ਪੜਚੋਲ ਕਰੋ

ਬਾਦਲਾਂ ਦੀਆਂ ਏਸੀ ਬੱਸਾਂ ਨੂੰ ਕੈਪਟਨ ਦਾ 'ਗੇਅਰ', 'ਆਪ' ਨੇ ਪਾਇਆ ਘੇਰਾ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਬਾਦਲ ਪਰਿਵਾਰ ਤੇ ਪੰਜਾਬ ਦੀ ਕੈਪਟਨ ਸਰਕਾਰ ਉੱਤੇ ਸੂਬੇ ਦੇ ਲੋਕਾਂ ਦੀ ਸ਼ਰ੍ਹੇਆਮ ਲੁੱਟ ਕਰਨ ਦੇ ਇਲਜ਼ਾਮ ਲਾਏ ਹਨ। ਦਿੱਲੀ ਦੇ ਏਅਰਪੋਰਟ ਤੱਕ ਏਸੀ ਬੱਸਾਂ ਦੇ ਮਾਮਲੇ ਸਬੰਧੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਕੈਪਟਨ ਸਰਕਾਰ ਦੀ ਸ਼ਹਿ 'ਤੇ ਕਈ ਆਪਰੇਟਰ ਤੇ ਬਾਦਲ ਪਰਿਵਾਰ ਦੀਆਂ ਬੱਸਾਂ ਦਿੱਲੀ ਦੇ ਗੇੜੇ ਲਾ ਰਹੀਆਂ ਹਨ। ਅਰੋੜਾ ਨੇ ਸਪੀਕਰ ਰਾਹੀਂ ਮੁੱਖ ਮੰਤਰੀ ਨੂੰ ਅੰਮ੍ਰਿਤਸਰ ਤੋਂ ਅੰਬਾਲੇ ਤਕ ਪੰਜਾਬ ਅੰਦਰ 300 ਕਿਲੋਮੀਟਰ ਤਕ ਬਾਦਲਾਂ ਦੀਆਂ ਗੈਰ-ਕਾਨੂੰਨੀ ਬੱਸਾਂ ਨੂੰ ਨਕੇਲ ਪਾਉਣ ਲਈ ਕਿਹਾ। ਅੱਜ ਬਜਟ ਸੈਸ਼ਨ ਦੌਰਾਨ ਅਰੋੜਾ ਨੇ ਦਸਤਾਵੇਜ਼ਾਂ ਦੇ ਆਧਾਰ 'ਤੇ ਦੱਸਿਆ ਕਿ ਬਾਦਲ ਪਰਿਵਾਰ ਵੱਲੋਂ ਕਾਨਟਰੈਕਟ ਕੈਰੇਜ਼ ਪਰਮਿਟ ਅਧੀਨ ਪੰਜਾਬ ਦੇ ਅੰਮ੍ਰਿਤਸਰ, ਜ਼ੀਰਕਪੁਰ, ਮੁਹਾਲੀ ਤੇ ਹੋਰ ਸ਼ਹਿਰਾਂ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਤਕ ਬੱਸਾਂ ਚਲਾਈਆਂ ਜਾ ਰਹੀਆਂ ਹਨ ਜੋ ਗੈਰ ਕਾਨੂੰਨੀ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਸਾਂ ਵਿੱਚ ਪ੍ਰਤੀ ਸਵਾਰੀ 3 ਹਜ਼ਾਰ ਰੁਪਏ ਤਕ ਦੇ ਕਿਰਾਏ ਵਸੂਲੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਰਕਾਰ ਪੰਜਾਬ ਸਰਕਾਰ ਦੀਆਂ ਬੱਸਾਂ ਨੂੰ ਏਅਰਪੋਰਟ ਤੱਕ ਨਹੀਂ ਚੱਲਣ ਦਿੰਦੀ। ਅਰੋੜਾ ਨੇ ਕਿਹਾ ਕਿ ਜੇ ਕੈਪਟਨ ਸਰਕਾਰ ਬਾਦਲਾਂ ਦੀ ਥਾਂ ਪੰਜਾਬ ਦੇ ਲੋਕਾਂ ਦੀ ਹਿਤੈਸ਼ੀ ਹੋਵੇ ਤਾਂ ਇੰਡੋ-ਕੈਨੇਡੀਅਨ ਸਮੇਤ ਸਾਰੀਆਂ ਪ੍ਰਾਈਵੇਟ ਬੱਸਾਂ ਨੂੰ ਬੰਦ ਕਰ ਸਕਦੀ ਹੈ, ਕਿਉਂਕਿ ਕਾਨਟਰੈਕਟ ਕੈਰਜ ਪਰਮਿਟ ਦੇ ਅਧੀਨ ਇਹ ਨਾ ਤਾਂ ਇੱਕ-ਇੱਕ ਸਵਾਰੀ ਦੀ ਟਿਕਟ ਕੱਟ ਸਕਦੇ ਹਨ ਤੇ ਨਾ ਰਾਹ ਵਿੱਚੋਂ ਸਵਾਰੀ ਚੁੱਕ ਸਕਦੇ ਹਨ। ਇਸ ਤੋਂ ਇਲਾਵਾ ਇਹ ਦਿੱਲੀ ਏਅਰਪੋਰਟ ਤੋਂ ਪਹਿਲਾਂ ਰਾਹ ਵਿੱਚ ਵੀ ਕੋਈ ਸਵਾਰੀ ਨਹੀਂ ਉਤਾਰ ਸਕਦੇ। ਨਿਯਮਾਂ ਮੁਤਾਬਕ ਹਰੇਕ ਸਵਾਰੀ ਦੇ ਨਾਂ ਦੀ ਸੂਚੀ ਡਰਾਈਵਰ ਕੋਲ ਲਾਜ਼ਮੀ ਹੁੰਦੀ ਹੈ। ਇਸ ਲਈ ਜੇ ਸਰਕਾਰ ਚਾਹੇ ਤਾਂ ਇਹ ਸੂਚੀ ਤੋਂ ਕਾਰਵਾਈ ਕਰ ਸਕਦੀ ਹੈ ਕਿਉਂਕਿ ਇਹ ਬੱਸਾਂ ਵਾਲੇ ਨਾ ਸਿਰਫ਼ ਜਗ੍ਹਾ-ਜਗ੍ਹਾ ਤੋਂ ਅਲੱਗ-ਅਲੱਗ ਸਵਾਰੀਆਂ ਇੱਕ ਪਾਸੇ ਲਈ ਚੁੱਕਦੇ ਹਨ, ਸਗੋਂ ਇੱਕ-ਇੱਕ ਸਵਾਰੀ ਦੀ ਦੇਸ਼-ਵਿਦੇਸ਼ ਤੋਂ ਆਨਲਾਨ ਬੁਕਿੰਗ ਕਰਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਬੱਸਾਂ ਮੋਟਰ ਵਹੀਕਲ ਐਕਟ 72 ਅਧੀਨ ਸਟੇਜ ਕੈਰੀਅਰ ਪਰਮਿਟ 'ਤੇ ਦਿੱਲੀ ਦੇ ਅੰਤਰਰਾਸ਼ਟਰੀ ਬੱਸ ਅੱਡੇ ਤਕ ਹੀ ਜਾ ਸਕਦੀਆਂ ਹਨ। ਜੇ ਲੋਕਾਂ ਦੇ ਹਿਤਾਂ ਲਈ ਪੰਜਾਬ ਸਰਕਾਰ ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਦਿੱਲੀ ਏਅਰਪੋਰਟ ਨੇੜੇ ਅੰਤਰਰਾਜੀ ਬੱਸ ਅੱਡਾ ਸਥਾਪਿਤ ਕਰਨ ਬਾਰੇ ਹੀ ਲਿਖ ਕੇ ਭੇਜ ਦੇਵੇ ਕਿ ਜਾਵੇ ਤਾਂ ਦਿੱਲੀ ਸਰਕਾਰ ਦੇਰ ਨਹੀਂ ਕਰੇਗੀ, ਪਰ ਪੰਜਾਬ ਸਰਕਾਰ ਅਜਿਹਾ ਕਰਨ ਲਈ ਵੀ ਤਿਆਰ ਨਹੀਂ ਕਿਉਂਕਿ ਇਸ ਨਾਲ ਬਾਦਲਾਂ ਦੀਆਂ ਬੱਸਾਂ ਦਾ ਧੰਦਾ ਬੰਦ ਹੋ ਜਾਏਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget