ਪੜਚੋਲ ਕਰੋ

ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਨੂੰ ਹਰ ਖੇਤਰ 'ਚ ਬਰਾਬਰ ਮੌਕੇ ਦੇਣ ਦੇ ਉਦੇਸ਼ ਨਾਲ ਚੁੱਕਿਆ ਕਦਮ : ਮੁੱਖ ਮੰਤਰੀ

ਮੁੱਖ ਮੰਤਰੀ ਨੇ ਕਿਹਾ ਕਿ ਉਹ ਹਮੇਸ਼ਾ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਹਰ ਖੇਤਰ ਵਿੱਚ ਮੱਲਾਂ ਮਾਰਨ ਲਈ ਬਰਾਬਰ ਮੌਕੇ ਦੇਣ ਦੇ ਹਾਮੀ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਸੂਬਾ ਸਰਕਾਰ ਰਾਖਵਾਂਕਰਨ ਨੀਤੀ ਨੂੰ ਸਹੀ ਅਰਥਾਂ ਵਿੱਚ ਲਾਗੂ ...

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੇਸ਼ ਭਰ ਵਿੱਚ ਇੱਕ ਮੋਹਰੀ ਕਦਮ ਤਹਿਤ ਸੂਬਾ ਸਰਕਾਰ ਵੱਲੋਂ ਭਰਤੀ ਕੀਤੇ ਜਾਣ ਵਾਲੇ ਲਾਅ ਅਫਸਰਾਂ ਦੀਆਂ ਅਸਾਮੀਆਂ ਵਿੱਚ ਰਾਖਵਾਂਕਰਨ ਲਾਗੂ ਕਰਨ ਦਾ ਅਹਿਮ ਫੈਸਲਾ ਲਿਆ ਹੈ।

ਇਸ ਸਬੰਧੀ ਸ਼ਨਿਚਰਵਾਰ ਨੂੰ ਗ੍ਰਹਿ ਵਿਭਾਗ ਵੱਲੋਂ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ। ਜਿਸ ਵਿੱਚ ਪੰਜਾਬ ਰਾਜ ਲਈ ਕੇਸ ਲੜਨ ਅਤੇ ਪੰਜਾਬ ਰਾਜ ਦੀ ਨੁਮਾਇੰਦਗੀ ਕਰਨ ਵਾਸਤੇ ਐਡਵੋਕੇਟ ਜਨਰਲ, ਪੰਜਾਬ, ਚੰਡੀਗੜ੍ਹ ਦੇ ਦਫਤਰ ਅਤੇ ਲੀਗਲ ਸੈੱਲ, ਨਵੀਂ ਦਿੱਲੀ ਲਈ ਲਾਅ ਅਫਸਰਾਂ ਦੀ ਆਸਾਮੀ ਲਈ ਅਨੁਸੂਚਿਤ ਜਾਤੀ ਦੇ ਯੋਗ ਵਕੀਲਾਂ/ਉਮੀਦਵਾਰਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ।

ਪ੍ਰਾਪਤ ਜਾਣਕਾਰੀ ਮੁਤਾਬਕ ਐਡੀਸ਼ਨਲ ਐਡਵੋਕੇਟ ਜਨਰਲ ਦੀਆਂ 12 ਅਸਾਮੀਆਂ (10 ਚੰਡੀਗੜ੍ਹ ਅਤੇ ਦੋ ਦਿੱਲੀ), ਚੰਡੀਗੜ੍ਹ ਵਿਖੇ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਦੀਆਂ ਪੰਜ ਅਸਾਮੀਆਂ ਲਈ, ਡਿਪਟੀ ਐਡਵੋਕੇਟ ਜਨਰਲ ਦੀਆਂ 16 ਅਸਾਮੀਆਂ (14 ਚੰਡੀਗੜ੍ਹ ਵਿਖੇ ਅਤੇ 2 ਦਿੱਲੀ) ਲਈ, ਸਹਾਇਕ ਐਡਵੋਕੇਟ ਜਨਰਲ ਦੀਆਂ 23 ਅਸਾਮੀਆਂ  (22 ਚੰਡੀਗੜ੍ਹ ਅਤੇ 1 ਦਿੱਲੀ ਵਿਖੇ) ਲਈ ਅਤੇ ਦਿੱਲੀ ਵਿਖੇ ਐਡਵੋਕੇਟ ਦੀਆਂ ਆਨ ਰਿਕਾਰਡ 2 ਅਸਾਮੀਆਂ ਲਈ ਯੋਗ ਅਨੁਸੂਚਿਤ ਜਾਤੀ ਉਮੀਦਵਾਰਾਂ ਦੀਆਂ ਆਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਇਸ ਸਬੰਧ ਵਿੱਚ ਯੋਗ ਉਮੀਦਵਾਰ 13 ਸਤੰਬਰ 2022 ਤੱਕ ਬਿਨੈ ਕਰ ਸਕਦੇ ਹਨ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਹ ਹਮੇਸ਼ਾ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਹਰ ਖੇਤਰ ਵਿੱਚ ਮੱਲਾਂ ਮਾਰਨ ਲਈ ਬਰਾਬਰ ਮੌਕੇ ਦੇਣ ਦੇ ਹਾਮੀ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਸੂਬਾ ਸਰਕਾਰ ਰਾਖਵਾਂਕਰਨ ਨੀਤੀ ਨੂੰ ਸਹੀ ਅਰਥਾਂ ਵਿੱਚ ਲਾਗੂ ਕਰ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਉਮੀਦਵਾਰਾਂ ਨੂੰ ਨੌਕਰੀਆਂ ਦੇ ਬਰਾਬਰ ਮੌਕੇ ਮਿਲਣ। ਭਗਵੰਤ ਮਾਨ ਨੇ ਸਪੱਸ਼ਟ ਲਫ਼ਜ਼ਾਂ ਵਿੱਚ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਆਮ ਆਦਮੀ ਸਰਕਾਰ ਨੇ ਲਾਅ ਅਫਸਰਾਂ ਦੀ ਭਰਤੀ ਵਿੱਚ ਵੀ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਨੂੰ ਰਾਖਵਾਂਕਰਨ ਦੇਣ ਦੀ ਵਿਵਸਥਾ ਕੀਤੀ ਹੈ।

ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਲੋੜੀਂਦੀ ਕਾਬਲੀਅਤ ਅਤੇ ਸਮਰੱਥਾ ਦੇ ਬਾਵਜੂਦ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਨੂੰ ਵੱਖ-ਵੱਖ ਕਾਰਨਾਂ ਕਰਕੇ ਲਾਅ ਅਫਸਰਾਂ ਵਰਗੇ ਅਹੁਦਿਆਂ ਉਤੇ ਪਹੁੰਚਣ ਦਾ ਮੌਕਾ ਹੀ ਨਹੀਂ ਮਿਲਿਆ।

ਲਿਹਾਜ਼ਾ ਉਨ੍ਹਾਂ ਆਸ ਪ੍ਰਗਟਾਈ ਕਿ ਰਾਜ ਸਰਕਾਰ ਵੱਲੋਂ ਇਨ੍ਹਾਂ ਉਮੀਦਵਾਰਾਂ ਲਈ ਰਾਖਵਾਂਕਰਨ ਸ਼ੁਰੂ ਕਰਨ ਦਾ ਇਹ ਫੈਸਲਾ ਐਸ.ਸੀ. ਉਮੀਦਵਾਰਾਂ ਨੂੰ ਲਾਅ ਅਫਸਰਾਂ ਵਜੋਂ ਤਰਕਪੂਰਨ ਢੰਗ ਨਾਲ ਸੇਵਾ ਕਰਨ ਦੇ ਯੋਗ ਬਣਾਵੇਗਾ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਸਰਕਾਰ ਹੀ ਦੇਸ਼ ਦੀ ਅਜਿਹੀ ਵਾਹਦ ਸਰਕਾਰ ਹੈ, ਜਿਸ ਨੇ ਅਨੁਸੂਚਿਤ ਜਾਤੀਆਂ ਨੂੰ ਇਨ੍ਹਾਂ ਵੱਕਾਰੀ ਅਸਾਮੀਆਂ ਲਈ ਰਾਖਵੇਂਕਰਨ ਦੀ ਸਹੂਲਤ ਦਿੱਤੀ ਹੈ।

ਅਨੁਸੂਚਿਤ ਜਾਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਭਾਈਚਾਰੇ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਬਰਾਬਰ ਮੌਕੇ ਉਪਲਬਧ ਕਰਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਸਿਰਫ਼ ਫੋਕੀਆਂ ਗੱਲਾਂ ਹੀ ਕੀਤੀਆਂ ਪਰ ਇਸ ਦੇ ਉਲਟ ਆਮ ਆਦਮੀ ਸਰਕਾਰ ਨੇ ਪੂਰੀ ਸਾਬਤਕਦਮੀਂ ਨਾਲ ਇਸ ਸਬੰਧੀ ਠੋਸ ਕਦਮ ਚੁੱਕੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Advertisement
ABP Premium

ਵੀਡੀਓਜ਼

Akali Dal | Sukhbir Badal | ਸਾਬਕਾ ਸਰਕਾਰ ਨੂੰ ਲੱਗੇਗੀ ਤਨਖ਼ਾਹ?  ਅਕਾਲੀ ਦਲ ਦੇ ਭਵਿੱਖ ਦਾ ਸਭ ਤੋਂ ਵੱਡਾ ਫ਼ੈਸਲਾ!By Election | ਵਿਧਾਨ ਸਭਾ 'ਚ ਨਵੇਂ ਨਵੇਲੇ ਵਿਧਾਇਕਾਂ ਨੇ ਚੁੱਕੀ ਸੰਹੁ!Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp SanjhaBy Election | ਵਿਧਾਨ ਸਭਾ ਦੀਆਂ ਪੋੜੀਆਂ ਚੜ੍ਹੇਗਾ ਪੁਰਾਣਾ ਅਕਾਲੀ ਆਗੂ! |Vidhan sbah Oath|Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Embed widget