Punjab News: ਪੰਜਾਬ ਦੇ ਪ੍ਰਮੁੱਖ ਬੁੱਧੀਜੀਵੀਆਂ, ਲੇਖਕਾਂ ਤੇ ਅਕਾਦਮਿਕ ਸ਼ਖਸੀਅਤਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਪੀਲ ਕੀਤੀ ਕਿ ਉਹ ਦਰਿਆਈ ਪਾਣੀਆਂ, ਐਸ ਵਾਈ ਐਲ ਤੇ ਪੰਜਾਬ ਨੂੰ ਦਰਪੇਸ਼ ਹੋਰ ਪ੍ਰਮੁੱਖ ਮਸਲਿਆਂ ’ਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸਾਂਝੀ ਰਣਨੀਤੀ ਤਿਆਰ ਕਰਨ ਵਾਸਤੇ ਸਰਬ ਪਾਰਟੀ ਮੀਟਿੰਗ ਦੀ ਪਹਿਲਕਦਮੀ ਕਰੇ।


ਇਸ ਮਾਮਲੇ ਵਿਚ ਮਤਾ ਬੁੱਧੀਜੀਵੀਆਂ, ਲੇਖਕਾਂ ਤੇ ਅਕਾਦਮਿਕ ਸ਼ਖਸੀਅਤਾਂ ਦੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਚੱਲੀ ਵਿਸ਼ੇਸ਼ 4 ਘੰਟੇ ਦੀ ਮੀਟਿੰਗ ਵਿੱਚ ਪਾਸ ਕੀਤਾ ਗਿਆ।


ਮਤੇ ਵਿਚ ਕਿਹਾ ਗਿਆ ਕਿ ਸਿਆਸੀ ਪਾਰਟੀਆਂ ਖਾਸ ਤੌਰ ’ਤੇ ਪੰਥਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਸੂਬੇ ਦੇ ਹਿੱਤਾਂ ਦੀ ਰਾਖੀ ਵਾਸਤੇ ਸੰਘਰਸ਼ ਲਈ ਫਰਜ਼ ਦੀ ਪਾਬੰਦ ਹੈ। ਸੈਸ਼ਨ ਵਿਚ ਸ਼ਾਮਲ ਲੋਕਾਂ ਨੇ ਪੰਜਾਬ ਤੇ ਪੰਜਾਬੀਆਂ ਨੂੰ ਦਰਪੇਸ਼ ਗੰਭੀਰ ਮਸਲਿਆਂ ’ਤੇ ਇਵੈਂਟ ਮੈਨੇਜਮੈਂਟ ਵਾਲੀ ਪਹੁੰਚ ਅਪਣਾਉਣ ਤੇ ਸਿਰਫ ਇਕ ਦੂਜੇ ’ਤੇ ਚਿਕੜ ਸੁੱਟਣ ਵੇਲ ਸੇਧਤ ਵੰਡ ਪਾਊ ਬਹਿਸਾਂ ਰਾਹੀਂ ਸੂਬੇ ਦੇ ਲੋਕਾਂ ਵਿਚ ਵੰਡ ਤੇ ਭੰਬਲਭੂਸਾ ਪੈਦਾ ਕਰਨ ਦੇ ਯਤਨਾਂ ਦਾ ਵਿਰੋਧ ਕੀਤਾ।


ਜਿਹਨਾਂ ਨੇ ਸੈਸ਼ਨ ਵਿਚ ਭਾਗ ਲਿਆ ਉਹਨਾਂ ਵਿਚ ਡਾ. ਸੁੱਚਾ ਸਿੰਘ ਗਿੱਲ, ਪ੍ਰੋ. ਰਣਜੀਤ ਸਿੰਘ ਘੁੰਮਣ, ਡਾ. ਕੇਹਰ ਸਿੰਘ, ਡਾ. ਬਲਕਾਰ ਸਿੰਘ, ਡਾ. ਪਿਆਰੇ ਲਾਲ ਗਰਗ, ਪ੍ਰੋ. ਰੌਣਕੀ ਰਾਮ, ਡਾ. ਧਰਮਵੀਰ ਗਾਂਧੀ, ਸਰਦਾਰ ਗੁਰਦੇਵ ਸਿੰਘ ਬਰਾੜ, ਡਾ. ਗੁਰਦਰਸ਼ਨ ਸਿੰਘ ਢਿੱਲੋਂ, ਪ੍ਰੋ. ਮਨਜੀਤ ਸਿੰਘ ਤੇ ਡਾ. ਧਰਮਿੰਦਰ ਸਿੰਘ ਉੱਭਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਰਦਾਰ ਬਲਵਿੰਦਰ ਸਿੰਘ ਭੂੰਦੜ,  ਬਿਕਰਮ ਸਿੰਘ ਮਜੀਠੀਆ, ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ ਤੇ ਵਿਰਸਾ ਸਿੰਘ ਵਲਟੋਹਾ ਸ਼ਾਮਲ ਸਨ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ