ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਨਾਭਾ 'ਚ ਸਫਾਈ ਕਰਮਚਾਰੀ ਦਾ ਫੁੱਲਾਂ ਨਾਲ ਸਵਾਗਤ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ
ਕੋਰੋਨਾਵਾਇਰਸ ਕਾਰਨ 21 ਦਿਨਾਂ ਦੀ ਤਾਲਾਬੰਦ ਦੇ ਵਿਚਕਾਰ ਪੁਲਿਸ, ਡਾਕਟਰ, ਸਫਾਈ ਕਰਮਚਾਰੀ ਤੇ ਹੋਰ ਜ਼ਰੂਰੀ ਸੇਵਾਵਾਂ ਦੇ ਰਹੇ ਲੋਕ ਨਿਰੰਤਰ ਕੰਮ ਕਰ ਰਹੇ ਹਨ।
![ਨਾਭਾ 'ਚ ਸਫਾਈ ਕਰਮਚਾਰੀ ਦਾ ਫੁੱਲਾਂ ਨਾਲ ਸਵਾਗਤ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ applause & affection showered by people of Nabha on the sanitation worker. ਨਾਭਾ 'ਚ ਸਫਾਈ ਕਰਮਚਾਰੀ ਦਾ ਫੁੱਲਾਂ ਨਾਲ ਸਵਾਗਤ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ](https://static.abplive.com/wp-content/uploads/sites/5/2020/04/01180928/Nabjha-safai-Karmachari.jpg?impolicy=abp_cdn&imwidth=1200&height=675)
ਚੰਡੀਗੜ੍ਹ: ਕੋਰੋਨਾਵਾਇਰਸ ਕਾਰਨ 21 ਦਿਨਾਂ ਦੀ ਤਾਲਾਬੰਦ ਦੇ ਵਿਚਕਾਰ ਪੁਲਿਸ, ਡਾਕਟਰ, ਸਫਾਈ ਕਰਮਚਾਰੀ ਤੇ ਹੋਰ ਜ਼ਰੂਰੀ ਸੇਵਾਵਾਂ ਦੇ ਰਹੇ ਲੋਕ ਨਿਰੰਤਰ ਕੰਮ ਕਰ ਰਹੇ ਹਨ। ਅਜਿਹੀ ਸਥਿਤੀ ਵਿੱਚ ਆਮ ਲੋਕ ਇਨ੍ਹਾਂ ਲੋਕਾਂ ਪ੍ਰਤੀ ਬੜੇ ਸਤਿਕਾਰ ਦਾ ਪ੍ਰਗਟਾਵਾ ਕਰ ਰਹੇ ਹਨ। ਇਸੇ ਦੌਰਾਨ ਪੰਜਾਬ ਦੇ ਨਾਭਾ ਵਿੱਚ ਜੋ ਦ੍ਰਿਸ਼ ਵੇਖਣ ਨੂੰ ਮਿਲਿਆ, ਉਹ ਬਹੁਤ ਹੈਰਾਨ ਕਰਨ ਵਾਲਾ ਤੇ ਦਿਲ ਨੂੰ ਸਕੂਨ ਦੇਣ ਵਾਲਾ ਸੀ।
ਦਰਅਸਲ, ਜਦੋਂ ਇੱਕ ਸਫਾਈ ਕਰਮਚਾਰੀ ਲੋਕਾਂ ਦੇ ਘਰਾਂ ਤੋਂ ਕੂੜਾ ਚੁੱਕਣ ਲਈ ਬਾਹਰ ਆਇਆ, ਤਾਂ ਲੋਕਾਂ ਨੇ ਨਾ ਸਿਰਫ ਸ਼ੁਕਰਗੁਜ਼ਾਰ ਹੋ ਕੇ ਉਸ ਉਪਰ ਫੁੱਲਾਂ ਦੀ ਵਰਖਾ ਕੀਤੀ, ਬਲਕਿ ਘਰ ਬਾਹਰ ਜਾ ਕੇ ਉਸ ਨੂੰ ਨੋਟਾਂ ਦੇ ਹਾਰ ਵੀ ਪਾਏ। ਜਨਤਾ ਨੇ ਇਸ ਔਖੇ ਸਮੇਂ ਵਿੱਚ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਲੋਕਾਂ ਦੀ ਸੇਵਾ ਕਰਨ ਲਈ ਇਸ ਕਰਮਚਾਰੀ ਦਾ ਧੰਨਵਾਦ ਕੀਤਾ। ਇਸ ਸਾਰੀ ਘਟਨਾ ਦੀ ਵੀਡੀਓ ਸਾਹਮਣੇ ਆਈ ਹੈ ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।
ਇਹ ਵੀਡੀਓ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਟਵਿੱਟਰ ਅਕਾਉਂਟ ਤੇ ਵੀ ਸ਼ੇਅਰ ਕੀਤੀ ਗਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਵੀਡੀਓ ਸ਼ੇਅਰ ਕਰ ਇਸ ਲਿਖਿਆ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)