Punjab News: 62 ਸੁਪਰਵਾਈਜਰਾਂ ਤੇ 1 ਕਲਰਕ ਨੂੰ ਸੌਂਪੇ ਗਏ ਨਿਯੁਕਤੀ ਪੱਤਰ, ਹੁਣ ਮੁਲਾਜ਼ਮਾਂ ਦਾ ਫਰਜ਼ ਬਣਦਾ ਹੈ ਕਿ...
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ।
Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ 62 ਸੁਪਰਵਾਈਜਰਾਂ ਅਤੇ 1 ਕਲਰਕ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ।
ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ।
ਡਾ.ਬਲਜੀਤ ਕੌਰ ਨੇ ਕਿਹਾ ਕਿ ਇਹ ਸਰਕਾਰ ਭ੍ਰਿਸ਼ਟਾਚਾਰ ਮੁਕਤ ਹੈ ਇਸ ਲਈ ਲੋਕਾਂ ਵਿਚ ਇਹ ਸੁਨੇਹਾ ਜਾਣਾ ਜਰੂਰੀ ਹੈ ਕਿ ਵਿਭਾਗ ਦੇ ਮੁਲਾਜ਼ਮ ਅਤੇ ਅਫਸਰ ਇਮਾਨਦਾਰੀ ਨਾਲ ਸਮੇਂ ਸਿਰ ਲੋਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰ ਰਹੇ ਹਨ।
ਇਸ ਮੌਕੇ ਉਨ੍ਹਾਂ 62 ਸੁਪਰਵਾਈਜ਼ਰ, ਜਿਨ੍ਹਾ ਵਿੱਚ ਇੱਕ ਅੰਗਹੀਣ ਵੀ ਸ਼ਾਮਿਲ ਹੈ ਅਤੇ 1 ਕਲਰਕ ਨੂੰ ਤਰਸ ਦੇ ਅਧਾਰ ਤੇ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ, ਵਿਸ਼ੇਸ਼ ਸਕੱਤਰ ਵਿੰਮੀ ਭੁੱਲਰ ਅਤੇ ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਇਹ ਵੀ ਪੜ੍ਹੋ: Punjab Politics: IAS ਮੁਅੱਤਲੀ ਮਾਮਲੇ 'ਤੇ ਹੁਣ ਸੁਨੀਲ ਜਾਖੜ ਦਾ ਹਮਲਾ, ਪੁੱਛਿਆ- 'CM ਮਾਨ ਨੇ ਬਿਨਾਂ ਦੇਖੇ ਕਿਵੇਂ ਕਰ ਦਿੱਤੇ ਦਸਤਖ਼ਤ ?'
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।