ਪੜਚੋਲ ਕਰੋ

'ਆਪ' ਨੇ ਗਿਣਾਈਆਂ ਬਜਟ ਦੀਆਂ ਖ਼ਾਮੀਆਂ, ਬਜਟ 'ਝੂਠ ਦਾ ਪੁਲੰਦਾ' ਕਰਾਰ

ਚੰਡੀਗੜ੍ਹ: ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬਜਟ ਨੂੰ ਆਮ ਆਦਮੀ ਪਾਰਟੀ ਨੇ ‘ਝੂਠ ਦਾ ਪੁਲੰਦਾ’ ਕਰਾਰ ਦਿੱਤਾ ਹੈ। ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਅਤੇ ਉਪ ਨੇਤਾ ਵਿਰੋਧੀ ਧਿਰ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਨਾਲ ਧੋਖਾ ਹੈ ਅਤੇ ਕਾਂਗਰਸ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰ ਰਹੀ ਹੈ। ਚੀਮਾ ਨੇ ਕਿਹਾ ਕਿ ਸਰਕਾਰ ਨੇ ਬਜਟ ਵਿੱਚ ਵਪਾਰੀਆਂ ਲਈ ਕੋਈ ਐਲਾਨ ਨਾ ਕਰਕੇ ਧੋਖਾ ਕੀਤਾ ਹੈ। ਸੂਬੇ ਦੇ ਵਪਾਰੀਆਂ ਨੂੰ 5 ਰੁਪਏ ਪ੍ਰਤੀ ਯੁਨਿਟ ਬਿਜਲੀ ਦੇਣ ਦੀ ਗੱਲ ਵੀ ਜੁਮਲਾ ਸਾਬਿਤ ਹੋਈ ਹੈ।  ਔਰਤਾਂ ਦੀ ਸੁਰੱਖਿਆ ਅਤੇ ਨੌਜਵਾਨਾਂ ਲਈ ਵੀ ਸਰਕਾਰ ਨੇ ਕੋਈ ਕਦਮ ਨਹੀਂ ਚੁੱਕਿਆ। ਚੀਮਾ ਨੇ ਕਿਹਾ ਕਿ ਕਾਂਗਰਸ ਆਪਣੇ ਚੋਣ ਮਨੋਰਥ ਪੱਤਰ ਵਿੱਚ ਦਰਜ ਕੀਤੇ ਘਰ-ਘਰ ਰੁਜ਼ਗਾਰ, ਕਰਜ਼ਾ-ਕੁਰਕੀ ਖ਼ਾਤਮਾ, ਮੋਬਾਈਲ ਫ਼ੋਨ, ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਅਤੇ ਦਲਿਤਾਂ ਤੇ ਗ਼ਰੀਬਾਂ ਨੂੰ ਪੈਨਸ਼ਨ ਦੇਣ ਸਮੇਤ ਸਾਰੇ ਵਾਅਦਿਆਂ ਤੋਂ ਮੁੱਕਰੀ ਹੈ। ਪਿਛਲੇ ਬਜਟ ਦੇ ਦੌਰਾਨ ਵੀ ਸਰਕਾਰ ਵੱਲੋਂ ਕਿਸਾਨ ਕਰਜ਼ ਮੁਆਫ਼ੀ ਲਈ ਰੱਖੀ ਗਈ ਰਕਮ ਊਠ ਦੇ ਮੂੰਹ ਜ਼ੀਰਾ ਸਮਾਨ ਸੀ ਪਰ ਇਸ ਸਾਲ ਇਸ ਰਕਮ ਨੂੰ ਹੋਰ ਘਟਾ ਕੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਭੱਦਾ ਮਜ਼ਾਕ ਕੀਤਾ ਹੈ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫ਼ੀ 'ਤੇ ਪਹਿਲਾਂ ਵੀ ਕਈ ਸਵਾਲ ਉੱਠਦੇ ਰਹੇ ਹਨ ਅਤੇ ਇਹ ਸਕੀਮ ਸਰਕਾਰ ਅਤੇ ਕਾਂਗਰਸੀਆਂ ਦੇ ਨਜ਼ਦੀਕੀਆਂ ਨੂੰ ਰਾਹਤ ਦੇਣ ਦਾ ਜ਼ਰੀਆ ਸਾਬਤ ਹੋਇਆ ਹੈ। ਕਿਸਾਨਾਂ ਦੀਆਂ ਫ਼ਸਲਾਂ ਦੇ ਮੰਡੀਕਰਨ ਵੱਲ ਕੋਈ ਵਿਸ਼ੇਸ਼ ਧਿਆਨ ਨਹੀਂ ਦਿੱਤਾ ਗਿਆ ਜਿਸ ਕਾਰਨ ਕਿਸਾਨਾਂ ਨੂੰ ਫ਼ਸਲਾਂ ਦੇ ਸਹੀ ਭਾਅ ਨਹੀਂ ਮਿਲ ਸਕਦੇ। ਚੀਮਾ ਨੇ ਕਿਹਾ ਕਿ ਪਾਣੀ ਬਚਾਉਣ ਦਾ ਨਾਅਰਾ ਦੇਣ ਵਾਲੀ ਸਰਕਾਰ ਨੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿਚੋਂ ਕੱਢਣ ਲਈ ਕੋਈ ਠੋਸ ਨੀਤੀ ਨਹੀਂ ਐਲਾਨੀ। ਉਨ੍ਹਾਂ ਕਿਹਾ ਕਿ ਸੂਬੇ ਦੇ ਦਰਿਆਵਾਂ ਦੇ ਪ੍ਰਦੂਸ਼ਣ ਤੇ ਇਸ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਹੋਈ। ਕਣਕ-ਝੋਨੇ ਦੇ ਚੱਕਰ ਵਿਚੋਂ ਨਿਕਲ ਕੇ ਸਬਜ਼ੀਆਂ ਅਤੇ ਫਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨ ਵੀ ਬਜਟ ਤੋਂ ਨਿਰਾਸ਼ ਹੋਏ ਹਨ। ਫਲਾਂ ਅਤੇ ਸਬਜ਼ੀਆਂ ਦੇ ਉਚਿੱਤ ਭਾਅ ਨਾ ਮਿਲਣ ਕਾਰਨ ਕਾਸ਼ਤਕਾਰ ਪਰੇਸ਼ਾਨ ਹਨ। ਦਲਿਤਾਂ ਅਤੇ ਪਛੜੀਆਂ ਸ਼੍ਰੇਣੀਆਂ ਪ੍ਰਤੀ ਸਰਕਾਰ ਦੀ ਬੇਰੁਖ਼ੀ ਬਾਰੇ ਬੋਲਦਿਆਂ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਦਲਿਤਾਂ ਨੂੰ ਦਿੱਤੀਆਂ ਜਾਣ ਵਾਲਿਆਂ ਸੁਵਿਧਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ ਜਿਸ ਕਰਕੇ ਗ਼ਰੀਬ ਲੋਕ ਪ੍ਰੇਸ਼ਾਨ ਹਨ।

ਟਾਪ ਹੈਡਲਾਈਨ

Punjab News : ਪੰਜਾਬ 'ਚ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ , ਰੱਖੜੀ ਮੌਕੇ ਬੰਦ ਸਕਦੀਆਂ ਸਰਕਾਰੀ ਬੱਸਾਂ !
Punjab News : ਪੰਜਾਬ 'ਚ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ , ਰੱਖੜੀ ਮੌਕੇ ਬੰਦ ਸਕਦੀਆਂ ਸਰਕਾਰੀ ਬੱਸਾਂ !
Punjab News: ਪੰਜਾਬ 'ਚ ਵੱਡੀ ਸਿਆਸੀ ਹਲਚਲ! ਸੀਨੀਅਰ ਆਗੂ ਗੁਰਦੀਪ ਬਾਠ ਅਤੇ ਗੀਤਕਾਰ ਬਾਬਾ ਬੇਲੀ ਇਸ ਪਾਰਟੀ ਦਾ ਬਣਨਗੇ ਹਿੱਸਾ! ਚਰਚਾਵਾਂ ਦਾ ਦੌਰ ਹੋਇਆ ਤੇਜ਼...
ਪੰਜਾਬ 'ਚ ਵੱਡੀ ਸਿਆਸੀ ਹਲਚਲ! ਸੀਨੀਅਰ ਆਗੂ ਗੁਰਦੀਪ ਬਾਠ ਅਤੇ ਗੀਤਕਾਰ ਬਾਬਾ ਬੇਲੀ ਇਸ ਪਾਰਟੀ ਦਾ ਬਣਨਗੇ ਹਿੱਸਾ! ਚਰਚਾਵਾਂ ਦਾ ਦੌਰ ਹੋਇਆ ਤੇਜ਼...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸਮਾਜ ਸੇਵੀ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ; 'ਆਪ' ਆਗੂ ਨੇ ਘਰ ਪਹੁੰਚ ਕੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸਮਾਜ ਸੇਵੀ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ; 'ਆਪ' ਆਗੂ ਨੇ ਘਰ ਪਹੁੰਚ ਕੇ...
Punjab Weather News : ਪੰਜਾਬ ’ਚ ਬਦਲਿਆ ਮੌਸਮ ਦਾ ਮਿਜ਼ਾਜ, ਕਈ ਥਾਵਾਂ ’ਤੇ ਪੈ ਰਿਹਾ ਮੀਂਹ
Punjab Weather News : ਪੰਜਾਬ ’ਚ ਬਦਲਿਆ ਮੌਸਮ ਦਾ ਮਿਜ਼ਾਜ, ਕਈ ਥਾਵਾਂ ’ਤੇ ਪੈ ਰਿਹਾ ਮੀਂਹ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸਮਾਜ ਸੇਵੀ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ; 'ਆਪ' ਆਗੂ ਨੇ ਘਰ ਪਹੁੰਚ ਕੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸਮਾਜ ਸੇਵੀ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ; 'ਆਪ' ਆਗੂ ਨੇ ਘਰ ਪਹੁੰਚ ਕੇ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਚੇਅਰਮੈਨ ਦੀ ਕਾਰ ਨਾਲ ਵਾਪਰਿਆ ਹਾਦਸਾ, ਕੰਟਰੋਲ ਗੁਆ ਦੁਕਾਨ 'ਚ ਜਾ ਵੜ੍ਹੀ; ਮਾਲਕ ਦੀਆਂ ਟੁੱਟੀਆਂ ਪਸਲੀਆਂ...
ਪੰਜਾਬ ਤੋਂ ਵੱਡੀ ਖਬਰ, 'ਆਪ' ਚੇਅਰਮੈਨ ਦੀ ਕਾਰ ਨਾਲ ਵਾਪਰਿਆ ਹਾਦਸਾ, ਕੰਟਰੋਲ ਗੁਆ ਦੁਕਾਨ 'ਚ ਜਾ ਵੜ੍ਹੀ; ਮਾਲਕ ਦੀਆਂ ਟੁੱਟੀਆਂ ਪਸਲੀਆਂ...
Pathankot News: ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
Punjab News: ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
Embed widget