 


 

ਗ੍ਰਹਿ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫਲੇ ਨੇ ਪੰਜਾਬ ਫੇਰੀ ਦੌਰਾਨ ਸੁਰੱਖਿਆ ਦੀ ਗੰਭੀਰ ਉਲੰਘਣਾ ਤੋਂ ਬਾਅਦ ਵਾਪਸ ਪਰਤਣ ਦਾ ਫੈਸਲਾ ਕੀਤਾ। ਬਿਆਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਇਸ ਕੁਤਾਹੀ ਲਈ ਜਵਾਬਦੇਹੀ ਤੈਅ ਕਰਨ ਅਤੇ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਪ੍ਰਧਾਨ ਮੰਤਰੀ ਬਠਿੰਡਾ ਤੋਂ ਹੁਸੈਨੀਵਾਲਾ ਸਥਿਤ ਰਾਸ਼ਟਰੀ ਸ਼ਹੀਦ ਸਮਾਰਕ 'ਤੇ ਜਾ ਰਹੇ ਸਨ, ਜਦੋਂ ਇਹ ਘਟਨਾ ਵਾਪਰੀ।


ਸੂਤਰਾਂ ਅਨੁਸਾਰ ਪੰਜਾਬ ਵਿੱਚ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਢਿੱਲ ਸਿਰਫ਼ ਸਥਾਨਕ ਪੁਲੀਸ ਦੀ ਹੀ ਨਹੀਂ ਸਗੋਂ ਕੇਂਦਰੀ ਖ਼ੁਫ਼ੀਆ ਏਜੰਸੀਆਂ ਅਤੇ ਸੁਰੱਖਿਆ ਏਜੰਸੀਆਂ ਦੀ ਵੀ ਹੈ। ਪ੍ਰਧਾਨ ਮੰਤਰੀ ਕਿਸ ਪਾਸੇ ਜਾਣਗੇ, ਉੱਥੇ ਕੀ ਹੋਵੇਗਾ ਸੁਰੱਖਿਆ ਪ੍ਰਬੰਧ? ਇਸ ਸਬੰਧ ਵਿਚ ਸੁਰੱਖਿਆ ਨੂੰ ਲੈ ਕੇ ਕੇਂਦਰੀ ਸੁਰੱਖਿਆ ਏਜੰਸੀਆਂ ਅਤੇ ਸਥਾਨਕ ਪ੍ਰਸ਼ਾਸਨ ਦਾ ਸਮੂਹਿਕ ਫੈਸਲਾ ਹੈ। ਕੀ ਕੇਂਦਰੀ ਸੁਰੱਖਿਆ ਏਜੰਸੀਆਂ ਨੂੰ ਇਸ ਪ੍ਰਦਰਸ਼ਨ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ? ਕੇਂਦਰੀ ਗ੍ਰਹਿ ਮੰਤਰਾਲਾ ਇਸ ਸਬੰਧੀ ਉੱਚ ਪੱਧਰੀ ਜਾਂਚ ਕਰਵਾ ਸਕਦਾ ਹੈ।