Haryana News: ਕਿਸਾਨ ਜਥੇਬੰਦੀਆਂ ਵੱਲੋਂ 13 ਫਰਵਰੀ ਦੇ ‘ਦਿੱਲੀ ਚਲੋ’ ਮਾਰਚ ਤੋਂ ਪਹਿਲਾਂ ਹਰਿਆਣਾ-ਪੰਜਾਬ ਸਰਹੱਦ ‘ਤੇ ਕੰਕਰੀਟ ਦੇ ਬੈਰੀਅਰ, ਕੰਡਿਆਲੀ ਤਾਰ ਅਤੇ ਬੈਰੀਕੇਡ ਲਗਾਏ ਗਏ ਹਨ। ਇਹ ਸਭ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਕੀਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਭਾਜਪਾ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ 'ਤੇ ਆ ਗਈ ਹੈ।
ਆਮ ਆਦਮੀ ਪਾਰਟੀ ਦੇ ਐਕਸ ਅਕਾਊਂਟ ਤੋਂ ਪੋਸਟ ਕੀਤਾ ਗਿਆ ਹੈ ਕਿ ਕੀ ਪ੍ਰਧਾਨ ਮੰਤਰੀ ਮੋਦੀ ਦੇਸ਼ ਦੇ ਕਿਸਾਨਾਂ ਖਿਲਾਫ ਜੰਗ ਲੜਨ ਜਾ ਰਹੇ ਹਨ? ਇਹ ਕੰਕਰੀਟ ਦੀਆਂ ਕੰਧਾਂ, ਇਹ ਬੈਰੀਕੇਡ, ਇਹ ਕੰਟੇਨਰ, ਇਹ ਸੁਰੱਖਿਆ ਬਲਾਂ ਦੀ ਤਾਇਨਾਤੀ, ਦੇਸ਼ ਦੇ ਅੰਨਦਾਤਾ ਕਿਸਾਨਾਂ ਨੂੰ ਰੋਕਣ ਲਈ ਅਜਿਹੀਆਂ ਕਾਰਵਾਈਆਂ ਪ੍ਰਧਾਨ ਮੰਤਰੀ ਮੋਦੀ ਨੂੰ ਤਾਨਾਸ਼ਾਹ ਸਾਬਤ ਕਰਦੀਆਂ ਹਨ।
ਇਸ ਨੂੰ ਲੈ ਕੇ ਆਪ ਪੰਜਾਬ ਵੱਲੋਂ ਵੀ ਇੱਕ ਵੀਡੀਓ ਸਾਂਝੀ ਕੀਤੀ ਗਈ ਹੈ ਜਿਸ ਵਿੱਚ ਉਨ੍ਹਾਂ ਲਿਖਿਆ ਕਿ “ਮੋਦੀ ਸਰਕਾਰ ਕਿਸਾਨ ਵਿਰੋਧੀ” ਇਹ ਪਾਕਿਸਤਾਨ ਜਾਂ ਚੀਨ ਦਾ ਬਾਰਡਰ ਨਹੀਂ ਬਲਕਿ ਪੰਜਾਬ ਤੇ ਹਰਿਆਣਾ ਦਾ ਬਾਰਡਰ ਹੈ ਮੋਦੀ ਸਰਕਾਰ ਦੇ ਹੁਕਮਾਂ ‘ਤੇ ਹਰਿਆਣਾ ਦੀ ਖੱਟਰ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਲਈ ਸੜਕਾਂ ‘ਤੇ ਕਿੱਲ ਗੱਡ ਦਿੱਤੇ ਨੇ
ਆਮ ਆਦਮੀ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਨੁਰਾਗ ਢਾਂਡਾ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਖੱਟਰ ਸਰਕਾਰ ਹਰਿਆਣਾ ਦੇ ਆਮ ਲੋਕਾਂ ਦੇ ਮੌਲਿਕ ਅਧਿਕਾਰਾਂ ਨੂੰ ਖੋਹ ਰਹੀ ਹੈ। ਸੂਬੇ ਦੇ ਹਾਈਵੇਅ ਪੂਰੀ ਤਰ੍ਹਾਂ ਬੰਦ ਹਨ, ਆਵਾਜਾਈ ਦੇ ਸਾਰੇ ਸਾਧਨ ਬੰਦ ਹਨ। ਸੀਮਿੰਟ ਅਤੇ ਕੰਕਰੀਟ ਦੇ ਢਾਂਚਿਆਂ ਨੇ ਸਾਰੀਆਂ ਸੜਕਾਂ ਬੰਦ ਕਰ ਦਿੱਤੀਆਂ ਹਨ, ਜੋ ਵੀ ਸੜਕਾਂ ਬੰਦ ਕੀਤੀਆਂ ਗਈਆਂ ਹਨ, ਉਨ੍ਹਾਂ ਨਾਲ ਕਿਸਾਨਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਕਿਸਾਨ ਸ਼ਾਂਤੀਪੂਰਵਕ ਦਿੱਲੀ ਜਾ ਕੇ ਆਪਣਾ ਹੱਕ ਮੰਗਣਾ ਚਾਹੁੰਦੇ ਹਨ।