ਚੰਡੀਗੜ੍ਹ : ਦੇਸ਼ ਦੀ ਇਸ ਸਭ ਤੋਂ ਪੁਰਾਣੀ ਰਜਿਸਟਰਡ ਕੌਮੀ ਗੱਤਕਾ ਸੰਸਥਾ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵਿੱਚ ਮਹੱਤਵਪੂਰਨ ਨਿਯੁਕਤੀਆਂ ਕੀਤੀਆਂ ਗਈਆਂ ਹਨ। ਐਸੋਸੀਏਸ਼ਨ ਦੇ ਮੌਜੂਦਾ ਮੀਤ ਪ੍ਰਧਾਨ ਸੁਖਚੈਨ ਸਿੰਘ ਕਲਸਾਣੀ (ਹਰਿਆਣਾ) ਨੂੰ ਕਾਰਜਕਾਰੀ ਪ੍ਰਧਾਨ ਦੇ ਮਾਣਮੱਤੇ ਆਹੁਦੇ ਨਾਲ ਨਿਵਾਜਿਆ ਗਿਆ ਹੈ। ਇੱਸ ਤੋਂ ਇਲਾਵਾ ਐੱਨ.ਜੀ.ਏ.ਆਈ. ਦੇ ਸੰਯੁਕਤ ਸਕੱਤਰ ਇੰਦਰਜੋਧ ਸਿੰਘ ਅਤੇ ਰਾਸ਼ਟਰੀ ਕੋਆਰਡੀਨੇਟਰ ਸਿਮਰਨਜੀਤ ਸਿੰਘ ਨੂੰ ਕ੍ਰਮਵਾਰ ਉਪ ਪ੍ਰਧਾਨ ਅਤੇ ਕਾਰਜਕਾਰੀ ਸਕੱਤਰ ਵਜੋਂ ਪਦਉਨਤ ਕੀਤਾ ਗਿਆ ਹੈ। ਨੈਸ਼ਨਲ ਕੋਚ ਯੋਗਰਾਜ ਸਿੰਘ ਭਾਂਬਰੀ ਨੂੰ ਸਿਮਰਨਜੀਤ ਸਿੰਘ ਦੀ ਤਰੱਕੀ ਤੋਂ ਬਾਅਦ ਖਾਲੀ ਪਈ ਅਸਾਮੀ 'ਤੇ ਰਾਸ਼ਟਰੀ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।



ਇਹ ਅਹਿਮ ਫੈਸਲੇ ਵਿਸ਼ਵ ਗੱਤਕਾ ਫੈਡਰੇਸ਼ਨ (ਡਬਲਯੂ.ਜੀ.ਐਫ.) ਅਤੇ ਐਨ.ਜੀ.ਏ.ਆਈ. ਦੇ ਪ੍ਰਮੁੱਖ ਨੁਮਾਇੰਦਿਆਂ ਦੀ ਹੋਈ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਲਏ ਗਏ।  ਅਧਿਕਾਰਤ ਐਲਾਨ ਕਰਦਿਆਂ ਐਨ.ਜੀ.ਏ.ਆਈ. ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਡਾ: ਦੀਪ ਸਿੰਘ ਯੂ.ਐਸ.ਏ. ਨੇ ਕਿਹਾ ਕਿ ਇਹ ਤਿੰਨੋਂ ਸ਼ਖਸੀਅਤਾਂ ਲੰਮਾ ਸਮਾਂ ਗੱਤਕਾ ਖੇਡਦੇ ਹੋਏ ਰਾਸ਼ਟਰੀ ਕੋਚ ਬਣੇ। ਇਨ੍ਹਾਂ ਗੱਤਕਾ ਪ੍ਰਸ਼ਾਸਕਾਂ ਵੱਲੋਂ ਬੀਤੇ ਸਮੇਂ ਵਿੱਚ ਦਿਖਾਈ ਬਿਹਤਰ ਕਾਰਗੁਜ਼ਾਰੀ ਦੇ ਮੱਦੇਨਜ਼ਰ ਇਨ੍ਹਾਂ ਸਾਬਕਾ ਨਿਪੁੰਨ ਖਿਡਾਰੀਆਂ ਨੂੰ ਉਕਤ ਗੱਤਕਾ ਐਨ.ਐਸ.ਐਫ. ਦੇ ਉੱਚ ਪੱਧਰੀ ਪ੍ਰਬੰਧਕ ਅਹੁਦਿਆਂ 'ਤੇ ਨਿਯੁਕਤ ਕੀਤਾ ਗਿਆ ਹੈ। 


ਕੌਮੀ ਪ੍ਰਧਾਨ ਗਰੇਵਾਲ ਨੇ ਐਨ.ਜੀ.ਏ.ਆਈ. ਦੇ ਕਾਰਜਕਾਰੀ ਪ੍ਰਧਾਨ ਅਤੇ ਸਕੱਤਰ ਨੂੰ ਪੂਰੇ ਦੇਸ਼ ਵਿੱਚ ਰਾਸ਼ਟਰੀ ਗੱਤਕਾ ਐਸੋਸੀਏਸ਼ਨ ਦੀਆਂ ਸਾਰੀਆਂ ਗਤੀਵਿਧੀਆਂ ਨੂੰ ਚਲਾਉਣ ਲਈ ਪੂਰੀਆਂ ਸ਼ਕਤੀਆਂ ਅਤੇ ਅਧਿਕਾਰ ਸੌਂਪੇ ਗਏ ਹਨ।
ਇੱਕ ਸਮਰਪਿਤ ਗੱਤਕਾ ਪ੍ਰਮੋਟਰ ਗਰੇਵਾਲ ਨੇ ਭਾਰਤ ਵਿੱਚ ਆਪਣੀਆਂ ਮਾਨਤਾ ਪ੍ਰਾਪਤ ਸਾਰੇ ਰਾਜਾਂ ਦੀਆਂ ਗੱਤਕਾ ਐਸੋਸੀਏਸ਼ਨਾਂ ਨੂੰ ਉਕਤ ਨਵੇਂ ਨਿਯੁਕਤ ਅਹੁਦੇਦਾਰਾਂ ਨੂੰ ਆਪਣਾ ਪੂਰਨ ਸਹਿਯੋਗ ਅਤੇ ਸਮਰਥਨ ਦੇਣ ਲਈ ਕਿਹਾ ਹੈ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Join Our Official Telegram Channel:
https://t.me/abpsanjhaofficial


ਇਹ ਵੀ ਪੜ੍ਹੋ: 700 ਬੱਚਿਆਂ ਨੂੰ ਜਾਅਲੀ ਆਫਰ ਲੈਟਰ ਦੇ ਕੈਨੇਡਾ ਭੇਜਣ ਵਾਲਾ ਗ੍ਰਿਫ਼ਤਾਰ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ