Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਪੁਲਿਸ ਬਿਊਰੋ ਆਫ਼ ਇਨਵੈਸਟੀਗੇਸ਼ਨ (PPBI) ਦੇ ਸਿਵਲ ਸਪੋਰਟ ਸਟਾਫ਼ ਦੇ ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਚੰਡੀਗੜ੍ਹ ਦੇ ਮਿਉਂਸਪਲ ਭਵਨ ਵਿਖੇ ਸੀਐਮ ਮਾਨ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਤੋਂ ਪਹਿਲਾਂ ਵੀ ਸੀਐਮ ਮਾਨ ਇੱਥੇ ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦੇ ਚੁੱਕੇ ਹਨ।
ਮਿਉਂਸਪਲ ਭਵਨ, ਚੰਡੀਗੜ੍ਹ ਵਿਖੇ ਕਰਵਾਏ ਪ੍ਰੋਗਰਾਮ ਵਿੱਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਤੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਤੇ ਹੋਰ ਮੌਜੂਦ ਹਨ। ਮੁੱਖ ਮੰਤਰੀ ਮਾਨ ਨੇ ਮੈਰਿਟ ਦੇ ਆਧਾਰ 'ਤੇ ਪੰਜਾਬ ਪੁਲਿਸ ਦਾ ਹਿੱਸਾ ਬਣਨ 'ਤੇ ਨਵੇਂ ਭਰਤੀ 144 ਜਵਾਨਾਂ ਨੂੰ ਵਧਾਈ ਦਿੱਤੀ। ਪੰਜਾਬ ਪੁਲਿਸ ਵਿੱਚ ਪਹਿਲੀ ਵਾਰ ਸਿਵਲ ਤੋਂ ਭਰਤੀ ਹੋਈ ਹੈ। ਮਾਨ ਨੇ ਕਿਹਾ ਕਿ ਇਹ ਅਜੋਕੇ ਸਮੇਂ ਦੀ ਮੰਗ ਹੈ।
ਉਨ੍ਹਾਂ ਕਿਹਾ ਕਿ ਅਪਡੇਟ ਰਹਿ ਕੇ ਹੀ ਸਮਾਜ ਵਿਰੋਧੀ ਅਨਸਰਾਂ ਦਾ ਮੁਕਾਬਲਾ ਕੀਤਾ ਜਾ ਸਕਦਾ ਹੈ। ਪੰਜਾਬ ਪੁਲਿਸ ਦੇਸ਼ ਭਰ ਵਿੱਚ ਪਹਿਲੇ ਨੰਬਰ 'ਤੇ ਹੈ। ਇਹ ਤਾਂ ਹੀ ਸੰਭਵ ਹੈ ਜਦੋਂ ਸਹੀ ਜਾਣਕਾਰੀ, ਸਹੀ ਮਾਰਗਦਰਸ਼ਨ ਤੇ ਅੱਪਡੇਟ ਤਕਨਾਲੋਜੀ ਪੁਲਿਸ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵਿੱਚ 80 ਹਜ਼ਾਰ ਦੇ ਕਰੀਬ ਮੁਲਾਜ਼ਮ ਹਨ।
ਅੱਜ ਸਵੇਰੇ ਸੀਐਮ ਮਾਨ ਨੇ ਟਵੀਟ ਕਰਦਿਆਂ ਕਿਹਾ ਪੰਜਾਬ ਦੇ ਨੌਜਵਾਨਾਂ ਦੇ ਹੱਥਾਂ 'ਚ ਨਿਯੁਕਤੀ ਪੱਤਰ ਸਾਡੀ ਤਰਜੀਹ ਹੈ...ਅਸੀਂ ਲਗਾਤਾਰ ਕੰਮ ਕਰ ਰਹੇ ਹਾਂ...ਅੱਜ ਗ੍ਰਹਿ ਵਿਭਾਗ ਦੇ IB ਦੀਆਂ ਵੱਖ ਵੱਖ ਪੋਸਟਾਂ ਲਈ ਨਵ-ਨਿਯੁਕਤ 144 ਨੌਜਵਾਨ ਮੁੰਡੇ ਕੁੜੀਆਂ ਨੂੰ ਨਿਯੁਕਤੀ ਪੱਤਰ ਮਿਲ ਰਹੇ ਨੇ...ਕੋਈ ਰਿਸ਼ਵਤ ਨਹੀਂ ..ਕੋਈ ਸਿਫਾਰਸ਼ ਨਹੀਂ…ਇਮਾਨਦਾਰੀ ਸਾਡੀ ਪਹਿਚਾਣ ਹੈ।
ਦੱਸ ਦਈਏ ਕਿ ਪੰਜਾਬ ਵਿੱਚ ‘ਆਪ’ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਹੁਣ ਤੱਕ ਸੂਬੇ ਦੇ 28 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹੈ। ਪੀਐਸਪੀਸੀਐਲ, ਪੁਲਿਸ ਸਮੇਤ ਵੱਖ-ਵੱਖ ਵਿਭਾਗਾਂ ਵਿੱਚ ਕਲਰਕਾਂ ਤੇ ਹੋਰ ਮੁਲਾਜ਼ਮਾਂ ਦੀ ਭਰਤੀ ਕੀਤੀ ਗਈ ਹੈ। ਇਸ ਦੇ ਨਾਲ ਹੀ 17 ਮਈ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਆਬਕਾਰੀ ਵਿਭਾਗ ਵਿੱਚ ਨਵੀਆਂ ਅਸਾਮੀਆਂ ਸਿਰਜਣ ਦਾ ਫੈਸਲਾ ਵੀ ਲਿਆ ਗਿਆ ਹੈ। ਆਬਕਾਰੀ ਵਿਭਾਗ ਦੇ ਮੁਨਾਫ਼ੇ ਅਤੇ ਕੰਮ ਵਿੱਚ ਵਾਧਾ ਕਰਕੇ 18 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਜਲੰਧਰ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਪੰਜਾਬ ਸਰਕਾਰ ਨੇ ਮਾਲ ਪਟਵਾਰੀ ਦੀ ਟ੍ਰੇਨਿੰਗ ਪੀਰੀਅਡ ਨੂੰ ਡੇਢ ਸਾਲ ਤੋਂ ਘਟਾ ਕੇ ਇੱਕ ਸਾਲ ਕਰਨ ਤੇ ਟ੍ਰੇਨਿੰਗ ਪੀਰੀਅਡ ਨੂੰ ਪ੍ਰੋਬੇਸ਼ਨ ਪੀਰੀਅਡ ਵਜੋਂ ਗਿਣਨ ਦਾ ਫੈਸਲਾ ਵੀ ਕੀਤਾ ਹੈ। ਇਸ ਤੋਂ ਪਹਿਲਾਂ ਮਾਲ ਪਟਵਾਰੀ ਦੀ ਸਿਖਲਾਈ ਦਾ ਸਮਾਂ ਪ੍ਰੋਬੇਸ਼ਨ ਪੀਰੀਅਡ ਵਿੱਚ ਨਹੀਂ ਗਿਣਿਆ ਜਾਂਦਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ