lawrence bishnoi: ਸਿੱਧੂ ਮੂਸੇਵਾਲਾ ਕਤਲਕਾਂਡ ਦੇ ਸਾਜ਼ਿਸ਼ਕਰਤਾ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਬਠਿੰਡਾ ਜੇਲ੍ਹ ਤੋਂ ਪੇਸ਼ੀ ਲਈ ਲੁਧਿਆਣਾ ਅਦਾਲਤ ਲਿਆਂਦਾ ਜਾ ਰਿਹਾ ਹੈ। ਜਿਸ ਦੇ ਮੱਦੇਨਜ਼ਰ ਲੁਧਿਆਣਾ ਵਿੱਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਹਏ ਹਨ ਇੱਕ ਹਿਸਾਬ ਨਾਲ ਅਦਾਲਤ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਹੈ। ਯਾਦ ਕਰਵਾ ਦਈਏ ਕਿ ਬੰਬੀਹਾ ਗਰੁੱਪ ਵੱਲੋਂ ਬਿਸ਼ਨੋਈ ਨੂੰ ਮਾਰਨ ਦੀ ਧਮਕੀ ਦਿੱਤੀ ਹੋਈ ਹੈ ਇਸ ਤੋਂ ਇਲਾਵਾ ਵਕੀਲ ਵੱਲੋਂ ਬਿਸ਼ਨੋਈ ਦਾ ਜਾਅਲੀ ਮੁਕਾਬਲਾ ਬਣਾਉਣ ਦਾ ਖ਼ਦਸ਼ਾ ਵੀ ਜ਼ਾਹਰ ਕੀਤਾ ਗਿਆ ਹੈ।


ਜ਼ਿਕਰ ਕਰ ਦਈਏ ਕਿ ਲਾਰੈਂਸ ਬਿਸ਼ਨੋਈ ਲੁਧਿਆਣਾ ਦੇ ਥਾਣਾ ਮਿਹਰਬਾਨ ਵਿੱਚ ਕਤਲ ਮਾਮਲੇ ਵਿੱਚ ਨਾਮਜ਼ਦ ਹੈ ਜਿਸ ਵਿੱਚ ਪੁੱਛਗਿੱਛ ਲਈ ਲੁਧਿਆਣਾ ਪੁਲਿਸ ਉਸ ਨੂੰ ਰਿਮਾਂਡ ਤੇ ਲੈ ਸਕਦੀ ਹੈ।


ਜੇ ਸੁਰੱਖਿਆ ਦੇ ਪੱਖ ਤੋਂ ਵੇਖਿਆ ਜਾਵੇ ਤਾਂ ਕੋਰਟ ਦੇ ਚੱਪੇ-ਚੱਪੇ ਤੇ ਪੁਲਿਸ ਬਲ ਤੈਨਾਤ ਕੀਤਾ ਗਿਆ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕੋਈ ਗੈਂਗਵਾਰ ਨਾ ਹੋ ਸਕੇ। ਹਾਲਾਂਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਾਰ ਵਾਰ ਸੁਰੱਖਆ ਨੂੰ ਲੈ ਕੇ ਮੁੱਦਾ ਚੁੱਕਦੇ ਰਹੇ ਹਨ।


ਹਾਲਾਂਕਿ ਇਸ ਦੌਰਾਨ ਇਹ ਖ਼ਬਰਾਂ ਵੀ ਸਾਹਮਣੇ ਆਈਆਂ ਸੀ ਕਿ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੁੜ ਦਿੱਲੀ ਦੀ ਤਿਹਾੜ ਜੇਲ੍ਹ ਭੇਜਿਆ ਜਾਵੇਗਾ। ਗੈਂਗਸਟਰ ਲਾਰੈਂਸ ਬਿਸ਼ਨੋਈ ਪੰਜਾਬ ਪੁਲਿਸ ਲਗਾਤਾਰ ਪੁੱਛਗਿੱਛ ਕਰ ਰਹੇ ਹਨ। ਬਿਸ਼ਨੋਈ ਨੇ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਨਾਲ ਜੁੜੇ ਕਈ ਖੁਲਾਸੇ ਕੀਤੇ ਹਨ। ਇਸ ਦੇ ਨਾਲ ਹੀ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜਾਨ ਨੂੰ ਖਤਰਾ ਹੈ। 


ਲਾਰੈਂਸ ਬਿਸ਼ਨੋਈ ਦੇ ਵਕੀਲ ਰਣਵੀਰ ਸਿੰਘ ਬੈਨੀਪਾਲ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਡੀਜੀਪੀ ਜੇਲ੍ਹਾਂ ਐਸਐਸਪੀ ਬਠਿੰਡਾ ਤੇ ਜ਼ਿਲ੍ਹਾ ਸੁਪਰਡੈਂਟ ਨੂੰ ਮੇਲ ਕੀਤੀ ਗਈ ਹੈ ਕਿ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਲਾਰੈਂਸ ਨੂੰ ਮੁੜ ਤਿਹਾੜ ਜੇਲ੍ਹ ਭੇਜਿਆ ਜਾਵੇ। 


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।