ਪੜਚੋਲ ਕਰੋ

ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਨਿਯੁਕਤੀ ਪੱਤਰ ਜਾਰੀ

ਕੈਬਨਿਟ ਮੰਤਰੀ ਰਣਦੀਪ ਨਾਭਾ ਨੇ ਅੱਗੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਬਕਾਏ ਸਬੰਧੀ ਦਾਅਵਿਆਂ ਨੂੰ ਜਲਦ ਤੋਂ ਜਲਦ ਨਿਪਟਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਚੰਡੀਗੜ੍ਹ: ਪਿਛਲੇ ਲੰਬੇ ਸਮੇਂ ਤੋਂ ਕਿਸਾਨ ਕੇਂਦਰ ਦੇ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਲੜਾਈ ਦਿੱਲੀ ਤੇ ਦੇਸ਼ ਦੇ ਕਈ ਹੋਰ ਸੂਬਿਆਂ 'ਚ ਬੈਠ ਕੇ ਲੜ ਰਿਹਾ ਹੈ। ਇਸ ਦੌਰਾਨ ਵੱਖ-ਵੱਖ ਸੂਬਿਆਂ ਦੇ ਕਈ ਕਿਸਾਨਾਂ ਨੇ ਇਸ ਸੰਘਰਸ਼ 'ਚ ਸ਼ਹੀਦੀ ਹਾਸਲ ਕੀਤੀ। ਪੰਜਾਬ ਸਰਕਾਰ ਨੇ ਇਸ ਸੰਘਰਸ਼ ਦੌਰਾਨ ਸ਼ਹੀਦ ਕਿਸਾਨ ਦੇ ਪਰਿਵਾਰ ਨੂੰ ਕੀਤੇ ਨੌਕਰੀ ਦੇ ਵਾਅਦੇ ਨੂੰ ਪੂਰਾ ਕਰਨ ਲਈ ਇੱਕ ਹੋਰ ਕਦਮ ਵਧਾਇਆ ਹੈ। ਸੂਬਾ ਸਰਕਾਰ ਨੇ ਕਿਸਾਨਾਂ ਦੇ ਪਰਿਵਾਰ ਨੂੰ ਜਲਦ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ।

ਇਸ ਤਹਿਤ ਹੁਣ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੇ ਰਹਿਣ ਸਬੰਧੀ ਆਪਣੀ ਵਚਨਬੱਧਤਾ ਨੂੰ ਜ਼ਾਹਰ ਕਰਦਿਆਂ ਖੇਤੀਬਾੜੀ ਵਿਭਾਗ ਵੱਲੋਂ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ 147 ਕਿਸਾਨਾਂ ਦੇ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ। ਇਸ ਬਾਰੇ ਜਾਣਕਾਰੀ ਦਿੰਦਿਆਂ ਖੇਤੀਬਾੜੀ ਮੰਤਰੀ ਰਣਦੀਪ ਨਾਭਾ ਨੇ ਦੱਸਿਆ ਕਿ ਇਹ ਪੱਤਰ ਸਬੰਧਤ ਮੰਤਰੀਆਂ ਨੂੰ ਸੌਂਪੇ ਗਏ ਹਨ ਜੋ ਸਬੰਧਤ ਪਰਿਵਾਰਾਂ ਦੇ ਘਰ ਜਾ ਕੇ ਇਨ੍ਹਾਂ ਨਿਯੁਕਤੀ ਪੱਤਰਾਂ ਨੂੰ ਨਿੱਜੀ ਤੌਰ 'ਤੇ ਸੌਂਪਣਗੇ।

ਸੂਬਾ ਸਰਕਾਰ ਵੱਲੋਂ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਸ਼ਹਾਦਤਾਂ ਦੇਣ ਵਾਲੇ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣ ਦਾ ਭਰੋਸਾ ਦਿੱਤਾ ਗਿਆ ਸੀ। ਖੇਤੀਬਾੜੀ ਵਿਭਾਗ ਨੇ ਮਾਲ, ਸਿੱਖਿਆ ਤੇ ਸਿਹਤ ਵਿਭਾਗ ਨਾਲ ਮਿਲ ਕੇ ਇਹ ਨਿਯੁਕਤੀ ਪੱਤਰ ਜਾਰੀ ਕੀਤੇ ਹਨ। ਪੰਜਾਬ ਸਰਕਾਰ ਕਿਸਾਨਾਂ ਦੇ ਹੱਕ ਵਿੱਚ ਡਟ ਕੇ ਖੜੀ ਹੈ। ਉਨ੍ਹਾਂ ਕਿਹਾ, ''ਜੋ ਕੀਮਤੀ ਜਾਨਾਂ ਗੁਆਈਆਂ ਗਈਆਂ ਹਨ, ਉਨ੍ਹਾਂ ਦੀ ਭਰਪਾਈ ਨਹੀਂ ਕੀਤੀ ਜਾ ਸਕਦੀ ਪਰ ਫਿਰ ਵੀ ਮ੍ਰਿਤਕਾਂ ਦੇ ਆਸ਼ਰਿਤਾਂ ਨੂੰ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।"

ਨਾਭਾ ਨੇ ਅੱਗੇ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਜੋ ਕੌਮੀ ਖੁਰਾਕ ਅਨਾਜ ਪੂਲ ਵਿੱਚ 30-40 ਫ਼ੀਸਦੀ ਕਣਕ ਤੇ 25-30 ਫ਼ੀਸਦੀ ਚੌਲਾਂ ਵਿੱਚ ਯੋਗਦਾਨ ਪਾ ਕੇ ਦੇਸ਼ ਦੇ ਗਰੀਬਾਂ ਦਾ ਢਿੱਡ ਭਰ ਰਿਹਾ ਹੈ ਅਤੇ ਭਾਰਤ ਦੀ ਕੁੱਲ ਭੂਮੀ ਦਾ 1.5 ਪ੍ਰਤੀਸ਼ਤ ਰਕਬਾ ਰੱਖਦਾ ਹੈ। ਪਿਛਲੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਸਾਡੇ ਕਿਸਾਨ ਕੌਮੀ ਰਾਜਧਾਨੀ ਦੀਆਂ ਸਰਹੱਦਾਂ 'ਤੇ ਬੈਠੇ ਹਨ ਤੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਉਹ ਸਿਰਫ਼ ਇਹੀ ਚਾਹੁੰਦੇ ਸਨ ਕਿ ਸੰਸਦ ਵੱਲੋਂ ਪਾਸ ਕੀਤੇ ਇਹ ਕਾਲੇ ਕਾਨੂੰਨ ਰੱਦ ਕੀਤੇ ਜਾਣ ਅਤੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪਹਿਲਾਂ ਹੀ ਇਨ੍ਹਾਂ ਕਾਨੂੰਨਾਂ ਵਿਰੁੱਧ ਮਤਾ ਪਾਸ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ: Weather Updates: ਗਰਮੀ ਕਾਰਨ ਪ੍ਰੇਸ਼ਾਨ ਰਹਿਣਗੇ ਦਿੱਲੀ ਵਾਸੀ, ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਔਰੇਂਜ ਅਲਰਟ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼

Shocking: ਲੜਾਕੂ ਹੈਲੀਕਾਪਟਰ 'ਚ ਸ*ਰੀ*ਰਕ ਸਬੰ*ਧ ਬਣਾ ਰਹੇ ਸੀ ਸਿਪਾਹੀ, ਉਦੋਂ ਹੀ ਹੋਇਆ ਵੱਡਾ ਕਾਂਡ
Shocking: ਲੜਾਕੂ ਹੈਲੀਕਾਪਟਰ 'ਚ ਸ*ਰੀ*ਰਕ ਸਬੰ*ਧ ਬਣਾ ਰਹੇ ਸੀ ਸਿਪਾਹੀ, ਉਦੋਂ ਹੀ ਹੋਇਆ ਵੱਡਾ ਕਾਂਡ
Advertisement
ABP Premium

ਵੀਡੀਓਜ਼

Mukh Mantri |ਮੁੱਖ ਮੰਤਰੀ ਦੇ ਕੁਟਾਪੇ 'ਚ ਨਵਾਂ ਮੋੜ! ਸਸਪੈਂਡ ਪੁਲਿਸ ਅਫ਼ਸਰਾਂ ਨੇ ਚੁੱਕ ਲਿਆ ਵੱਡਾ ਕਦਮ |Abp Sanjhaਡਿੰਪੀ ਢਿੱਲੋਂ ਨੂੰ ਰਵਨੀਤ ਬਿੱਟੂ ਨੇ ਕੀਤਾ ਚੈਲੇਂਜ, ਕਰ ਦਿੱਤੀ ਬੋਲਤੀ ਬੰਦਰਾਜਾ ਵੜਿੰਗ ਨੂੰ ਕੌਣ ਬਚਾ ਰਿਹਾ?ਅੰਮ੍ਰਿਤਾ ਵੜਿੰਗ ਨੇ ਵਰਤਾਇਆ ਲੰਗਰ, ਗੁਰਪੁਰਬ ਸਮੇਂ ਕੀਤੀ ਲੰਗਰ ਦੀ ਸੇਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
Shocking: ਲੜਾਕੂ ਹੈਲੀਕਾਪਟਰ 'ਚ ਸ*ਰੀ*ਰਕ ਸਬੰ*ਧ ਬਣਾ ਰਹੇ ਸੀ ਸਿਪਾਹੀ, ਉਦੋਂ ਹੀ ਹੋਇਆ ਵੱਡਾ ਕਾਂਡ
Shocking: ਲੜਾਕੂ ਹੈਲੀਕਾਪਟਰ 'ਚ ਸ*ਰੀ*ਰਕ ਸਬੰ*ਧ ਬਣਾ ਰਹੇ ਸੀ ਸਿਪਾਹੀ, ਉਦੋਂ ਹੀ ਹੋਇਆ ਵੱਡਾ ਕਾਂਡ
ਕਾਰੋਬਾਰੀ ਤੋਂ ਲੁੱਟੇ ਢਾਈ ਲੱਖ ਰੁਪਏ, ਚਾਕੂ ਦੀ ਨੋਕ 'ਤੇ ਵਾਰਦਾਤ ਨੂੰ ਦਿੱਤਾ ਅੰਜਾਮ, ਚੌਲ ਖਰੀਦਣ ਜਾ ਰਹੇ ਸੀ ਪਿਓ-ਪੁੱਤ

10 ਹਜ਼ਾਰ ਰੁਪਏ 'ਚ ਘਰ ਲਿਆਓ 55 KMPL ਮਾਈਲੇਜ ਦੇਣ ਵਾਲੀ ਇਹ ਬਾਈਕ, ਇੱਥੇ ਜਾਣੋ EMI ਡਿਟੇਲ

Mankirt Aulakh Challaned: ਗਾਇਕ ਮਨਕੀਰਤ ਔਲਖ ਦੀ ਗੱਡੀ ਦਾ ਕੱਟਿਆ ਗਿਆ ਭਾਰੀ ਚਲਾਨ, ਪੜ੍ਹੋ ਪੂਰੀ ਖਬਰ...

ਜੇਕਰ ਤੁਹਾਡਾ iPhone ਵੀ ਹੁੰਦਾ ਸਲੋ ਚਾਰਜ, ਤਾਂ ਅਪਣਾਓ ਇਹ ਟ੍ਰਿਕ, ਮਿੰਟਾਂ 'ਚ ਹੋ ਜਾਵੇਗਾ ਫੁੱਲ

Embed widget