(Source: ECI/ABP News)
ਜ਼ਿਲ੍ਹਾ ਯੋਜਨਾ ਬੋਰਡ ਦੇ 8 ਚੇਅਰਮੈਨ ਨਿਯੁਕਤ, CM ਮਾਨ ਨੇ ਵਧਾਈ ਦਿੱਤੀ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ 8 ਜ਼ਿਲ੍ਹਾ ਯੋਜਨਾ ਬੋਰਡਾਂ ਦੇ ਚੇਅਰਮੈਨ ਨਿਯੁਕਤ ਕੀਤੇ। ਨਿਯੁਕਤੀਆਂ ਤੋਂ ਬਾਅਦ ਸੀਐਮ ਭਗਵੰਤ ਮਾਨ ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਨਵ-ਨਿਯੁਕਤ ਚੇਅਰਮੈਨਾਂ ਨੂੰ ਵਧਾਈ ਦਿੱਤੀ
![ਜ਼ਿਲ੍ਹਾ ਯੋਜਨਾ ਬੋਰਡ ਦੇ 8 ਚੇਅਰਮੈਨ ਨਿਯੁਕਤ, CM ਮਾਨ ਨੇ ਵਧਾਈ ਦਿੱਤੀ Appointed 8th Chairman of District Planning Board, CM congratulated ਜ਼ਿਲ੍ਹਾ ਯੋਜਨਾ ਬੋਰਡ ਦੇ 8 ਚੇਅਰਮੈਨ ਨਿਯੁਕਤ, CM ਮਾਨ ਨੇ ਵਧਾਈ ਦਿੱਤੀ](https://feeds.abplive.com/onecms/images/uploaded-images/2022/09/03/9c7364c5bb62f9e3e1378cedec52ec671662202010807315_original.jpg?impolicy=abp_cdn&imwidth=1200&height=675)
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ 8 ਜ਼ਿਲ੍ਹਾ ਯੋਜਨਾ ਬੋਰਡਾਂ ਦੇ ਚੇਅਰਮੈਨ ਨਿਯੁਕਤ ਕੀਤੇ। ਨਿਯੁਕਤੀਆਂ ਤੋਂ ਬਾਅਦ ਸੀਐਮ ਭਗਵੰਤ ਮਾਨ ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਨਵ-ਨਿਯੁਕਤ ਚੇਅਰਮੈਨਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਉਣ ਅਤੇ ਪੰਜਾਬ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਕਿਹਾ।
ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ, "ਜ਼ਿਲ੍ਹਾ ਯੋਜਨਾ ਬੋਰਡ ਦੇ ਨਵੇਂ ਚੇਅਰਮੈਨਾਂ ਨੂੰ ਵਧਾਈਆਂ…ਨਵੇਂ ਅਹੁਦੇਦਾਰਾਂ ਵੱਲੋਂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਉਣ ਦੀ ਉਮੀਦ ਕਰਦਾ ਹਾਂ…ਸਾਡੀ ਕੋਸ਼ਿਸ਼ ਸਰਕਾਰ ਦੀਆਂ ਨੀਤੀਆਂ ਦਾ ਲਾਭ ਹਰ ਘਰ ਤੱਕ ਪਹੁੰਚਾਉਣ ਦੀ ਹੈ…ਜਿਸ ਲਈ ਤੁਹਾਡੀ ਜ਼ਿੰਮੇਵਾਰੀ ਅਹਿਮ ਹੈ…ਪੰਜਾਬ ਦੀ “ਰੰਗਲਾ ਪੰਜਾਬ” ਟੀਮ ਵਿੱਚ ਤੁਹਾਡਾ ਸਵਾਗਤ ਹੈ।"
ਮੁੱਖ ਮੰਤਰੀ ਵੱਲੋਂ ਨਾਮਜ਼ਦ ਕੀਤੇ ਗਏ ਨਵੇਂ ਚੇਅਰਮੈਨਾਂ 'ਚ ਜਸਪ੍ਰੀਤ ਸਿੰਘ ਜ਼ਿਲ੍ਹਾ ਯੋਜਨਾ ਬੋਰਡ ਅੰਮ੍ਰਿਤਸਰ, ਸੁਨੀਲ ਸਚਦੇਵਾ ਜ਼ਿਲ੍ਹਾ ਯੋਜਨਾ ਬੋਰਡ ਫਾਜ਼ਿਲਕਾ, ਅੰਮ੍ਰਿਤਪਾਲ ਸਿੰਘ ਜ਼ਿਲ੍ਹਾ ਯੋਜਨਾ ਬੋਰਡ ਜਲੰਧਰ, ਅੰਮ੍ਰਿਤ ਪਾਲ ਅਗਰਵਾਲ ਜ਼ਿਲ੍ਹਾ ਯੋਜਨਾ ਬੋਰਡ ਬਠਿੰਡਾ, ਸੁਖਜਿੰਦਰ ਕਾਉਂਣੀ ਜ਼ਿਲ੍ਹਾ ਪ੍ਰਧਾਨ ਯੋਜਨਾ ਬੋਰਡ ਸ੍ਰੀ ਮੁਕਤਸਰ ਸਾਹਿਬ, ਸਤਨਾਮ ਜਲਾਲਪੁਰ ਜ਼ਿਲ੍ਹਾ ਯੋਜਨਾ ਬੋਰਡ ਐੱਸ.ਬੀ.ਐੱਸ. ਨਗਰ, ਚਰਨਜੀਤ ਅੱਕਾਂਵਾਲੀ ਜ਼ਿਲ੍ਹਾ ਯੋਜਨਾ ਬੋਰਡ ਮਾਨਸਾ ਅਤੇ ਜੱਸੀ ਸੋਹੀਆਂ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਆਦਿ ਸ਼ਾਮਲ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਸਰਕਾਰ ਦੀਆਂ ਨੀਤੀਆਂ ਦਾ ਲਾਭ ਹਰ ਘਰ ਤੱਕ ਪਹੁੰਚੇ। ਇਸ ਲਈ ਨਵੇਂ ਚੇਅਰਮੈਨ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੀ ਰੰਗਲਾ ਪੰਜਾਬ ਟੀਮ ਵਿੱਚ ਨਵੇਂ ਚੇਅਰਮੈਨਾਂ ਦਾ ਸਵਾਗਤ ਕਰਦੇ ਹਨ। ਰਾਘਵ ਚੱਢਾ ਨੇ ਕਿਹਾ ਕਿ ਉਹ ਨਵੇਂ ਚੇਅਰਮੈਨਾਂ ਨੂੰ ਸਫਲ ਕਾਰਜਕਾਲ ਲਈ ਵਧਾਈ ਦਿੰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸਾਰੇ ਚੇਅਰਮੈਨ ਇਮਾਨਦਾਰੀ ਨਾਲ ਕੰਮ ਕਰਨਗੇ ਤੇ ਪੰਜਾਬ ਨੂੰ ਬੁਲੰਦੀਆਂ 'ਤੇ ਲੈ ਜਾਣਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)