Punjab News : ਅਧਿਆਪਕਾਂ ਦਾ ਬੈਕਲਾਗ ਸਰਕਾਰ ਨੇ ਕੀਤਾ ਪੂਰਾ, 6635 ਕੇਡਰ ਦੇ ਹੋਰ ਅਧਿਆਪਕਾਂ ਨੂੰ ਵੰਡੇ ਨਿਯੁਕਤੀ ਪੱਤਰ
CM Bhagwant Maan ਸਰਕਾਰੀ ਸਕੂਲਾਂ ਵਿੱਚ ਬਿਹਤਰੀਨ ਸਿੱਖਿਆ ਅਤੇ ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਲਈ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਅਧਿਆਪਕਾਂ ਦੀ ਕਮੀ ਨੂੰ ਦੂਰ ਕੀਤਾ ਜਾ ਰਿਹਾ ਹੈ..
Punjab School - ਸਰਕਾਰੀ ਸਕੂਲਾਂ ਵਿੱਚ ਬਿਹਤਰੀਨ ਸਿੱਖਿਆ ਅਤੇ ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਲਈ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਅਧਿਆਪਕਾਂ ਦੀ ਕਮੀ ਨੂੰ ਦੂਰ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ 6635 ਅਧਿਆਪਕਾਂ ਦਾ ਬੈਕਲਾਗ ਪੂਰਾ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਵਿੱਚ 6635 ਕੇਡਰ ਦੇ 11 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।
ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਸਿਖਿਆ ਅਫ਼ਸਰ ਐਲੀਮੈਂਟਰੀ ਕਵਲਜੀਤ ਸਿੰਘ ਧੰਜੂ ਨੇ ਇਹਨਾਂ ਨਵ ਨਿਯੁਕਤ ਅਧਿਆਪਕਾਂ ਨੂੰ ਵਧਾਈ ਦਿੰਦਿਆ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਇਸ ਸਮੇਂ ਆਪਣੇ ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਲਈ ਪੂਰੀ ਤਰ੍ਹਾਂ ਸਮਰਪਿਤ ਅਤੇ ਯਤਨਸ਼ੀਲ ਹਨ ।
ਉਹਨਾਂ ਕਿਹਾ ਕਿ ਇਹਨਾਂ ਨਵ ਨਿਯੁਕਤ ਅਧਿਆਪਕਾਂ ਦੇ ਆਉਣ ਨਾਲ ਉਹਨਾਂ ਅਧਿਆਪਕਾਂ ਨੂੰ ਹੋਰ ਬਲ ਮਿਲੇਗਾ ਅਤੇ ਉਹ ਸਰਕਾਰੀ ਸਕੂਲਾਂ ਨੂੰ ਹੋਰ ਬਿਹਤਰ ਬਣਾਉਣ ਵਿੱਚ ਸਫਲ ਹੋਣਗੇ । ਇਸ ਮੌਕੇ ਸੁਪਰਡੈਂਟ ਨਰਿੰਦਰ ਭੱਲਾ , ਡੀਲਿੰਗ ਹੈਡ ਪਰਮਿੰਦਰਜੀਤ ਸਿੰਘ, ਸਹਾਇਕ ਰੀਨਾ ਰਾਏ, ਜੂਨੀਅਰ ਸਹਾਇਕ ਜਸਮੀਤ ਕੌਰ, ਪਵਨਦੀਪ ਕੌਰ ਅਤੇ ਮਨਬੀਰ ਕੌਰ ਵਿਸ਼ੇਸ਼ ਤੌਰ ਤੇ ਹਾਜਰ ਸਨ ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 18 ਮਹੀਨਿਆਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ ਜਿਸ ਨਾਲ ਹਰੇਕ ਮਹੀਨੇ ਲਗਪਗ 2000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਹਾਸਲ ਹੋਈਆਂ ਹਨ।
ਬੀਤੇ ਦਿਨ ਚੰਡੀਗੜ੍ਹ ਦੇ ਸੈਕਟਰ 35 'ਚ ਮਿਊਂਸਪਲ ਭਵਨ ਵਿਖੇ 249 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ 191, ਪਸ਼ੂ ਪਾਲਣ ਵਿਭਾਗ ਦੇ 25, ਸਹਿਕਾਰਤਾ ਦੇ 24 ਅਤੇ ਤਕਨੀਕੀ ਸਿੱਖਿਆ ਵਿਭਾਗ ਦੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਕਿਸੇ ਵੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਮਹੀਨਿਆਂ ਵਿੱਚ ਨੌਜਵਾਨਾਂ ਨੂੰ ਏਨੀ ਵੱਡੀ ਗਿਣਤੀ ਵਿੱਚ ਨੌਕਰੀਆਂ ਨਹੀਂ ਦਿੱਤੀਆਂ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ