ਪੜਚੋਲ ਕਰੋ

ਸਿੱਖਿਆ ਤੇ ਪੋਸਟ ਮੈਟਰਿਕ ਸਕਾਲਰਸ਼ਿਪ ਸਬੰਧੀ ‘ਆਪ’ ਨੇ ਘੇਰੀ ਕਾਂਗਰਸ ਸਰਕਾਰ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿਸੀਪਲ ਬੁੱਧ ਰਾਮ ਅਤੇ ਬਠਿੰਡਾ (ਦਿਹਾਤੀ) ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਸੂਬਾ ਸਰਕਾਰ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਲਗਭਗ 35 ਸਾਲਾਂ ਤੋਂ ਕਾਂਗਰਸ ਤੇ ਅਕਾਲੀ-ਭਾਜਪਾ ਸਰਕਾਰਾਂ ਨੇ ਸੋਚੀ ਸਮਝੀ ਸਾਜ਼ਿਸ਼ ਤਹਿਤ ਦਲਿਤਾਂ, ਗ਼ਰੀਬਾਂ ਅਤੇ ਆਮ ਘਰਾਂ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਤੋਂ ਪੂਰੀ ਤਰਾਂ ਵਾਂਝਾ ਕਰ ਦਿੱਤਾ ਹੈ। ਉਨ੍ਹਾਂ ਸਰਕਾਰੀ ਸਹਾਇਤਾ ਪ੍ਰਾਪਤ ਏਡਿਡ ਅਤੇ ਅਣਏਡਿਡ ਕਾਲਜਾਂ ਦੇ ਹੱਕ ’ਚ ਪੰਜਾਬ ਸਰਕਾਰ ਨੂੰ ਘੇਰਦਿਆਂ ਆਵਾਜ਼ ਬੁਲੰਦ ਕੀਤੀ ਹੈ। ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਪ੍ਰਾਇਮਰੀ ਸਕੂਲ ਤੋਂ ਲੈ ਕੇ ਯੂਨੀਵਰਸਿਟੀਆਂ ਤਕ ਸਿੱਖਿਆ ਦਾ ਪੂਰੀ ਤਰ੍ਹਾਂ ਵਪਾਰੀਕਰਨ ਹੋ ਚੁੱਕਾ ਹੈ। ਗ਼ਰੀਬ ਤੇ ਆਮ ਪਰਿਵਾਰਾਂ ਦੇ ਬੱਚੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ-ਕਾਲਜਾਂ ’ਤੇ ਨਿਰਭਰ ਸਨ ਪਰ ਸਰਕਾਰ ਨੇ ਇਨਾਂ ਸੰਸਥਾਵਾਂ ਨੂੰ ਸਾਜਿਸ਼ ਦੇ ਤਹਿਤ ਵਿੱਤੀ ਤੌਰ ’ਤੇ ਕਮਜ਼ੋਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਭ ਜਾਣ-ਬੁੱਝ ਕੇ ਕੀਤਾ ਜਾ ਰਿਹਾ ਹੈ ਤਾਂ ਕਿ ਦਲਿਤ, ਗ਼ਰੀਬ ਅਤੇ ਆਮ ਘਰਾਂ ਦੇ ਬੱਚੇ ਪੜ੍ਹ-ਲਿਖ ਕੇ ਆਪਣੇ ਹੱਕਾਂ ਲਈ ਆਵਾਜ਼ ਨਾ ਉਠਾ ਸਕਣ। ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਐਸਸੀ/ਐਸਟੀ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਸਰਕਾਰੀ, ਏਡਿਡ ਅਤੇ ਅਣਏਡਿਡ ਕਾਲਜਾਂ ਨੂੰ ਮਿਲਣ ਵਾਲੀ ਰਕਮ ਦਾ ਅਰਬਾਂ ਰੁਪਏ ਦਾ ਬਕਾਇਆ ਨਹੀਂ ਦਿੱਤਾ ਜਾ ਰਿਹਾ। ਕੇਂਦਰ ਅਤੇ ਪੰਜਾਬ ਸਰਕਾਰ ਵੱਲ ਇਕੱਲੇ ਅਣਏਡਿਡ ਕਾਲਜਾਂ ਦੀ ਹੀ ਕਰੀਬ 1700 ਕਰੋੜ ਰੁਪਏ ਦੀ ਰਕਮ ਵਿੱਤੀ ਸਾਲ 2016-17, 2017-18 ਅਤੇ 2018-19 ਦੀ ਫਸੀ ਹੈ, ਜਿਸ ਕਾਰਨ ਇੱਕ ਪਾਸੇ ਤਾਂ ਇਹ ਸੰਸਥਾਵਾਂ ਵਿੱਤੀ ਘਾਟੇ ਨਾਲ ਡੁੱਬਣ ਕਿਨਾਰੇ ਹਨ ਤੇ ਦੂਜੇ ਪਾਸੇ ਦਲਿਤ ਵਿਦਿਆਰਥੀ ਉਚੇਰੀ ਸਿੱਖਿਆ ਲੈਣ ਤੋਂ ਵਾਂਝੇ ਹੋ ਰਹੇ ਹਨ। ਰੁਪਿੰਦਰ ਕੌਰ ਰੂਬੀ ਨੇ ਦੱਸਿਆ ਕਿ ਸੂਬੇ ਵਿੱਚ 136 ਏਡਿਡ ਕਾਲਜਾਂ ’ਚ 1981 ਤੋਂ ਬਾਅਦ ਕੋਈ ਨਵੀਂ ਸੈਕਸ਼ਨਡ ਪੋਸਟ ਹੀ ਪੈਦਾ ਨਹੀਂ ਕੀਤੀ ਗਈ ਜਦਕਿ ਅੱਜ ਦਰਜਨਾਂ ਨਵੇਂ ਵਿਸ਼ੇ ਜੁੜ ਚੁੱਕੇ ਹਨ ਅਤੇ ਇਨ੍ਹਾਂ ਕਾਲਜਾਂ ‘ਚ ਵਿਦਿਆਰਥੀਆਂ ਦੀ ਗਿਣਤੀ 2 ਲੱਖ ਤੱਕ ਪੁੱਜ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਹ ਕਾਲਜ ਕੱਚੇ ਤੇ ਠੇਕਾ ਭਰਤੀ ਅਧਿਆਪਕਾਂ ਦੇ ਸਿਰ ’ਤੇ ਸਾਹ ਲੈ ਰਹੇ ਹਨ। ਅਧਿਆਪਕਾਂ ਨੂੰ ਵੀ ਨਿਗੂਣੀਆਂ ਤਨਖ਼ਾਹਾਂ ’ਤੇ ਭਰਤੀ ਕੀਤਾ ਗਿਆ ਹੈ। ਦੋਵਾਂ ‘ਆਪ’ ਲੀਡਰਾਂ ਨੇ ਕੈਪਟਨ ਸਰਕਾਰ ਨੂੰ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦਾ ਸਿੱਖਿਆ ਮਾਡਲ ਅਪਣਾਉਣ ਦੀ ਸਲਾਹ ਦਿੰਦਿਆਂ ਸਿੱਖਿਆ ਦੇ ਖੇਤਰ ਨੂੰ ਪਹਿਲ ਦੇਣ ਦੀ ਮੰਗ ਕੀਤੀ ਹੈ।

ਟਾਪ ਹੈਡਲਾਈਨ

CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
MP ਅੰਮ੍ਰਿਤਪਾਲ ਸਿੰਘ 2027 ਦੀ ਪੰਜਾਬ ਵਿਧਾਨ ਸਭਾ ਚੋਣ ਲੜਣਗੇ , ਰਿਹਾਅ ਨਾ ਹੋਏ ਤਾਂ ਅਸਾਮ ਜੇਲ੍ਹ ਤੋਂ ਹੀ ਹੋਣਗੇ ਉਮੀਦਵਾਰ
MP ਅੰਮ੍ਰਿਤਪਾਲ ਸਿੰਘ 2027 ਦੀ ਪੰਜਾਬ ਵਿਧਾਨ ਸਭਾ ਚੋਣ ਲੜਣਗੇ , ਰਿਹਾਅ ਨਾ ਹੋਏ ਤਾਂ ਅਸਾਮ ਜੇਲ੍ਹ ਤੋਂ ਹੀ ਹੋਣਗੇ ਉਮੀਦਵਾਰ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
Embed widget